ਕੋਵਿਡ ਦੌਰਾਨ ਆਕਸੀਜਨ ਦੀ ਨਿਰਵਿਘਨ ਸਪਲਾਈ ਲਈ ਵਿਧਾਇਕ ਪਿੰਕੀ ਵੱਲੋਂ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਲਗਵਾਇਆ ਗਿਆ ਆਕਸੀਜਨ ਦਾ ਨਵਾਂ ਪਲਾਟ
ਕਿਹਾ, ਇਹ ਪਲਾਟ ਪ੍ਰਤੀ ਮਿੰਟ 1 ਹਜ਼ਾਰ ਲੀਟਰ ਆਕਸੀਜਨ ਤਿਆਰ ਕਰੇਗਾ ਤੇ ਰੋਜ਼ਾਨਾ 100 ਬੈੱਡ ਨੂੰ ਆਕਸੀਜਨ ਦੀ ਸਪਲਾਈ ਕਰਨ ਦੀ ਸਮਰੱਥਾ ਰੱਖੇਗਾ
5 Dariya News
ਫਿਰੋਜ਼ਪੁਰ 09-Jul-2021
ਕੋਵਿਡ ਦੌਰਾਨ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਆਕਸੀਜਨ ਦੀ ਨਿਰਵਿਘਨ ਸਪਲਾਈ ਬਣਾਈ ਰੱਖਣ ਲਈ ਫਿਰੋਜ਼ਪੁਰ ਸਹਿਰ ਦੇ ਵਿਧਾਇਕ ਸ੍ਰ. ਪਰਮਿੰਦਰ ਸਿੰਘ ਪਿੰਕੀ ਵੱਲੋਂ ਸਿਵਲ ਹਸਪਤਾਲ ਫਿਰੋਜ਼ਪੁਰ ਵਿੱਚ ਆਕਸੀਜਨ ਦਾ ਨਵਾਂ ਪਲਾਟ ਲਗਵਾ ਦਿੱਤਾ ਗਿਆ ਹੈ ਜੋ ਕਿ ਟਾਟਾ ਕੰਪਨੀ ਦੇ ਸਹਿਯੋਗ ਨਾਲ ਲਗਾਇਆ ਗਿਆ ਹੈ। ਇਹ ਪਲਾਂਟ ਜਲਦੀ ਹੀ ਚਾਲੂ ਹੋ ਜਾਵੇਗਾ।ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ 1 ਹਜ਼ਾਰ ਲੀਟਰ ਪ੍ਰਤੀ ਮਿੰਟ ਦੀ ਸਮਰੱਥਾ ਵਾਲੇ ਮੈਡੀਕਲ ਆਕਸੀਜਨ ਯੂਨਿਟ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਹ ਆਕਸੀਜਨ ਪਲਾਟ ਰੋਜ਼ਾਨਾ 100 ਬੈੱਡ ਨੂੰ ਆਕਸੀਜਨ ਦੀ ਸਪਲਾਈ ਕਰਨ ਦੀ ਸਮਰੱਥਾ ਰੱਖਦਾ ਹੈ। ਵਿਧਾਇਕ ਪਿੰਕੀ ਨੇ ਕਿਹਾ ਕਿ ਫਿਰੋਜ਼ਪੁਰ ਨਿਵਾਸੀਆਂ ਦੇ ਨਾਲ ਲੱਗਦੇ ਜ਼ਿਲ੍ਹਿਆਂ ਲਈ ਇਹ ਇੱਕ ਬਹੁਤ ਵੱਡਾ ਤੋਹਫਾ ਹੈ। ਉਨ੍ਹਾਂ ਦੱਸਿਆ ਕਿ ਕਰੋਨਾ ਮਹਾਂਮਾਰੀ ਦੇ ਦੌਰ ਵਿੱਚ ਤਾਂ ਇਸ ਆਕਸੀਜਨ ਨਾਲ ਹਲਕੇ ਦੇ ਲੋਕਾਂ ਵਿੱਚ ਆਕਸੀਜਨ ਦੀ ਕਮੀ ਨਹੀਂ ਆਵੇਗੀ, ਇਸ ਤੋਂ ਇਲਾਵਾ ਜੇਕਰ ਕੋਈ ਐਕਸੀਡੈਂਟ ਜਾਂ ਹੋਰ ਕੋਈ ਵੀ ਸਾਹ ਸਬੰਧੀ ਬਿਮਾਰੀ ਦਾ ਕੇਸ ਆਉਂਦਾ ਹੈ ਤਾਂ ਉਸ ਨੂੰ ਵੀ ਤੁਰੰਤ ਆਕਸੀਜਨ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਉਨ੍ਹਾਂ ਦਾ ਵਰਤਾਰਾ ਆਪਣੇ ਸਕੇ ਸਬੰਧੀਆਂ ਵਰਗਾ ਹੈ ਮੈਂ ਕਦੀ ਵੀ ਕਿਸੇ ਨਾਲ ਵਿਤਕਰੇ ਵਾਲਾ ਰਵੱਈਆ ਨਹੀਂ ਰੱਖਦਾ ਮੈਨੂੰ ਖੁਸ਼ੀ ਹੋਵੇਗੀ ਕਿ ਜੇਕਰ ਇਸ ਆਕਸੀਜਨ ਪਲਾਟ ਨਾਲ ਕਿਸੇ ਦੀ ਜਾਨ ਬੱਚ ਸਕੇ। ਉਨ੍ਹਾਂ ਕਿਹਾ ਕਿ ਮੈਨੂੰ ਮਾਣ ਹੈ ਕਿ ਮੈਨੂੰ ਆਪਣੀ ਜਨਮ ਭੂਮੀ ਤੇ ਆਪਣੇ ਹਲਕੇ ਦੇ ਵਾਸੀਆਂ ਦੀ ਇਸ ਤਰ੍ਹਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਬੀ.ਐਂਡ.ਆਰ. ਬਿਜਲੀ ਵਿੰਗ ਦੇ ਸਹਿਯੋਗ ਨਾਲ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਲਈ 250 ਕਿਲੋਵਾਟ ਦਾ ਜਨਰੇਟਰ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਲਗਾ ਦਿੱਤਾ ਗਿਆ ਹੈ ਜਿਸ ਤੇ ਲਗਭਗ 23 ਲੱਖ ਰੁਪਏ ਦਾ ਖਰਚਾ ਆਇਆ ਹੈ।
ਵਿਧਾਇਕ ਪਿੰਕੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਉਨ੍ਹਾਂ ਨੂੰ ਆਪਣੇ ਹਲਕੇ ਦੀ ਸੇਵਾ ਕਰਨ ਦਾ ਮੌਕਾ ਪ੍ਰਾਪਤ ਹੋਵੇ, ਚਾਹੇ ਉਹ ਵਿਕਾਸ ਹੋਵੇ, ਸਿੱਖਿਆ ਜਾਂ ਸਿਹਤ ਹੋਵੇ। ਉਨ੍ਹਾਂ ਕਿਹਾ ਕਿ ਆਪਣੇ ਹਲਕੇ ਦੇ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਉਨ੍ਹਾਂ ਵੱਲੋਂ ਪੀਜੀਆਈ ਦਾ ਵੱਡਾ ਪ੍ਰਾਜੈਕਟ ਲਿਆਂਦਾ ਗਿਆ ਹੈ ਤਾਂ ਜੋ ਹਲਕਾ ਅਤੇ ਹਲਕੇ ਦੇ ਆਸ-ਪਾਸ ਦੇ ਲੋਕਾਂ ਦਾ ਇਲਾਜ ਉਨ੍ਹਾਂ ਦੇ ਸਹਿਰ ਵਿੱਚ ਹੀ ਹੋ ਸਕੇ। ਇਸ ਤੋਂ ਇਲਾਵਾ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਯੂਨੀਵਰਸਿਟੀ ਲਿਆਂਦੀ ਗਈ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ ਸ਼ਹਿਰ ਦੇ ਵਿਕਾਸ ਨੂੰ ਦੇਖਦੇ ਹੋਏ ਫਿਰੋਜ਼ਪੁਰ ਸਹਿਰ ਦੇ ਸਾਰੇ ਪੁਰਾਣੇ ਗੇਟਾਂ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ ਆਉਣ ਵਾਲੇ ਕੁਝ ਕੁ ਮਹੀਨਿਆਂ ਵਿੱਚ ਫਿਰੋਜ਼ਪੁਰ ਦੀ ਨੁਹਾਰ ਬਦਲ ਜਾਵੇਗੀ। ਇਸ ਮੌਕੇ ਸੀਨੀਅਰ ਅਡਵੋਕੇਟ ਗੁਲਸ਼ਨ ਮੌਂਗਾ ਅਤੇ ਸੁਰਜੀਤ ਸਿੰਘ ਸੇਠੀ ਨੇ ਦੱਸਿਆ ਕਿ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਫਿਰੋਜ਼ਪੁਰ ਸ਼ਹਿਰ ਦੇ ਵਿਕਾਸ ਪੱਖੀ ਕੰਮਾਂ ਨੂੰ ਦੇਖਦਿਆਂ ਫਿਰੋਜ਼ਪੁਰ ਨਿਵਾਸੀਆਂ ਵੱਲੋਂ ਵਿਧਾਇਕ ਪਿੰਕੀ ਨੂੰ ਵਿਕਾਸ ਪੁਰਸ ਦੇ ਨਾਮ ਨਾਲ ਸਤਿਕਾਰਿਆ ਜਾ ਰਿਹਾ ਹੈ।ਚੇਅਰਮੈਨ ਮਾਰਕਿਟ ਕਮੇਟੀ ਸੁਖਵਿੰਦਰ ਸਿੰਘ ਅਟਾਰੀ, ਵਪਾਰ ਮੰਡਲ ਫਿਰੋਜ਼ਪੁਰ ਦੇ ਪ੍ਰਧਾਨ ਚੰਦਰ ਮੋਹਨ ਹਾਂਡਾ, ਤਿਲਕ ਰਾਜ ਆੜ੍ਹਤੀਆਂ ਅਤੇ ਅਰੂਪ ਨਾਰਾਇਣ ਨੇ ਕਿਹਾ ਕਿ ਵਿਧਾਇਕ ਪਿੰਕੀ ਨੇ ਨੇ ਜੋ ਕਿਹਾ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਪਿੰਕੀ ਦੇ ਯਤਨਾ ਸਦਕਾ ਹੁਣ ਫਿਰੋਜ਼ਪੁਰ ਸਹਿਰ ਪੱਛੜੀ ਸ੍ਰੇਣੀ ਵਿੱਚ ਨਹੀਂ ਰਿਹਾ ਤੇ ਇਹ ਵਿਕਾਸ ਪੱਖੋ ਉੱਭਰ ਕੇ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਪਿੰਕੀ ਵੱਲੋਂ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਂਦੀ ਤੇ ਹਰੇਕ ਵਰਗ ਦੀ ਭਲਾਈ ਲਈ ਉਨ੍ਹਾਂ ਵੱਲੋਂ ਹਮੇਸ਼ਾ ਅੱਗੇ ਹੋ ਕੇ ਕੰਮ ਕੀਤਾ ਜਾਂਦਾ ਹੈ।ਇਸ ਮੌਕੇ ਬਲਵੀਰ ਬਾਠ, ਰਿੰਕੂ ਗਰੋਵਰ, ਮਰਕਸ ਭੱਟੀ, ਰਿਸ਼ੀ ਸਰਮਾ, ਸਤਨਾਮ ਸਿੰਘ, ਮੁਲਖ ਰਾਜ, ਡਾ. ਮਨਚੰਦਾ ਆਦਿ ਹਾਜ਼ਰ ਸਨ।