5 Dariya News

ਖੇਤੀਬਾੜੀ ਵਿਭਾਗ ਵੱਲੋਂ ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ ਤਹਿਤ ਜਾਗਰੂਕਤਾ ਕੈਂਪ

ਮਾਹਰਾਂ ਦੀ ਸਲਾਹ ਨਾਲ ਹੀ ਕੀੜੇਮਾਰ ਦਵਾਈਆਂ ਦੀ ਵਰਤੋਂ ਕੀਤੀ ਜਾਵੇ: ਡਾ. ਕੈਂਥ

5 Dariya News

ਬਰਨਾਲਾ 17-Apr-2021

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋਂ ਜ਼ਿਲੇ ਅੰਦਰ ਕਿਸਾਨਾਂ ਨੂੰ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ ਤਹਿਤ ਫਸਲਾਂ ਦੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਅਤੇ ਝੋਨੇ ਦੀ ਸਿੱਧੀ ਬਿਜਾਈ ਅਤੇ ਨਰਮੇ/ਕਪਾਹ ਦੀ ਕਾਸ਼ਤ ਬਾਰੇ ਕਿਸਾਨ ਸਿਖਲਾਈ ਕੈਂਪਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ, ਇਸੇ ਲੜੀ ਤਹਿਤ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਚਰਨਜੀਤ ਸਿੰਘ ਕੈਂਥ ਦੀ ਅਗਵਾਈ ਹੇਠ ਪਿੰਡ ਕੱਟੂ (ਬਲਾਕ ਬਰਨਾਲਾ) ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ। ਕੈਂਪ ਵਿੱਚ ਸ਼ਾਮਲ ਕਿਸਾਨਾਂ ਨੂੰ ਸੰਬੋਧਨ ਕਰਦਿਆ ਡਾ. ਚਰਨਜੀਤ ਸਿੰਘ ਕੈਂਥ ਨੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿਦਿਆਂ ਕਣਕ ਦੀ ਫਸਲ ਦੀ ਸਾਂਭ ਸੰਭਾਲ, ਉਸਦੇ ਮੰਡੀਕਰਨ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਖੇਤੀਬਾੜੀ ਮਾਹਰਾਂ ਦੀ ਸਲਾਹ ਤੇ ਸ਼ਿਫਾਰਿਸ਼ ਅਨੁਸਾਰ ਖਾਦਾਂ/ਕੀੜੇਮਾਰ ਦਵਾਈਆਂ ਦੀ ਵਰਤੋਂ ਕੀਤੀ ਜਾਵੇ। ਉਨਾਂ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਕਣਕ ਦੀ ਫਸਲ ਪੱਕ ਕੇ ਤਿਆਰ ਹੋ ਗਈ ਹੈ, ਇਸ ਸਮੇਂ ਕਣਕ ਦੀ ਫਸਲ ਦੀ ਸੰਭਾਲ ਬਹੁਤ ਜ਼ਰੂਰੀ ਹੈ, ਇਸ ਲਈ ਤੁਹਾਡੇ ਖੇਤ ਵਿੱਚ ਜੇਕਰ ਕੋਈ ਟਰਾਂਸਫਾਰਮਰ ਹੈ, ਉਸ ਦੀਆਂ ਲਮਕਦੀਆਂ ਤਾਰਾਂ ਦੀ ਮੁਰੰਮਤ ਕਰਵਾਉਣ ਲਈ ਸੰਬੰਧਤ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ, ਖੇਤਾਂ ਵਿੱਚ ਪਾਣੀ ਦੇ ਟੱਬ ਜਾ ਹੋਰ ਟੈਂਕਰ ਭਰ ਕੇ ਰੱਖੇ ਜਾਣ ਤਾਂ ਜੋ ਕਣਕ ਨੂੰ ਕਿਸੇ ਅਣਸੁਖਾਂਵੀ ਘਟਨਾ ਤੋਂ ਬਚਾਇਆ ਜਾ ਸਕੇ।ਇਸ ਮੌਕੇ ਗੁਰਬਿੰਦਰ ਸਿੰਘ, ਜੇਈ ਭੌਂ ਅਤੇ ਜਲ ਸਰੋਤ ਵਿਭਾਗ ਨੇ ਆਪਣੇ ਵਿਭਾਗ ਦੀਆਂ ਸਕੀਮਾਂ ਤੋਂ ਜਾਣੂ ਕਰਵਾਇਆ। ਡਾ. ਹਰਜੋਤ ਸਿੰਘ ਸੋਹੀ ਕਿ੍ਰਸ਼ੀ ਵਿਗਿਆਨ ਕੇਂਦਰ ਹੰਡਿਆਇਆ ਨੇ ਕਿਸਾਨਾਂ ਨੂੰ ਬਾਗਬਾਨੀ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਸੁਖਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਨਰਮੇ ਕਪਾਹ ਦੀ ਕਾਸ਼ਤ ਬਾਰੇ ਅਤੇ ਹੋੋਰ ਸਾਉਣੀ ਦੀਆਂ ਫਸਲਾਂ ਸਬੰਧੀ, ਡਾ. ਅੰਮਿ੍ਰਤਪਾਲ ਸਿੰਘ ਨੇ ਮਿੱਟੀ ਪਾਣੀ ਪਰਖ ਦੀ ਮਹੱਤਤਾ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਸਫਲ ਕਿਸਾਨ ਜਗਤਾਰ ਸਿੰਘ ਨੇ ਪਿਛਲੇ ਸਮੇਂ ਦੌੌਰਾਨ ਝੋੋਨੇ ਦੀ ਸਿੱਧੀ ਬਿਜਾਈ ਦੀ ਸਫਲ ਕਾਸ਼ਤ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ। ਇਸ ਮੌਕੇ ਲਵਦੀਪ ਸਿੰਘ ਸੈਕਟਰੀ ਸੋਸਾਇਟੀ ਕੱਟੂ,  ਡਾ. ਗੁਰਮੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ, ਦਿਲਦਾਰ ਸਿੰਘ ਖੇਤੀਬਾੜੀ ਉਪ ਨਿਰੀਖਕ, ਦਵਿੰਦਰ ਸਿੰਘ ਖੇਤੀਬਾੜੀ ਉੱਪ ਨਿਰੀਖਕ, ਮੱਖਣ ਲਾਲ ਤੇ ਹੋੋਰ ਕਿਸਾਨ ਵੀ ਹਾਜ਼ਰ ਸਨ।