ਰਾਜ ਵਿਚ ਸਰਕਾਰੀ ਸਕੂਲਾਂ ਦਾ ਸਮਾਂ 17 ਫਰਵਰੀ ਤੋਂ ਤਬਦੀਲ-ਮਲੂਕਾ
5 ਦਰਿਆ ਨਿਊਜ਼
ਚੰਡੀਗੜ੍ਹ 11-Feb-2014
ਪੰਜਾਬ ਸਰਕਾਰ ਨੇ ਮੌਸਮ ਵਿਚ ਆਈ ਤਬਦੀਲੀ ਕਾਰਨ ਰਾਜ ਦੇ ਸਮੂਹ ਸਰਕਾਰੀ, ਸਰਕਾਰੀ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 17 ਫਰਵਰੀ, 2014 ਤੋਂ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਸ. ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਰਾਜ ਵਿਚ ਐਲੀਮੈਂਟਰੀ ਸਕੂਲਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਕੀਤਾ ਗਿਆ ਹੈ ਜਦੋਕਿ ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋ ਬਾਅਦ ਦੁਪਹਿਰ 3:20 ਤੱਕ ਕਰ ਦਿੱਤਾ ਗਿਆ ਹੈ।ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਪਹਿਲਾਂ ਐਲੀਮੈਂਟਰੀ ਸਕੂਲਾਂ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 3 ਵਜੇ ਤੱਕ ਸੀ ਅਤੇ ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲ ਸਵੇਰੇ 9:45 ਵਜੇ ਤੋਂ ਦੁਪਹਿਰ 3.45 ਤੱਕ ਸੀ।