ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ ਐਸ ਐਸ ਪੀ ਕਪੂਰਥਲਾ ਦਾ ਅਹੁਦਾ
5 Dariya News
ਕਪੂਰਥਲਾ 03-Jun-2021
ਹਹਰਕਮਲਪ੍ਰੀਤ ਸਿੰਘ ਖੱਖ ਵਲੋਂ ਅੱਜ ਐਸ ਐਸ ਪੀ ਕਪੂਰਥਲਾ ਦਾ ਅਹੁਦਾ ਸੰਭਾਲ ਲਿਆ ਗਿਆ ਹੈ । ਉਹ ਕੰਵਰਦੀਪ ਕੌਰ ਆਈ ਪੀ ਐਸ ਦੀ ਥਾਂ ਲੈਣਗੇ , ਜਿਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਮਲੇਰਕੋਟਲਾ ਦੀ ਪਹਿਲੀ ਐਸ ਐਸ ਪੀ ਵਜੋਂ ਤਾਇਨਾਤ ਕੀਤਾ ਗਿਆ ਹੈ ।ਇਸ ਤੋਂ ਪਹਿਲਾਂ ਉਹ ਪੀ ਏ ਪੀ ਦੀ 7 ਵੀਂ ਬਟਾਲੀਅਨ ਦੇ ਕਮਾਂਡੈਂਟ ਤੇ ਏ ਆਈ ਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਜੋਨ ਵਜੋਂ ਸੇਵਾ ਨਿਭਾ ਰਹੇ ਸਨ।ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਇਕ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਪੇਸ਼ ਕੀਤਾ ਗਿਆ ਅਤੇ ਜਿਲੇ ਦੇ ਉਚ ਪੁਲਿਸ ਅਧਿਕਾਰੀਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ।ਉਨ੍ਹਾਂ ਕਿਹਾ ਕਿ ਅਮਨ ਤੇ ਕਾਨੂੰਨ ਵਿਵਸਥਾ ਬਣਾਈ ਰੱਖਣਾ, ਨਸ਼ਿਆਂ ਦੀ ਰੋਕਥਾਮ ਤੇ ਨਸ਼ਾ ਤਸਕਰਾਂ ਵਿਰੁੱਧ ਸਖਤੀ ਵਰਤਣ ਦੇ ਨਾਲ ਨਾਲ ਕੋਵਿਡ ਵਿਰੁੱਧ ਲੜਾਈ ਵਿੱਚ ਹੋਰ ਤਨਦੇਹੀ ਨਾਲ ਲੋਕ ਸੇਵਾ ਕੀਤੀ ਜਾਵੇਗੀ।ਇਸ ਮੌਕੇ ਐਸ ਪੀ ਜਸਬੀਰ ਸਿੰਘ, ਐਸ ਪੀ ਵਿਸ਼ਾਲਜੀਤ ਸਿੰਘ, ਡੀ ਐਸ ਪੀਜ ਸੁਰਿੰਦਰ ਸਿੰਘ, ਸਰਵਣ ਸਿੰਘ, ਸਰਬਜੀਤ ਰਾਏ ਤੇ ਹੋਰ ਉਚ ਅਧਿਕਾਰੀ ਮੌਜੂਦ ਸਨ ।