5 Dariya News

ਬਲਬੀਰ ਸਿੰਘ ਸਿੱਧੂ ਨੇ ਫਾਰਮੇਸੀ ਅਧਿਕਾਰੀਆਂ ਅਤੇ ਦਰਜਾ-4 ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

5 Dariya News

ਚੰਡੀਗੜ੍ਹ 24-Jun-2021

ਪੰਜਾਬ ਦੇ ਸਿਹਤ ਮੰਤਰੀ  ਬਲਬੀਰ ਸਿੰਘ ਸਿੱਧੂ ਨੇ ਵੀਰਵਾਰ ਨੂੰ 10 ਫਾਰਮੇਸੀ ਅਧਿਕਾਰੀਆਂ ਅਤੇ 8 ਦਰਜਾ-4 ਕਰਮਚਾਰੀਆਂ ਨੂੰ ਤਰਸ ਦੇ ਅਧਾਰ ‘ਤੇ ਨਿਯੁਕਤੀ ਪੱਤਰ ਸੌਂਪੇ।ਸ੍ਰੀ ਸਿੱਧੂ ਨੇ ਕਿਹਾ ਕਿ ਹਾਲ ਹੀ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 190 ਮੈਡੀਕਲ ਅਫਸਰਾਂ ਅਤੇ 166 ਉਪ-ਵੈਦਾਂ ਦੀ ਵੀ  ਨਿਯੁਕਤੀ ਕੀਤੀ ਹੈ ਅਤੇ ਸੂਬੇ ਭਰ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ 11,000 ਤੋਂ ਵੱਧ ਅਸਾਮੀਆਂ ਭਰੀਆਂ ਗਈਆਂ ਹਨ।ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਹਾਂਮਾਰੀ ਦੌਰਾਨ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ ਅਤੇ ਸਿਹਤ ਦੇ ਬੁਨਿਆਦੀ ਢਾਂਚੇ ਨੂੰ ਵੀ ਮਜਬੂਤ ਕੀਤਾ ਗਿਆ ਹੈ।ਇਸ ਮੌਕੇ ਸਿਹਤ ਸੇਵਾਵਾਂ, ਪੰਜਾਬ ਦੇ ਡਾਇਰੈਕਟਰ ਡਾ: ਜੀ.ਬੀ.ਸਿੰਘ ਨੇ ਵਿਭਾਗ ਵਿੱਚ ਨਵ-ਨਿਯੁਕਤ ਸਟਾਫ ਦਾ ਸਵਾਗਤ ਕੀਤਾ। ਸਿਹਤ ਮੰਤਰੀ ਦੇ ਓ.ਐਸ.ਡੀ.ਡਾ: ਬਲਵਿੰਦਰ ਸਿੰਘ ਅਤੇ ਸੁਪਰਡੈਂਟ ਸੰਜੇ ਕੁਮਾਰ ਵੀ ਮੌਜੂਦ ਸਨ।