5 Dariya News

ਪ੍ਰਸ਼ਾਸਨਿਕ ਵਿਭਾਗਾਂ ਨੂੰ ਚੱਲ ਰਹੇ ਕੋਰਟ ਕੇਸਾਂ ਦੀ ਸਮੇਂ ਸਿਰ ਪੈਰਵੀ ਕਰਨ ਦੇ ਆਦੇਸ਼

ਡਿਪਟੀ ਕਮਿਸ਼ਨਰ ਨੇ ਪੰਜਾਬ ਡਿਸਪਿਊਟ ਰੈਜੋਲਿਸ਼ਨ ਅਤੇ ਲਿਟੀਗੇਸ਼ਨ ਪਾਲਿਸੀ 2020 ਨੂੰ ਲਾਗੂ ਕਰਨ ਸਬੰਧੀ ਕੀਤੀ ਮੀਟਿੰਗ

5 Dariya News

ਫਤਹਿਗੜ੍ਹ ਸਾਹਿਬ 23-Jul-2021

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਬੱਚਤ ਭਵਨ ਫਤਹਿਗੜ੍ਹ ਸਾਹਿਬ ਵਿਖੇ ਸਮੂਹ ਜਿਲ੍ਹਾ ਅਧਿਕਾਰੀਆਂ ਨਾਲ  ਪੰਜਾਬ ਡਿਸਪਿਊਟ ਰੈਜੋਲਿਸ਼ਨ ਅਤੇ ਲਿਟੀਗੇਸ਼ਨ ਪਾਲਿਸੀ 2020 ਨੂੰ ਸਹੀ ਢੰਗ ਨਾਲ ਲਾਗੂ ਕਰਨ ਸਬੰਧੀ ਮੀਟਿੰਗ ਕੀਤੀ ਗਈ।  ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਆਪਣੇ ਵਿਭਾਗ ਨਾਲ ਸਬੰਧਤ ਜਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਵੱਖ ਵੱਖ ਅਦਾਲਤਾਂ ਵਿੱਚ ਚੱਲ ਰਹੇ ਕੋਰਟ ਕੇਸਾਂ ਦੀਆਂ ਮੁਕੰਮਲ ਲਿਸਟਾਂ ਤਿਆਰ ਕੀਤੀਆਂ ਜਾਣ ਤਾਂ ਜੋ ਚੱਲ ਰਹੇ ਕੇਸਾਂ  ਦੀ ਸੁਚੱਜੇ ਢੰਗ ਨਾਲ ਪੈਰਵੀ ਕੀਤੀ ਜਾ ਸਕੇ।  ਉਨ੍ਹਾਂ ਇਹ ਵੀ ਕਿਹਾ ਕਿ ਕਈ ਵਿਭਾਗਾਂ ਵੱਲੋਂ ਅਦਾਲਤ ਵਿੱਚ ਸਮੇਂ ਸਿਰ ਜਵਾਬਦਾਵਾ ਪੇਸ਼ ਨਹੀ ਕੀਤਾ ਜਾਂਦਾ ਜਿਸ ਕਾਰਨ ਕੇਸ ਲੰਮੇ ਸਮੇਂ ਤੱਕ ਲਮਕਦੇ ਰਹਿੰਦੇ ਹਨ। ਇਸ ਲਈ ਹਰੇਕ ਵਿਭਾਗ ਵੱਲੋਂ ਕੇਸਾਂ ਦੀ ਸਟੇਟਸ ਰਿਪੋਰਟ ਤਿਆਰ ਕੀਤੀ ਜਾਵੇ।ਸ਼੍ਰੀਮਤੀ ਮਲਿਕ ਨੇ ਅਧਿਕਾਰੀਆਂ ਨੂੰ ਕਿਹਾ ਕਿ  ਹਰੇਕ ਵਿਭਾਗ ਵੱਲੋਂ ਕੋਰਟ ਕੇਸਾਂ ਸਬੰਧੀ ਨੋਡਲ ਅਫਸਰ ਨਿਯੁਕਤ ਕੀਤਾ ਜਾਵੇ ਤਾਂ ਜੋ ਉਹ ਜਿਲ੍ਹਾ ਅਟਾਰਨੀ ਦਫਤਰ ਨਾਲ ਤਾਲਮੇਲ ਕਰਕੇ ਆਪਣੇ ਕੇਸਾਂ ਸਬੰਧੀ ਸਮੇਂ ਸਮੇਂ ਸਿਰ ਪੈਰਵੀ ਕਰਦੇ ਰਹਿਣ ਤਾਂ ਜੋ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਦਾ ਸਮੇਂ ਸਿਰ ਨਿਬੇੜਾ ਹੋ ਸਕੇ।ਇਸ ਮੋਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਜੇਸ਼ ਧੀਮਾਨ,ਜ਼ਿਲ੍ਹਾ ਅਟਾਰਨੀ ਐਚ ਐਸ ਰੱਕੜ, ਐਸ ਡੀ ਖਮਾਣੋਂ ਸ਼੍ਰੀਮਤੀ ਦੀਪਜੋਤ ਕੌਰ, ਸਹਾਇਕ ਕਮਿਸ਼ਨਰ ਜਨਰਲ ਜਸਪ੍ਰੀਤ ਸਿੰਘ, ਡੀ ਐਸ ਪੀ ਰਘਬੀਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ  ਅਧਿਕਾਰੀ ਹਾਜਰ ਸਨ।