5 Dariya News

ਭਿਆਨਕ ਸੰਕਟ ਚੋਂ ਗੁਜ਼ਰ ਰਹੀ ਧਰਤੀ ਨੂੰ ਬਚਾਉਣ ਲਈ ਰੁੱਖ ਲਗਾਉਣੇ ਹੀ ਇੱਕੋ ਇੱਕ ਉਪਰਾਲਾ : ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ

ਮੇਅਰ ਜੀਤੀ ਸਿੱਧੂ ਨੇ ਸੈਕਟਰ 77 ਵਿਚ ਪੌਦਾ ਲਗਾ ਕੇ ਕੀਤਾ ਵਣ ਮਹਾਂ ਉਤਸਵ ਦਾ ਉਦਘਾਟਨ

5 Dariya News

ਮੋਹਾਲੀ 02-Aug-2021

ਸੈਕਟਰ 77 ਵੈੱਲਫੇਅਰ ਸੁਸਾਇਟੀ ਵੱਲੋਂ ਇਕ ਰੁੱਖ ਸੌ ਸੁੱਖ ਦੇ ਬੈਨਰ ਹੇਠ ਵਣ ਮਹਾਂਉਤਸਵ ਮਨਾਇਆ ਗਿਆ। ਇਸ ਵਣ ਮਹਾਂਉਤਸਵ ਦਾ ਉਦਘਾਟਨ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਪੌਦਾ ਲਗਾ ਕੇ ਕੀਤਾ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜ਼ਰ ਸਨ।ਇਸ ਮੌਕੇ ਬੋਲਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਧਰਤੀ ਭਿਆਨਕ ਸੰਕਟ 'ਚੋਂ ਗੁਜ਼ਰ ਰਹੀ ਹੈ ਅਤੇ ਗਲੋਬਲ ਵਾਰਮਿੰਗ ਕਾਰਨ ਬਹੁਤ ਵੱਡੀਆਂ ਸਮੱਸਿਆਵਾਂ ਅਤੇ ਕੁਦਰਤੀ ਆਫਤਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਬਚਾਅ ਦਾ ਇਕੋ ਇਕ ਤਰੀਕਾ ਵੱਧ ਤੋਂ ਵੱਧ ਰੁੱਖ ਲਗਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਧਰਤੀ ਤੇ ਆਕਸੀਜਨ ਵਧੇਗੀ ਸਗੋਂ ਹੜ੍ਹਾਂ ਵਰਗੀਆਂ ਕਈ ਸਮੱਸਿਆਵਾਂ ਤੋਂ ਵੀ ਛੁਟਕਾਰਾ ਮਿਲੇਗਾ।ਮੇਅਰ ਜੀਤੀ ਸਿੱਧੂ ਨੇ ਸੈਕਟਰ ਸਤੱਤਰ ਦੀਆਂ ਸਮੱਸਿਆਵਾਂ ਦੇ ਹੱਲ ਬਾਰੇ ਬੋਲਦਿਆਂ ਕਿਹਾ ਕਿ ਇਹ ਇਲਾਕਾ ਗਮਾਡਾ ਤੋਂ ਪਿਛਲੇ ਸਮੇਂ ਦੌਰਾਨ ਹੀ ਨਗਰ ਨਿਗਮ ਦੇ ਅਧੀਨ ਆਇਆ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਸਮੱਸਿਆ ਪਾਣੀ ਦੇ ਬਿੱਲ ਸਾਢੇ ਪੰਜ ਗੁਣਾ ਵੱਧ ਰੇਟ ਤੇ ਸਿਫਰ ਦੋ ਲਾਇਆ ਕਰਦੇ ਸਨ ਜਿਸ ਨੂੰ ਨਗਰ ਨਿਗਮ ਵੱਲੋਂ ਹੱਲ ਕਰਵਾ ਦਿੱਤਾ ਗਿਆ ਹੈ ਅਤੇ ਹੁਣ ਪੂਰੇ ਸ਼ਹਿਰ ਵਿਚ ਪਾਣੀ ਦੇ ਇੱਕੋ ਰੇਟ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਨਵੇਂ ਸੈਕਟਰਾਂ ਦੇ ਵਸਨੀਕਾਂ ਨੂੰ ਭਾਰੀ ਵਿੰਨ੍ਹਦੀ  ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸੈਕਟਰ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਜ਼ਿਆਦਾ ਲੋੜ ਹੈ ਅਤੇ ਨਗਰ ਨਿਗਮ ਇੱਥੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਨਹੀਂ ਛੱਡੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਇਸ ਇਲਾਕੇ ਦੇ ਕੌਂਸਲਰ ਸੁੱਚਾ ਸਿੰਘ ਕਲੌੜ ਵਿਕਟਰ ਨਿਹੋਲਕਾ , ਸੈਕਟਰ 77 ਸੋਸ਼ਲ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਰਾਜ ਕੁਮਾਰ ਕੌੜਾ, ਜਨਰਲ ਸਕੱਤਰ ਬਖਸ਼ੀ ਰਾਮ, ਅੱਛਰ ਸਿੰਘ, ਪ੍ਰੇਮ ਤਲਵਾਰ, ਸੁਰਿੰਦਰ ਕੁਮਾਰ, ਇੰਦਰਪ੍ਰੀਤ, ਜੀਤ ਸਿੰਘ, ਨਰੋਤਮ ਵਰਮਾ, ਰਜੇਸ਼ ਸ਼ਰਮਾ, ਸੁਭਾਸ਼ ਗਹਿਲੋਤ  ਤੇ ਹੋਰ ਪਤਵੰਤੇ ਹਾਜ਼ਰ ਸਨ।