ਸਕੂਲ ਸਿੱਖਿਆਂ ਵਿੱਚ ਪੰਜਾਬ ਦੇ ਪਹਿਲਾਂ ਸਥਾਨ ਪ੍ਰਾਪਤ ਕਰਨ ਤੇ ਮੁੱਖ ਮੰਤਰੀ ਨੇ ਅਧਿਆਪਕਾਂ ਤੇ ਅਧਿਕਾਰੀਆਂ ਨੂੰ ਵਧਾਈ ਦਿੱਤੀ
ਜਿਲ੍ਹੇ ਦੇ 4 ਸਕੂਲਾਂ ਨੇ ਸਮਾਰਟ ਸਕੂਲ ਦੀ ਸ਼੍ਰੇਣੀ ਵਿੱਚ ਰਾਜ ਪੱਧਰੀ ਐਵਾਡਰ ਪ੍ਰਾਪਤ ਕੀਤਾ-ਸੇਤੀਆ
5 Dariya News
ਫਰੀਦਕੋਟ 10-Jun-2021
ਸਕੂਲ ਸਿੱਖਿਆ ਵਿੱਚ ਭਾਰਤ ਸਰਕਾਰ ਵੱਲੋਂ ਜਾਰੀ ਤਾਜਾ ਦਰਜਾਬੰਦੀ ਅਨੁਸਾਰ ਭਾਰਤ ਵਿਚੋਂ ਪੰਜਾਬ ਦੇ ਪਹਿਲੇ ਸਥਾਨ ਤੇ ਆਉਣ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਉੱਦਮ ਵਿੱਚ ਯੋਗਦਾਨ ਪਾਉਣ ਵਾਲੇ ਸਮੂਹ ਅਧਿਆਪਕਾਂ,ਸਿੱਖਿਆ ਵਿਭਾਗ ਦੇ ਅਧਿਕਾਰੀਆਂ/ਸਿੱਖਿਆ ਅਮਲੇ ਸਮੇਤ ਵੱਖ ਵੱਖ ਧਿਰਾਂ ਦਾ ਧੰਨਵਾਦ ਕਰਨ ਅਤੇ ਉਨ੍ਹਾਂ ਨੂੰ ਹੱਲਾਸ਼ੇਰੀ ਦੇਣ ਲਈ ਅੱਜ ਵੀਡਿੳ ਕਾਨਫੰਰਸਿੰਗ ਰਾਹੀਂ ਰਾਜ ਦੇ ਵੱਖ ਵੱਖ ਹਿੱਸਿਆ ਵਿੱਚ ਜਿਲ੍ਹਾ, ਸਬ ਡਵੀਜ਼ਨ ਤੇ ਸਕੂਲ ਪੱਧਰ ਤੇ ਅਧਿਆਪਕਾਂ ਨੂੰ ਸੰਬੋਧਨ ਕੀਤਾ ਅਤੇ ਇਸ ਕੰਮ ਲਈ ਸਾਰਿਆਂ ਨੂੰ ਵਧਾਈ ਦਿੱਤੀ।ਇਸ ਸਬੰਧੀ ਜਿਲ੍ਹਾ ਪੱਧਰੀ ਸਮਾਗਮ ਸਥਾਨਕ ਐਨ.ਆਈ.ਸੀ. ਵਿਖੇ ਹੋਇਆ ਜਿਸ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਸਚਮੁੱਚ ਹੀ ਸ਼ਲਾਘਾਯੋਗ ਹੈ ਕਿ ਪੰਜਾਬ ਨੇ ਸਾਲ 2019-20 ਲਈ ਸਕੂਲ ਸਿੱਖਿਆ ਵਿੱਚ ਦੇਸ਼ ਦੇ ਸਮੂਹ ਸੂਬਿਆਂ/ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਵਿਚੋਂ ਪਹਿਲਾਂ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਇਸ ਉਪਰਾਲੇ ਲਈ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਨੂੰ ਮਾਣ ਬਖਸ਼ਣ ਵਾਲੀ ਇਸ ਵੱਕਾਰੀ ਪ੍ਰਾਪਤੀ ਲਈ ਸ਼ਖਤ ਮਿਹਨਤ ਕਰਨ ਅਤੇ ਵਚਨਬੱਧਤਾ ਲਈ ਵਧਾਈ ਦਿੱਤੀ। ਇਸ ਸਮਾਗਮ ਨੂੰ ਸਿੱਖਿਆ ਮੰਤਰੀ ਸ੍ਰੀ ਰਜਿੰਦਰ ਸਿੰਗਲਾ, ਚੀਫ ਸੈਕਟਰੀ ਮੈਡਮ ਵਿਨੀ ਮਹਾਜਨ, ਸਿੱਖਿਆ ਸਕੱਤਰ ਸ੍ਰੀ ਕਿਸ਼ਨ ਕੁਮਾਰ,ਕਾਂਗਰਸ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਤੋਂ ਇਲਾਵਾ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ ਅਤੇ ਇਸ ਪ੍ਰਾਪਤੀ ਲਈ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਉਪਰੋਕਤ ਪ੍ਰਾਪਤੀ ਸਮੁੱਚੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ।ਉਨ੍ਹਾਂ ਇਸ ਮੌਕੇ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਸਮਾਰਟ ਸਕੂਲ ਕੰਪੀਟੀਸ਼ਨ ਤਹਿਤ ਜਿਲ੍ਹੇ ਦੇ 4 ਸਕੂਲਾਂ ਨੂੰ ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ, ਗੋਰਮਿੰਟ ਹਾਈ ਸਕੂਲ ਢੀਮਾਂਵਾਲੀ, ਸਰਕਾਰੀ ਮਿਡਲ ਸਕੂਲ ਵੀਰੇਵਾਲਾ ਅਤੇ ਸਰਕਾਰੀ ਮਿਡਲ ਸਕੁਲ ਰਣ ਸਿੰਘ ਵਾਲਾ ਸ਼ਾਮਲ ਹਨ, ਇਨ੍ਹਾਂ ਚਾਰਾਂ ਸਕੂਲਾਂ ਨੂੰ ਵਧੀਆ ਸਮਾਰਟ ਸਕੂਲ ਦਾ ਦਰਜਾ ਰਾਜ ਦੇ ਸਿੱਖਿਆ ਵਿਭਾਗ ਵੱਲੋਂ ਦਿੱਤਾ ਗਿਆ ਹੈ ਜੋ ਕਿ ਪੂਰੇ ਜਿਲ੍ਹੇ ਲਈ ਮਾਣ ਵਾਲੀ ਗੱਲ ਹੈ।ਇਸ ਮੌਕੇ ਜਿਲ੍ਹੇ ਨਾਲ ਸਬੰਧਤ ਅੰਗਰੇਜੀ ਦੇ ਅਧਿਆਪਕਾਂ ਮੈਡਮ ਫਰਜਾਨਾ ਸ਼ਾਹੀਮ ਨੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀਡੀਓ ਕਾਨਫਰਸਿੰਗ ਰਾਹੀਂ ਗੱਲਬਾਤ ਕੀਤੀ ਅਤੇ ਮੁੱਖ ਮੰਤਰੀ ਅਤੇ ਸਿੱਖਿਆ ਵਿਭਾਗ ਦੇ ਸਮੁੱਚੇ ਅਧਿਕਾਰੀਆਂ, ਅਧਿਆਪਕਾਂ ਨੰ ਸਕੂਲਾਂ ਵਿੱਚ ਵੱਖ ਵੱਖ ਵਿਸ਼ਿਆਂ ਤੋਂ ਇਲਾਵਾ ਅੰਗਰੇਜੀ ਵਿਸ਼ਿਆਂ ਨੂੰ ਉਤਸ਼ਾਹਤ ਕਰਨ ਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।ਇਸ ਮੌਕੇ ਅਧਿਆਪਕ ਜਸਬੀਰ ਸਿੰਘ ਜੱਸੀ ਨੇ ਕਿਹਾ ਕਿ ਮੁੱਖ ਮੰਤਰੀ ਜੀ, ਸਿੱਖਿਆ ਮੰਤਰੀ ਸਮੇਤ ਹੋਰ ਅਧਿਕਾਰੀਆਂ ਵੱਲੋਂ ਅੱਜ ਅਧਿਆਪਕਾਂ ਦੇ ਕੰਮ ਤੇ ਮਿਹਨਤ ਦੀ ਕੀਤੀ ਗਈ ਸਰਹਾਨਾ ਨਾਲ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ ਤੇ ਭਵਿੱਖ ਵਿੱਚ ਹੋਰ ਮਿਹਨਤ ਨਾਲ ਕੰਮ ਕਰਨ ਲਈ ਪ੍ਰੇਰਨਾ ਮਿਲੀ ਹੈ।ਇਸ ਮੀਟਿੰਗ ਵਿੱਚ ਜਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੇਪਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ ਸ: ਗੁਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ, ਐਸ.ਡੀ.ਐਮ. ਮੈਡਮ ਪੂਨਮ ਸਿੰਘ, ਡੀ.ਡੀ.ਪੀ.ਓ. ਸ: ਬਲਜੀਤ ਸਿੰਘ ਕੈਂਥ, ਜਿਲ੍ਹਾ ਸਿੱਖਿਆ ਅਫਸਰ ਸ੍ਰੀ ਸਤਪਾਲ, ਜਸਜੀਤ ਕੌਰ ਡੀ.ਐਫ.ਐਸ.ਸੀ., ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਪ੍ਰਦੀਪ ਦਿਉੜਾ,ਸਿੱਖਿਆ ਵਿਭਾਗ ਦੇ ਸਤਗੁਰ ਸਿੰਘ,ਅਮਰੀਕ ਸਿੰਘ, ਕੁਲਵਿੰਦਰ ਸਿੰਘ ਆਂਦਿ ਵੀ ਹਾਜ਼ਰ ਸਨ।