5 Dariya News

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਸੀਡ ਬਾਲਜ਼ ਵੰਡਣ ਤੇ ਵਰਤਣ ਦੀ ਮੁਹਿੰਮ ਦੀ ਸ਼ੁਰੂਆਤ

ਫਲਦਾਰ ਬੂਟਿਆਂ ਹੇਠ ਰਕਬਾ ਵਧਾਉਣ ਵਿੱਚ ਹੋਵੇਗੀ ਸਹਾਈ

5 Dariya News

ਫ਼ਤਹਿਗੜ੍ਹ ਸਾਹਿਬ 20-Jul-2021

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਫਰੂਟ ਸੀਡ ਬਾਲ ਮੁਹਿੰਮ ਤਹਿਤ 01 ਹਜ਼ਾਰ ਸੀਡ ਬਾਲਜ਼ ਵੰਡਣ ਤੇ ਵੱਖ ਵੱਖ ਥਾਵਾਂ ਉਤੇ ਖਿਲਾਰ ਕੇ ਇਨ੍ਹਾਂ ਦੀ ਵਰਤੋਂ ਦੀ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਵੱਲੋਂ ਕੀਤੀ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸੀਡ ਬਾਲਜ਼ ਜ਼ਿਲ੍ਹੇ ਵਿੱਚ ਫ਼ਲਦਾਰ ਬੂਟਿਆਂ ਹੇਠ ਰਕਬਾ ਵਧਾਉਣ ਵਿੱਚ ਸਹਾਈ ਸਿੱਧ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬਾਲਜ਼ ਨੂੰ ਵੱਖ ਵੱਖ ਥਾਵਾਂ ਉਤੇ ਖਿਲਾਰਨਾ ਹੈ ਤੇ ਕੁਝ ਸਮੇਂ ਬਾਅਦ ਇਨ੍ਹਾਂ ਬਾਲਜ਼ ਵਿਚਲੇ ਬੀਜਾਂ ਤੋਂ ਬੂਟੇ ਉਗਣੇ ਸ਼ੁਰੂ ਹੋ ਜਾਣਗੇ।ਉਨ੍ਹਾਂ ਦੱਸਿਆ ਕਿ ਬਾਗਬਾਨੀ ਵਿਭਾਗ ਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਸਰਕਾਰੀ ਇਮਾਰਤਾਂ ਦੇ ਆਲੇ ਦੁਆਲੇ ਵੱਧ ਤੋਂ ਵੱਧ ਬੂਟੇ ਲਾਉਣ ਲਈ ਵੀ ਕਿਹਾ ਗਿਆ ਹੈ।ਇਸ ਮੌਕੇ ਸਹਾਇਕ ਡਾਇਰੈਕਟਰ ਬਾਗਬਾਨੀ, ਫ਼ਤਹਿਗੜ੍ਹ ਸਾਹਿਬ ਸ਼੍ਰੀ ਨਰਿੰਦਰਬੀਰ ਸਿੰਘ ਮਾਨ ਨੇ ਦੱਸਿਆ ਕਿ ਇਹ ਸੀਡ ਬਾਲਜ਼ ਜ਼ਿਲ੍ਹੇ ਦੀਆਂ ਸਾਰੀਆਂ ਸਬ ਡਿਵੀਜ਼ਨਾਂ ਵਿੱਚ 20 ਜੁਲਾਈ 2021 ਤੋਂ 25 ਜੁਲਾਈ 2021 ਤੱਕ ਵੰਡੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਬੀਜ ਬਾਲਜ਼ ਜ਼ਾਂ ਅਰਥ ਬਾਲਜ਼ ਵੱਖ ਵੱਖ ਕਿਸਮ ਦੇ ਬੀਜ਼ਾਂ ਨੂੰ ਇੱਕ ਚੀਕਣੀ ਮਿੱਟੀ ਦੇ ਗੋਲੇ ਵਿੱਚ ਪਏ ਇਕੱਠ ਨੂੰ ਕਿਹਾ ਜਾਂਦਾ ਹੈ, ਜਿਸ ਵਿੱਚ ਹੋਰ ਪਦਾਰਥ ਜਿਵੇਂ ਕਿ ਹਿਊਮਜ਼ ਜਾਂ ਦੇਸੀ ਖਾਦ ਦੀ ਵਰਤੋਂ ਕੀਤੀ ਜਾ ਸਕਦੀ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜੇਸ਼ ਧਿਮਾਨ, ਰੁਪਿੰਦਰ ਕੌਰ, ਅਮਨਪ੍ਰੀਤ ਕੌਰ, ਰਮਨਦੀਪ ਕੌਰ ਐਚ.ਓ.ਡੀਜ਼ ਹਾਜ਼ਰ ਸਨ।