5 Dariya News

ਬਾਰਦਾਣੇ ਦੀ ਕਮੀ ਨਾਲ ਕਿਸਾਨ ਪਰੇਸ਼ਾਨ ਸਮੱਸਿਆ ਦਾ ਜਲਦ ਹੱਲ ਕਰੇ ਸਰਕਾਰ : ਭਗਵੰਤ ਮਾਨ

ਮੰਡੀਆਂ ਵਿੱਚ ਬਾਰਦਾਣੇ ਨਾ ਹੋਣ ਕਾਰਨ ਕਿਸਾਨਾਂ ਦੀ ਕਣਕ ਦੀ ਨਹੀਂ ਹੋ ਰਹੀ ਖ਼ਰੀਦ

5 Dariya News

ਸੰਗਰੂਰ 17-Apr-2021

ਪੰਜਾਬ ਦੇ ਮੰਡੀਆਂ ਵਿੱਚ ਠੀਕ ਢੰਗ ਨਾਲ ਕਣਕ ਦੀ ਖ਼ਰੀਦ ਨਾ ਹੋਣ ਕਰਕੇ ਕਿਸਾਨਾਂ ਨੂੰ ਹੋ ਰਹੀ ਪਰੇਸ਼ਾਨੀ 'ਤੇ ਆਮ ਆਦਮੀ ਪਾਰਟੀ ਨੇ ਕੈਪਟਨ ਸਰਕਾਰ ਦੀ ਆਲੋਚਨਾ ਕੀਤੀ। ਸ਼ਨੀਵਾਰ ਨੂੰ 'ਆਪ' ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੰਗਰੂਰ ਦੀ ਮੰਡੀਆਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ। ਸਾਰੇ ਕਿਸਾਨਾਂ ਨੇ ਇੱਕ ਆਵਾਜ਼ ਵਿੱਚ ਉਨ੍ਹਾਂ ਨੂੰ ਦੱਸਿਆ ਕਿ ਮੰਡੀਆਂ ਵਿੱਚ ਬਾਰਦਾਣੇ ਦੀ ਕਮੀ ਕਾਰਨ ਉਨ੍ਹਾਂ ਦੀਆਂ ਫ਼ਸਲਾਂ ਦੀ ਖ਼ਰੀਦ ਨਹੀਂ ਕੀਤੀ ਜਾ ਰਹੀ ਹੈ, ਜਿਸ ਦੇ ਕਾਰਨ ਉਨ੍ਹਾਂ ਨੂੰ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।ਇੱਕ ਬਜ਼ੁਰਗ ਕਿਸਾਨ ਦੀ ਪਰੇਸ਼ਾਨੀ ਨੂੰ ਦੱਸਦੇ ਹੋਏ ਮਾਨ ਨੇ ਕਿਹਾ ਕਿ 20 ਦਿਨਾਂ ਤੋਂ  ਇਹ ਬਜ਼ੁਰਗ ਕਿਸਾਨ ਮੰਡੀ ਦੇ ਚੱਕਰ ਲਗਾ ਰਿਹਾ ਹੈ, ਪਰੰਤੂ ਬਾਰਦਾਣੇ ਦੀ ਕਮੀ ਕਾਰਨ ਇਨ੍ਹਾਂ ਦੀ ਫ਼ਸਲ ਦੀ ਖਰਦੀ ਨਹੀਂ ਹੋ ਰਹੀ ਹੈ। ਜਿਸ ਕਾਰਨ ਮਿਹਨਤ ਨਾਲ ਪੈਦਾ ਕੀਤਾ ਅਨਾਜ ਖ਼ਰਾਬ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਫ਼ਸਲ ਸਮੇਂ ਉੱਤੇ ਖ਼ਰੀਦ ਲਿਆ ਜਾਂਦਾ ਤਾਂ ਹੁਣ ਤੱਕ ਉਹ ਸੁਰੱਖਿਅਤ ਗੁਦਾਮਾਂ ਵਿੱਚ ਪਹੁੰਚ ਜਾਂਦਾ, ਪਰੰਤੂ ਸਮੇਂ ਉੱਤੇ ਖ਼ਰੀਦ ਨਾ ਹੋਣ ਕਾਰਨ ਕਣਕ ਮੰਡੀਆਂ ਵਿੱਚ ਪਈ-ਪਈ ਬਰਬਾਦ ਹੋ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਹੁਣ ਕਿਸਾਨ ਨੂੰ ਦੋਹਰੀ ਮਾਰ ਝੇਲਣੀ ਪੈ ਰਹੀ ਹੈ। 

ਇੱਕ ਪਾਸੇ ਪੰਜਾਬ ਦੇ ਕਿਸਾਨ ਦਿੱਲੀ ਬਾਰਡਰ ਉੱਤੇ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਪਿਛਲੇ 5 ਮਹੀਨੇ ਤੋਂ ਧਰਨੇ ਉੱਤੇ ਬੈਠੇ ਹੋਏ ਹਨ ਅਤੇ ਦੂਜੇ ਪਾਸੇ ਮਿਹਨਤ ਨਾਲ ਖੇਤੀ ਕਰਨ ਦੇ ਬਾਵਜੂਦ ਸਰਕਾਰ ਉਨ੍ਹਾਂ ਦੀਆਂ ਫ਼ਸਲ ਸਮੇਂ ਸਿਰ ਨਹੀਂ ਖ਼ਰੀਦ ਰਹੀਆਂ ਹਨ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਉੱਤੇ ਪ੍ਰਧਾਨ ਮੰਤਰੀ ਮੋਦੀ ਨਾਲ ਮਿਲੇ ਹੋਣ ਦਾ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਸੂਬੇ ਦੀ ਕੈਪਟਨ ਸਰਕਾਰ ਮਿਲਕੇ ਕਿਸਾਨਾਂ ਨੂੰ ਪਰੇਸ਼ਾਨ ਕਰ ਰਹੀ ਹੈ। ਕਾਲੇ ਕਾਨੂੰਨਾਂ ਦਾ ਵਿਰੋਧ ਕਰਨ ਕਾਰਨ ਸਰਕਾਰ ਕਿਸਾਨਾਂ ਤੋਂ ਬਦਲਾ ਲੈ ਰਹੀ ਹੈ ।  ਕੇਂਦਰ ਅਤੇ ਸੂਬਾ ਸਰਕਾਰ ਦੋਵਾਂ ਦੀ ਨੀਤੀ ਹੈ ਕਿ ਵਿਰੋਧ ਕਰਨ ਵਾਲਿਆਂ ਨੂੰ ਕਿਸੇ ਵੀ ਤਰ੍ਹਾਂ ਪਰੇਸ਼ਾਨ ਕੀਤਾ ਜਾਵੇ। ਪਰੰਤੂ ਇਹ ਨੀਤੀ ਬਹੁਤ ਖ਼ਰਾਬ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਕਿਸਾਨਾਂ ਨੂੰ ਰੱਬ ਕਹਿੰਦੀ ਹੈ ਅਤੇ ਦੂਜੇ ਪਾਸੇ ਉਨ੍ਹਾਂ ਨੂੰ ਮੰਗਤਾ ਬਣਾ ਰਹੀ ਹੈ ।ਮਾਨ ਨੇ ਕਿਹਾ ਕਿ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਜਦੋਂ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦੋਵਾਂ ਦਾ ਇਕੱਠੇ ਵਿਰੋਧ ਕਰ ਰਹੇ ਹਨ।  ਦਿੱਲੀ ਵਿੱਚ ਧਰਨੇ ਉੱਤੇ ਬੈਠੇ ਕਿਸਾਨ ਮੋਦੀ  ਸਰਕਾਰ ਦੇ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਉੱਥੇ  ਹੀ ਪੰਜਾਬ ਦੀਆਂ ਮੰਡੀਆਂ ਵਿੱਚ ਸਾਰੇ ਕਿਸਾਨ ਕੈਪਟਨ ਸਰਕਾਰ ਦੀ ਕਿਸਾਨ-ਵਿਰੋਧੀ ਨੀਤੀਆਂ ਦਾ ਵਿਰੋਧ ਕਰ ਰਹੇ ਹਨ।  ਪੂਰੇ ਪੰਜਾਬ ਦੀਆਂ ਮੰਡੀਆਂ ਵਿੱਚ ਕਿਸਾਨ ਕੈਪਟਨ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ।ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਫ਼ਸਲ ਨੂੰ ਤੁਰੰਤ ਖ਼ਰੀਦ ਕਰਕੇ ਪੈਸਿਆਂ ਦਾ ਭੁਗਤਾਨ ਤੁਰੰਤ ਕੀਤਾ ਜਾਵੇ।