5 Dariya News

ਡਿਪਟੀ ਕਮਿਸ਼ਨਰ ਨੇ ਓਲਡ ਏਜ ਹੋਮ ਦਾ ਕੀਤਾ ਦੌਰਾ

5 Dariya News

ਅੰਮ੍ਰਿਤਸਰ 10-Jun-2021

ਜ਼ਿਲਾ ਪ੍ਰਸਾਸ਼ਨ ਵਲੋਂ ਬੇਸਹਾਰਾ, ਸੀਨੀਅਰ ਸੀਟੀਜਨ ਬਜੁਰਗਾਂ ਲਈ ਓਲਡ ਏਜ ਹੋਮ ਵਿੱਚ ਸਾਰੀਆਂ ਸੁਵਿਧਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਭਾਈ ਘਨਈਆ ਬਿਰਧ ਘਰ ਭਾਈ ਮੰਜ ਰੋਡ ਅੰਮ੍ਰਿਤਸਰ ਦਾ ਦੌਰਾ ਕਰਨ ਉਪਰੰਤ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਬਿਰਧ ਘਰ ਦੀ ਸਮੁੱਚੀ ਬਿਲਡਿੰਗ ਬਜ਼ੁਰਗਾਂ ਦੇ ਖਾਣ ਪੀਣ, ਰਹਿਣ-ਸਹਿਣ, ਮੈਡੀਕਲ ਸੇਵਾਵਾਂ, ਸਾਫ਼ ਸਫ਼ਾਈ ਅਤੇ ਮਨੋਰੰਜਨ ਆਦਿ ਦੀਆਂ ਸਹੂਲਤਾਂ ਦਾ ਨਿਰੀਖਣ ਕੀਤਾ ਅਤੇ ਆਪਣੀ ਸੰਤੁਸ਼ਟੀ ਪ੍ਰਗਟ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸ਼ਨ ਉਨਾਂ ਨੂੰ ਹੋਰ ਜ਼ਿਆਦਾ ਸਹੂਲਤਾਂ ਦੇਣ ਲਈ ਵਚਨਬੱਧ ਹੈ।ਸ: ਖਹਿਰਾ ਨੇ ਇਸ ਮੌਕੇ ਬਜੁਰਗਾਂ ਦਾ ਹਾਲ ਚਾਲ ਪੁੱਛਿਆ ਅਤੇ ਉਨਾਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ। ਸ: ਖਹਿਰਾ ਨੇ ਬਜ਼ੁਰਗਾਂ ਨੂੰ ਭਰੋਸਾ ਦਵਾਇਆ ਕਿ ਉਨਾਂ ਦੀਆਂ ਮੁਸ਼ਕਿਲਾਂ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ ਅਤੇ ਜਲਦ ਹੀ ਪ੍ਰਸ਼ਾਸ਼ਨ ਵਲੋਂ ਜ਼ਰੂਰਤ ਅਨੁਸਾਰ ਉਨਾਂ ਨੂੰ ਸਮਾਨ ਮੁਹੱਈਆ ਕਰਵਾਇਆ ਜਾਵੇਗਾ। ਸ: ਖਹਿਰਾ ਨੇ ਓਲਡ ਏਜ ਹੋਮ ਦੇ ਪ੍ਰਬੰਧਾਂ ਨੂੰ ਦੇਖ ਕੇ ਸ਼ਲਾਘਾ ਕੀਤੀ ਅਤੇ ਭਰੋਸਾ ਪ੍ਰਬੰਧਕਾਂ ਨੂੰ ਭਰੋਸਾ ਦਵਾਇਆ ਕਿ ਪ੍ਰਸ਼ਾਸ਼ਨ ਉਨਾਂ ਦੀ ਮੱਦਦ ਲਈ ਹਰ ਸਮੇਂ ਤਿਆਰਾ ਹੈ।ਇਸ ਮੌਕੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਜਲਦ ਹੀ ਇਸ ਓਲਡ ਏਜ ਹੋਮ ਵਿਚ ਕੋਰੋਨਾ ਵੈਕਸੀਨੇਸ਼ਨ ਦਾ ਕੈਂਪ ਲਗਾ ਕੇ ਸਾਰੇ ਬਜ਼ੁਰਗਾਂ ਨੂੰ ਵੈਕਸੀਨ ਲਗਾਈ ਜਾਵੇਗੀ। ਇਸ ਮੌਕੇ ਓਲਡ ਏਜ ਹੋਮ ਦੇ ਪ੍ਰਬੰਧਕ ਸ: ਬਲਜਿੰਦਰ ਚਾਹਲ ਵਲੋਂ ਡਿਪਟੀ ਕਮਿਸ਼ਨਰ ਨੂੰ ਸਨਮਾਨਤ ਕੀਤਾ ਗਿਆ । ਉਨਾਂ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਨ੍ਹੇ ਰੁਝੇਵਿਆਂ ਵਿਚੋਂ ਵੀ ਸਮਾਂ ਕੱਢ ਕੇ ਡਿਪਟੀ ਕਮਿਸ਼ਨਰ ਇਥੇ ਆਏ ਹਨ ਅਤੇ ਸਾਡੀਆਂ ਮੁਸ਼ਕਿਲਾਂ ਨੂੰ ਸੁਣਿਆ ਹੈ ਇਸ ਮੌਕੇ ਸ: ਅਸੀਸਇੰਦਰ ਸਿੰਘ ਜ਼ਿਲਾ ਸਮਾਜਿਕ ਤੇ ਸੁਰੱਖਿਆ ਅਫ਼ਸਰ ਵੀ ਹਾਜ਼ਰ ਸਨ।