5 Dariya News

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਦੀਪਕ ਕੁਮਾਰ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਦੌਰਾ

ਹਸਪਤਾਲ ਵਿਚ ਦਾਖਲ ਫਿਰੋਜ਼ਪੁਰ ਦੇ ਪਿੰਡ ਖਲਚੀ ਜਦੀਦ ਦੇ ਜ਼ਖਮੀ ਵਿਅਕਤੀਆਂ ਦਾ ਹਾਲ-ਚਾਲ ਜਾਣਿਆ

5 Dariya News

ਫ਼ਰੀਦਕੋਟ 11-May-2021

ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਸ੍ਰੀ ਦੀਪਕ ਕੁਮਾਰ ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਖਲਚੀ ਜਦੀਦ  ਵਿੱਚ ਬੀਤੇ ਦਿਨੀਂ ਇੱਕ ਲੜਾਈ ਵਿਚ ਜ਼ਖ਼ਮੀ ਹੋਏ ਅਨੁਸੂਚਿਤ ਜਾਤੀ ਦੇ ਪਰਿਵਾਰ ਦੇ ਮੈਂਬਰ ਜੋ ਕਿ ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਜੇਰੇ ਇਲਾਜ ਸਨ ਦੇ ਇਲਾਜ ਅਤੇ ਹਾਲ ਚਾਲ ਸਬੰਧੀ ਜਾਣਕਾਰੀ ਲੈਣ ਲਈ ਵਿਸ਼ੇਸ਼ ਦੌਰਾ ਕੀਤਾ ਗਿਆ । ਉਨ੍ਹਾਂ ਇਸ ਮੌਕੇ ਹਸਪਤਾਲ ਵਿੱਚ ਦਾਖ਼ਲ ਪਰਿਵਾਰ ਦੇ ਮੁਖੀ ਮਹਿੰਦਰ ਸਿੰਘ ਕਾਲਾ ਦੇ ਪਰਿਵਾਰਕ ਮੈਂਬਰਾਂ ਦਾ ਹਾਲ-ਚਾਲ ਪੁੱਛਿਆ ਤੇ ਮੈਡੀਕਲ ਸੁਪਰਡੈਂਟ ਡਾ. ਸੁਲੇਖ ਮਿੱਤਲ ਅਤੇ ਹੋਰ ਡਾਕਟਰਾਂ ਤੋਂ ਉਨ੍ਹਾਂ ਦੇ ਇਲਾਜ ਸਬੰਧੀ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਉਹ ਪਿੰਡ ਖਲਚੀ ਜਦੀਦ ਵਿਖੇ ਜਾ ਕੇ ਆਏ ਹਨ ਅਤੇ ਇਸ ਸਾਰੀ ਘਟਨਾ ਸਬੰਧੀ ਰਿਪੋਰਟ ਕਮਿਸ਼ਨ ਨੂੰ ਦੇਣਗੇ ਅਤੇ ਫਿਰੋਜ਼ਪੁਰ ਪੁਲਿਸ ਨੂੰ ਦੋਸ਼ੀਆਂ ਵਿਰੁੱਧ ਲੋੜੀਂਦੀ ਕਾਰਵਾਈ ਲਈ ਵੀ ਆਦੇਸ਼ ਦਿੱਤੇ ਗਏ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਗੁਰਜੀਤ ਸਿੰਘ, ਜਿਲਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫਸਰ ਸ੍ਰੀ ਗੁਰਮੀਤ ਸਿੰਘ ਬਰਾੜ ਸਮੇਤ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ ।