5 Dariya News

ਗੁਰੂ ਤੇਗ ਬਹਾਦਰ ਜੀ ਦੇ ਪ੍ਕਾਸ਼ ਪੁਰਬ ਸਬੰਧੀ ਡਿਪਟੀ ਕਮਿਸ਼ਨਰ ਅਤੇ ਮੇਅਰ ਵੱਲੋਂ ਸ੍ਰੋਮਣੀ ਕਮੇਟੀ ਅਤੇ ਕਾਰਪੋਰੇਸ਼ਨ ਅਧਿਕਾਰੀਆਂ ਨਾਲ ਮੀਟਿੰਗ

5 Dariya News

ਅੰਮਿ੍ਤਸਰ 17-Apr-2021

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪਰਕਾਸ਼ ਪੁਰਬ ਮਨਾਉਣ ਸਬੰਧੀ ਡਿਪਟੀ ਕਮਿਸ਼ਨਰ ਸਾਰੇ ਗੁਰਪ੍ਰੀਤ ਸਿੰਘ ਖਹਿਰਾ ਅਤੇ ਮੇਅਰ ਸ ਕਰਮਜੀਤ ਸਿੰਘ ਰਿੰਟੂ ਵੱਲੋਂ ਸਾਰੇ ਵਿਭਾਗਾਂ ਦੇ ਜਿਲਾ ਅਧਿਕਾਰੀਆਂ ਤੇ ਸ੍ਰੋਮਣੀ ਕਮੇਟੀ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੈਕਟਰੀ ਸ ਸੁਖਦੇਵ ਸਿੰਘ ਭੂਰਾਕੋਨਾ ਤੋਂ ਪ੍ਰੋਗਰਾਮ ਦਾ ਬਿਊਰਾ ਲੈਂਦਾ ਹੋਏ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਾਅਦਾ ਕਰਦੇ ਕਿਹਾ ਕਿ ਸਾਡੀ ਸਾਰਿਆਂ ਦੀ ਇਹ ਕੋਸ਼ਿਸ਼ ਰਹੇਗੀ ਕਿ ਇਸ ਪੁਰਬ ਮੌਕੇ ਦਰਸ਼ਨ ਕਰਨ ਲਈ ਆਉਣ ਵਾਲੀ ਸੰਗਤ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ। ਇਸ ਤੋਂ ਇਲਾਵਾ ਕੋਵਿਡ ਦੇ ਚੱਲਦੇ ਸਾਰੇ ਯਾਤਰੀ ਸੁਰੱਖਿਅਤ ਯਾਤਰਾ ਕਰਨ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸ਼ਰਧਾਲੂਆਂ ਲਈ ਵਾਹਨਾਂ ਦੀ ਪਾਰਕਿੰਗ ਦਾ ਢੁਕਵਾਂ ਪ੍ਬੰਧ ਕਰਨ ਦੀ ਹਦਾਇਤ ਕੀਤੀ ਤਾਂ ਜੋ ਸਾਰੇ ਯਾਤਰੀ ਬਿਨਾ ਕਿਸੇ ਪਰੇਸ਼ਾਨੀ ਦੇ ਨਤਮਸਤਕ ਹੋ ਸਕਣ। ਸ ਖਹਿਰਾ ਨੇ ਮੀਟਿੰਗ ਵਿੱਚ ਹਾਜ਼ਰ ਸ੍ਰੀ ਬਾਬਾ ਬਕਾਲਾ ਸਾਹਿਬ ਦੇ ਐਸ ਡੀ ਐਮ ਮੇਜਰ ਸੁਮਿਤ ਮੁੱਧ ਕੋਲੋਂ ਉਥੋਂ ਦੀਆਂ ਤਿਆਰੀਆਂ ਦਾ ਵੇਰਵਾ ਲਿਆ ਅਤੇ ਹਦਾਇਤ ਕੀਤੀ ਕਿ ਅੰਮਿ੍ਤਸਰ ਦੇ ਨਾਲ ਨਾਲ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਵੀ ਸੰਗਤ ਦੀ ਆਮਦ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਬੰਧ ਕੀਤੇ ਜਾਣ, ਕਿਉਂਕਿ ਗੁਰੂ ਸਾਹਿਬ ਨੇ ਲੰਮਾ ਸਮਾਂ ਉਥੇ ਬਤੀਤ ਕੀਤਾ ਹੋਣ ਕਾਰਣ ਸੰਗਤ ਉਥੇ ਵੀ ਵੱਡੀ ਗਿਣਤੀ ਵਿੱਚ ਜਾਵੇਗੀ। ਇਸ ਮੌਕੇ ਮੇਅਰ ਸ ਕਰਮਜੀਤ ਸਿੰਘ ਰਿੰਟੂ ਨੇ ਕਾਰਪੋਰੇਸ਼ਨ ਵੱਲੋਂ ਕੀਤੇ ਜਾ ਰਹੇ ਕੰਮਾਂ ਦੇ ਵੇਰਵੇ ਸਾਂਝੇ ਕਰਦੇ ਕਿਹਾ ਕਿ ਅਸੀਂ ਸ਼ਹਿਰ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੇ ਸਵਾਗਤ ਲਈ ਹਰ ਤਰ੍ਹਾਂ ਤਿਆਰ ਹਾਂ ਅਤੇ ਇਸ ਲਈ ਗੁਰਦੁਆਰਾ ਗੁਰੂ ਕੇ ਮਹਿਲ ਨੂੰ ਆਉਣ ਵਾਲੇ ਸਾਰੇ ਰਸਤਿਆਂ ਨੂੰ ਸੰਵਾਰਿਆ ਜਾ ਰਿਹਾ ਹੈ। ਉਨ੍ਹਾਂ ਕਾਰਪੋਰੇਸ਼ਨ ਅਧਿਕਾਰੀਆਂ ਨੂੰ ਇਸ ਇਤਹਾਸਕ ਮੌਕੇ ਲਈ ਹਰ ਤਰ੍ਹਾਂ ਨਾਲ ਸੰਗਤ ਦੇ ਸਵਾਗਤ ਲਈ ਤਿਆਰ ਰਹਿਣ ਦੀ ਹਦਾਇਤ ਕੀਤੀ। ਸ ਸੁਖਦੇਵ ਸਿੰਘ ਭੂਰਾਕੋਨਾ ਨੇ ਜਿਲਾ ਪ੍ਸਾਸਨ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕਰਦੇ ਕੁੱਝ ਜਰੂਰੀ ਨੁੱਕਤੇ ਵੀ ਡਿਪਟੀ ਕਮਿਸ਼ਨਰ ਨਾਲ ਸਾਂਝੇ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਕਮਿਸ਼ਨਰ ਸ੍ਰੀ ਮਤੀ ਕੋਮਲ ਮਿਤਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਸ਼ੂੰ ਅਗਰਵਾਲ, ਮੈਨੇਜਰ ਸ੍ਰੀ ਦਰਬਾਰ ਸਾਹਿਬ ਸ ਗੁਰਿੰਦਰ ਸਿੰਘ ਮਥਰੇਵਾਲ, ਸ ਸਿਮਰਜੀਤ ਸਿੰਘ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।