5 Dariya News

ਸ਼ਹਿਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਮੇਅਰ ਜੀਤੀ ਸਿੱਧੂ ਹੁਣੇ ਤੋਂ ਹੀ ਹੋਏ ਗੰਭੀਰ

ਮੁਹਾਲੀ ਵਿੱਚ ਰੋਡ ਗਲੀਆਂ ਦੀ ਸਫਾਈ ਅਤੇ ਮੁਰੰਮਤ ਤੇ ਸਟੌਰਮ ਡਰੇਨੇਜ ਸਬੰਧੀ ਅਧਿਕਾਰੀਆਂ ਦੀ ਜ਼ਿੰਮੇਵਾਰੀ ਕੀਤੀ ਫਿਕਸ

5 Dariya News

ਮੁਹਾਲੀ 12-May-2021

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਨਗਰ ਨਿਗਮ ਦੇ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਬਰਸਾਤਾਂ ਤੋਂ ਪਹਿਲਾਂ ਬਰਸਾਤੀ ਪਾਣੀ ਦੀ ਨਿਕਾਸੀ ਲਈ ਪੁਖ਼ਤਾ ਪ੍ਰਬੰਧ ਕਰਨ ਲਈ ਕਿਹਾ ਹੈ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਉਨ੍ਹਾਂ ਦੇ ਨਾਲ ਸਨ।ਇਸ ਮੀਟਿੰਗ ਵਿਚ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਸੈਕਟਰ 66, 67, 68, 69 ਅਤੇ ਸੈਕਟਰ 76 ਤੋਂ 80 ਦੀਆਂ ਰੋਡ ਗਲੀਆਂ ਦੀ ਸਫਾਈ, ਮੁਰੰਮਤ ਅਤੇ ਜਿੱਥੇ ਨਵੀਆਂ ਰੋਡ  ਬਣਦੀਆਂ ਹਨ ਉੱਥੇ ਨਵੀਂਆਂ ਬਣਾਉਣ ਲਈ ਕੰਮ ਆਰੰਭ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮੁਹਾਲੀ ਸ਼ਹਿਰ ਦੇ ਬਾਕੀ ਹਿੱਸਿਆਂ ਵਿੱਚ ਰੋਡ ਗਲੀਆਂ ਦੀ ਸਫਾਈ ਅਤੇ ਸਟਾਰਮ ਡਰੇਨੇਜ ਪਾਈਪ ਦੀ ਸਫ਼ਾਈ ਲਈ ਬਜਟ ਐਲੋਕੇਟ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਇਹ ਕੰਮ ਫੌਰੀ ਤੌਰ ਤੇ ਸ਼ੁਰੂ ਕਰਵਾਏ ਜਾਣ ਤਾਂ ਜੋ ਆਉਂਦੇ ਬਰਸਾਤੀ ਮੌਸਮ ਵਿੱਚ ਕਿਸੇ ਵੀ ਵਸਨੀਕ ਨੂੰ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕੋਈ ਪ੍ਰੇਸ਼ਾਨੀ ਨਾ ਆਵੇ।ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਇਸ ਸਬੰਧੀ ਅਧਿਕਾਰੀਆਂ ਦੀ ਜ਼ਿੰਮੇਵਾਰੀ ਫਿਕਸ ਕੀਤੀ ਗਈ ਹੈ ਕਿ ਆਪੋ ਆਪਣੇ ਖੇਤਰਾਂ ਵਿਚ ਪੂਰੀ ਨਜ਼ਰਸਾਨੀ ਰੱਖਣ ਅਤੇ ਰੋਡ ਗਲੀਆਂ ਦੀ ਸਫਾਈ ਅਤੇ ਮੁਰੰਮਤ ਤੋਂ ਇਲਾਵਾ ਜਿੱਥੇ ਨਵੀਂਆਂ ਰੋਡ ਗਲੀਆਂ ਬਣਦੀਆਂ ਹਨ ਉੱਥੇ ਨਵੀਂਆਂ ਰੋਡ ਗਲੀਆਂ ਵੀ ਬਣਾਈਆਂ ਜਾਣ। ਉਨ੍ਹਾਂ ਇਸ ਮੌਕੇ ਸਪੱਸ਼ਟ ਕਿਹਾ ਕਿ ਜਿਹੜੇ ਵੀ ਅਧਿਕਾਰੀ ਦੇ ਖੇਤਰ ਵਿੱਚ ਪਾਣੀ ਦੀ ਨਿਕਾਸੀ ਦੀ ਸਮੱਸਿਆ ਆਵੇਗੀ ਉਸ ਦੀ ਜ਼ਿੰਮੇਵਾਰੀ ਫਿਕਸ ਕੀਤੀ ਜਾਵੇਗੀ  ਅਤੇ ਜ਼ਿੰਮੇਵਾਰੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਤੋਂ ਇਲਾਵਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਬਕਾਇਦਾ ਤੌਰ ਤੇ ਮੁਹਾਲੀ ਵਿੱਚ ਮੁੱਖ ਸੜਕ ਤੇ ਪੈ ਰਹੇ ਸੀਵਰੇਜ ਦੇ ਕੰਮ ਨੂੰ ਤੇਜ਼ ਕਰਨ ਲਈ ਕਿਹਾ ਹੈ ਤਾਂ ਜੋ ਬਰਸਾਤਾਂ ਤੋਂ ਪਹਿਲਾਂ ਇਹ ਕੰਮ ਵੀ ਮੁਕੰਮਲ ਹੋ ਸਕੇ ਅਤੇ ਪੁੱਟੀ ਹੋਈ ਸੜਕ ਕਾਰਨ ਕਿਸੇ ਨੂੰ ਪ੍ਰੇਸ਼ਾਨੀ ਨਾ ਆਵੇ।ਇਸ ਮੌਕੇ ਐਸ.ਈ. ਸੰਜੇ ਕੰਵਰ, ਐਕਸੀਅਨ ਹਰਪ੍ਰੀਤ ਸਿੰਘ, ਐੱਸਡੀਓ ਸੁਨੀਲ ਕੁਮਾਰ ਅਤੇ ਨਗਰ ਨਿਗਮ ਮੁਹਾਲੀ ਦੇ  ਜਨ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।