5 Dariya News

ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਤਾਲਮੇਲ ਕਮੇਟੀ ਪੰਜਾਬ ਦੇ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ

ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀਆ ਮੰਗਾਂ ਸਬੰਧੀ ਪ੍ਰਸ਼ਾਸਨ ਨਾਲ ਕੀਤਾ ਵਿਚਾਰ ਵਟਾਂਦਰਾ

5 Dariya News

ਫ਼ਤਹਿਗੜ੍ਹ ਸਾਹਿਬ 17-Aug-2021

ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੂਬਾ ਪੱਧਰੀ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਤਾਲਮੇਲ ਕਮੇਟੀ ਪੰਜਾਬ ਵੱਲੋਂ ਜ਼ਿਲਾ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ, ਐਸ ਡੀ ਐਮ ਸੰਜੀਵ ਕੁਮਾਰ ਨਾਲ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਭਲਾਈ ਲਈ ਵਿਸ਼ੇਸ਼ ਮੁਲਾਕਾਤ ਕੀਤੀ ਗਈ ਅਤੇ ਮੰਗਾਂ ਸਬੰਧੀ ਮੰਗ ਪੱਤਰ ਵੀ ਦਿੱਤਾ ਗਿਆ।ਇਸ ਮੌਕੇ ਸੂਬਾ ਕਨਵੀਨਰ ਪ੍ਰਕਾਸ਼ ਧਾਲੀਵਾਲ, ਸੂਬਾ ਪ੍ਰਧਾਨ ਅਮਰੀਕ ਕਲਿਹਾਣਾ ਕੋ ਕਨਵੀਨਰ, ਇੰਦਰਪਾਲ ਸਿੰਘ ਧਾਲੀਵਾਲ ਸੋਨੀ ਸੂਬਾ ਜਨਰਲ ਸਕੱਤਰ ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ ਨੰ 234, ਪ੍ਰੀਤਮ ਸਿੰਘ ਮਾਨ ਸੀਨੀਅਰ ਮੀਤ ਪ੍ਰਧਾਨ, ਅਜੀਤ ਸਿੰਘ ਧਾਲੀਵਾਲ ਉਤਰਾਧਿਕਾਰੀ ਸ਼ਾਮਲ ਸਨ।ਇਸ ਮੌਕੇ ਅਹੁਦੇਦਾਰਾਂ ਨੇ ਕਿਹਾ ਕਿ ਅਜ਼ਾਦੀ ਦਿਹਾੜੇ ਮੌਕੇ ਤਾਲਮੇਲ ਕਮੇਟੀ ਪੰਜਾਬ ਵੱਲੋਂ ਸਾਰੇ ਜਿਲਿਆਂ ਵਿਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਮਿਲਣ ਵਾਲੇ ਸਨਮਾਨ ਪ੍ਰਾਪਤ ਕੀਤੇ ਗਏ ਹਨ। ਪ੍ਰੰਤੂ ਕੁਝ ਕੁ ਸਰਕਾਰੀ ਸਮਾਗਮਾਂ ਵਿੱਚ ਕੁੱਝ ਲੋਕਾਂ ਨੇ ਪਰਿਵਾਰਾਂ ਨੂੰ ਗੁੰਮਰਾਹ ਕਰ ਕੇ ਸਨਮਾਨਾ ਦਾ ਵਿਰੋਧ ਕਰਵਾਇਆ, ਜਿਸ ਦੀ ਸੂਬਾ ਤਾਲਮੇਲ ਕਮੇਟੀ ਸਖਤ ਨਿੰਦਾ ਕਰਦੀ ਹੈ ਅਤੇ ਪ੍ਰਸ਼ਾਸਨ ਨੂੰ ਭਰੋਸਾ ਦਿਵਾਉਦੀ ਹੈ ਇਤਿਹਾਸਕ ਦਿਹਾੜਿਆਂ 'ਤੇ ਹੋਣ ਵਾਲੇ ਸਰਕਾਰੀ ਸਮਾਗਮਾਂ ਵਿੱਚ ਸਾਮਿਲ ਹੋ ਕੇ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਕੀਤਾ ਜਾਵੇਗਾ। ਜਿਹੜੀਆਂ ਮੰਗਾਂ ਨੂੰ ਲੈਕੇ ਸਮਾਗਮਾਂ ਵਿੱਚ ਖਲਲ ਪਾਉਣ ਦੀ ਕੋਸ਼ਿਸ਼ ਕੀਤੀ ਗਈ ਉਹਨਾਂ ਵਿਚੋਂ ਬਹੁਤੀਆਂ ਦੀ ਪਰਵਾਨਗੀ ਦਾ ਐਲਾਨ ਹੋ ਚੁੱਕਿਆ ਹੈ ਤੇ ਬਾਕੀਆਂ ਦਾ ਜਲਦ ਹੋ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੰਗਾਂ ਦੀ ਪੂਰਤੀ ਸਬੰਧੀ ਹਰ ਯੋਗ ਉਪਰਾਲਾ ਕੀਤਾ ਜਾਵੇਗਾ ਅਤੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਿਸੇ ਕਿਸਮ ਦੀ ਦਿਕਤ ਨਹੀਂ ਆਉਣ ਦਿੱਤੀ ਜਾਵੇਗੀ।