5 Dariya News

ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਸਮਰਪਿਤ ਭਾਵਨਾ ਨਾਲ ਕਰਨ : ਹਰਭਜਨ ਮਾਨ

ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਕੀਤੀ ਮੀਟਿੰਗ

5 ਦਰਿਆ ਨਿਊਜ਼

ਐਸ.ਏ.ਐਸ.ਨਗਰ (ਮੁਹਾਲੀ) 10-May-2012

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਨਵਨਿਯੁਕਤ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਪੰਜਾਬੀ ਦੇ ਪ੍ਰਸਿੱਧ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਆਪਣੇ ਦਫ਼ਤਰ ਵਿਖੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ। ਮੀਟਿੰਗ ਵਿੱਚ ਸਾਬਕਾ ਕੇਂਦਰੀ ਮੰਤਰੀ ਸ੍ਰ: ਬਲਵੰਤ ਸਿੰਘ ਰਾਮੂਵਾਲੀਆ ਵੀ ਵਿਸ਼ੇਸ ਤੌਰ ਤੇ ਸਾਮਲ ਹੋਏ। ਇਸ ਮੌਕੇ ਐਸ.ਡੀ.ਐਮ ਲਖਬੀਰ ਸਿੰਘ, ਉਪ ਅਰਥ ਅਤੇ ਅੰਕੜਾ ਸਲਾਹਾਕਾਰ ਸ੍ਰੀਮਤੀ ਅਮਰਜੀਤ ਕੌਰ, ਗੁਲਜਾਰ ਇੰਦਰ ਚੈਹਿਲ, ਅਨੁਪ ਸ਼ਰਮਾ ਸਮੇਤ ਦਫ਼ਤਰ ਜ਼ਿਲ੍ਹਾ ਯੋਜਨਾ ਕਮੇਟੀ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ। ਮਾਨ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਹੜੀ ਡਿਊਟੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੌਂਪੀ ਗਈ ਹੈ ਉਸ ਨੂੰ ਸਮਰਪਿਤ ਭਾਵਨਾ ਨਾਲ ਕੀਤਾ ਜਾਵੇ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦਾ ਹਲ ਪਹਿਲ ਦੇ ਅਧਾਰ ਤੇ ਕੀਤਾ ਜਾਵੇ। ਮਾਨ ਨੇ ਆਖਿਆ ਕਿ ਉਹ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦੇਣਗੇ ਅਤੇ ਜ਼ਿਲ੍ਹੇ ਨੂੰ ਵਿਕਾਸ ਪਖੋ ਪੰਜਾਬ ਦਾ ਮੋਹਰੀ ਜ਼ਿਲ੍ਹਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਐਸ.ਏ.ਐਸ.ਨਗਰ ਪੰਜਾਬ ਦਾ ਪ੍ਰਵੇਸ ਦੁਆਰ ਹੈ। ਇਸ ਨੂੰ ਅਤਿ ਸੁੰਦਰ ਬਣਾਇਆ ਜਾਵੇਗਾ। ਮਾਨ ਨੇ ਦੱਸਿਆ ਕਿ ਉਹ ਭੱਲਕੇ ਵਿਕਾਸ ਕਾਰਜਾਂ ਦੀ ਸਮਿਖਿਆ ਸਬੰਧੀ ਅਤੇ ਹੋਰ ਵਿਚਾਰ ਵਿਟਾਦਰੇ ਲਈ  ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨਾਲ ਮੀਟਿੰਗ ਕਰਨਗੇ। ਜਿਸ ਵਿੱਚ ਜ਼ਿਲ੍ਹੇ ਦੇ ਵਿਕਾਸ ਕੰਮਾਂ ਲਈ ਵਿਊਤ ਬੰਦੀ ਵੀ ਕੀਤੀ ਜਾਵੇਗੀ।