5 Dariya News

ਕੂਕਾ ਲਹਿਰ ਬਾਰੇ ਯਾਦਗਾਰੀ ਡਾਕ ਟਿਕਟ ਜਾਰੀ ਕਰਨ ਲਈ ਮੁੱਖ ਮੰਤਰੀ ਦੇ ਪ੍ਰਸਤਾਵ ਨੂੰ ਭਾਰਤ ਸਰਕਾਰ ਵਲੋਂ ਪ੍ਰਵਾਨਗੀ

ਕਪਿਲ ਸਿੱਬਲ ਨੇ ਇਸ ਸਬੰਧੀ ਮੁੱਖ ਮੰਤਰੀ ਨੂੰ ਲਿਖਿਆ

5 ਦਰਿਆ ਨਿਊਜ਼

ਚੰਡੀਗੜ੍ਹ 03-Mar-2014

ਭਾਰਤ ਸਰਕਾਰ ਨੇ ਕੂਕਾ ਲਹਿਰ ਬਾਰੇ ਯਾਦਗਾਰੀ ਟਿਕਟ ਸਾਲ 2014 ਲਈ ਜਾਰੀ ਕਰਨ ਦੀ ਸਹਿਮਤੀ ਦੇ ਦਿੱਤੀ ਹੈ।ਕੇਂਦਰੀ ਸੰਚਾਰ, ਆਈ.ਟੀ. ਅਤੇ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਨੇ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੂੰ ਲਿਖੇ ਇੱਕ ਪੱਤਰ ਵਿੱਚ ਇਸ ਫ਼ੈਸਲੇ ਬਾਰੇ ਜਾਣਕਾਰੀ ਦਿੱਤੀ।ਸਿੱਬਲ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਯਾਦਗਾਰੀ ਡਾਕ ਟਿਕਟ ਵਧੀਆ ਤਰੀਕੇ ਨਾਲ ਜਾਰੀ ਕਰਨ ਲਈ ਡਾਕ ਵਿਭਾਗ ਦੇ ਨਾਲ ਤਾਲਮੇਲ ਕਰਨ ਲਈ ਇੱਕ ਨੋਡਲ ਅਫ਼ਸਰ ਨਾਮਜ਼ਦ ਕਰਨ।ਗੌਰਤਲਬ ਹੈ ਕਿ ਸ. ਬਾਦਲ ਨੇ ਕੂਕਾ ਲਹਿਰ ਬਾਰੇ ਇੱਕ ਯਾਦਗਾਰੀ ਡਾਕ ਟਿਕਟ ਜਾਰੀ ਕਰਨ ਦਾ ਮਾਮਲਾ ਭਾਰਤ ਸਰਕਾਰ ਕੋਲ ਉਠਾਇਆ ਸੀ ਤਾਂ ਜੋ ਰਾਸ਼ਟਰੀ ਆਜ਼ਾਦੀ ਸੰਘਰਸ਼ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੀ ਕੂਕਾ ਲਹਿਰ ਦੀਆਂ ਸੇਵਾਵਾਂ ਨੂੰ ਮਾਨਤਾ ਦਿੱਤੀ ਜਾ ਸਕੇ।