5 Dariya News

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ 60 ਪੰਚਾਇਤਾਂ ਨੂੰ ਵੰਡੇ 9 ਕਰੋੜ ਰੁਪਏ ਦੇ ਚੈੱਕ

ਕਿਹਾ, ਪੰਚਾਇਤਾਂ ਪਾਰਟੀਬਾਜ਼ੀ ਤੋਂ ਉੱਠ ਉੱਠ ਕੇ ਇਹ ਪੈਸਾ ਪਿੰਡਾਂ ਦੀਆਂ ਸੜਕਾਂ ਦੀ ਮੁਰੰਮਤ, ਗਲੀਆਂ ਵਿੱਚ ਇੰਟਰਲੋਕਿੰਗ ਟਾਈਲਾਂ ਲਗਵਾਉਣ, ਸੀਵਰੇਜ਼ ਸਿਸਟਮ, ਜਿੰਮਾਂ, ਪਾਰਕਾਂ ਆਦਿ ਬਣਵਾਉਣ ਤੇ ਕਰਨ ਖਰਚ

5 Dariya News

ਫਿਰੋਜ਼ਪੁਰ 29-Aug-2021

ਹਲਕੇ ਦੇ ਪਿੰਡਾਂ ਵਿੱਚ ਵਿਕਾਸ ਦੇ ਕੰਮ ਕਰਵਾਉਣ ਲਈ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਪਿੰਡਾਂ ਦੀਆਂ 60 ਪੰਚਾਇਤਾਂ ਨੂੰ ਲਗਭਗ 9 ਕਰੋੜ ਰੁਪਏ ਦੀ ਰਾਸ਼ੀ ਦੇ ਚੈੱਕ ਤਕਸੀਮ ਕੀਤੇ। ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਗ੍ਰਾਂਟ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਪਿੰਡ ਵਿਕਾਸ ਕਾਰਜਾਂ ਦੀ ਸਹੂਲਤ ਤੋਂ ਵਾਂਝਾ ਨਾ ਰਹੇ।ਵਿਧਾਇਕ ਪਿੰਕੀ ਨੇ ਕਿਹਾ ਕਿ ਅੱਜ ਜੋ ਚੈੱਕ ਪੰਚਾਇਤਾਂ ਨੂੰ ਦਿੱਤੇ ਗਏ ਹਨ, ਇਸ ਰਾਸ਼ੀ ਨਾਲ ਵਿਕਾਸ ਦੇ ਕੰਮ ਜਿਵੇਂ ਕਿ ਸੜਕਾਂ, ਇੰਟਰਲੋਕਿੰਗ ਟਾਈਲਾਂ, ਜਿੰਮਾਂ, ਪਾਰਕਾਂ ਆਦਿ ਕਰਵਾਏ ਜਾਣਗੇ ਅਤੇ ਪਿੰਡਾਂ ਵਿੱਚ ਵਿਕਾਸ ਦੇ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੇਰਾ ਲਕਸ਼ ਸਾਰੇ ਪਿੰਡਾਂ ਵਿੱਚ ਪੱਕੀਆਂ ਸੜਕਾਂ, ਪੀਣ ਵਾਲਾ ਪਾਣੀ ਅਤੇ ਪੱਕੀਆਂ ਨਾਲੀਆਂ ਆਦਿ ਪ੍ਰਬੰਧ ਹੋਣ। 

ਇਸ ਤੋਂ ਇਲਾਵਾ ਫਿਰੋਜ਼ਪੁਰ ਵਿੱਚ ਸੜਕਾਂ, ਪਾਰਕਾਂ, ਗਲੀਆਂ, ਖੇਡ ਬੁਨਿਆਦੀ ਢਾਂਚੇ ਤੋਂ ਇਲਾਵਾ ਇਤਿਹਾਸਕ ਗੇਟਾਂ ਦੇ ਨਿਰਮਾਣ ਆਦਿ ਵਰਗੇ ਕਾਰਜਾਂ ਨੂੰ ਵੀ ਤੇਜ਼ੀ ਨਾਲ ਨੇਪਰੇ ਚਾੜਿ੍ਹਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਰੀ ਵੀ ਇਹ ਦਿਲੀ ਇੱਛਾ ਹੈ ਕਿ ਮੇਰਾ ਸ਼ਹਿਰ ਤੇ ਮੇਰੇ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਾ ਰਹੇ ਚਾਹੇ ਜਿੰਨੇ ਵੀ ਪੈਸੇ ਲੱਗ ਜਾਣ।ਚੈੱਕ ਪ੍ਰਾਪਤ ਕਰਨ ਤੋਂ ਬਾਅਦ ਪੰਚਾਇਤਾਂ ਨੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਫਿਰੋਜ਼ਪੁਰ ਵਿਚ ਆਪ ਜੀ ਵੱਲੋਂ ਸ਼ਹਿਰ ਦੇ ਨਾਲ-ਨਾਲ ਪਿੰਡਾਂ ਦੀਆਂ ਪੰਚਾਇਤਾਂ ਨੂੰ ਲਗਾਤਾਰ ਵਿਕਾਸ ਦੇ ਫ਼ੰਡ ਮੁਹੱਈਆ ਕਰਵਾਏ ਜਾ ਰਹੇ ਹਨ, ਜਿਸ ਨਾਲ ਪੇਂਡੂ ਇਲਾਕਿਆਂ ਵਿਚ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਆ ਰਹੀਆਂ ਹਨ। ਪੰਚਾਇਤਾਂ ਨੇ ਕਿਹਾ ਕਿ ਇਸ ਗ੍ਰਾਂਟ ਨਾਲ ਪਿੰਡਾਂ ਦੇ ਚੌਹਤਰਫਾ ਵਿਕਾਸ ਵਿਚ ਮਦਦ ਮਿਲੇਗੀ ਅਤੇ ਕਈ ਤਰ੍ਹਾਂ ਦੇ ਕੰਮ ਕਰਵਾਏ ਜਾਣਗੇ। ਇਸ ਤੋਂ ਬਾਅਦ ਵਿਧਾਇਕ ਪਿੰਕੀ ਨੇ ਸਮੂਹ ਹਾਜ਼ਰ ਪੰਚਾਇਤਾਂ ਨੂੰ ਹਦਾਇਤ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਦਾ ਵਿਕਾਸ ਕਰਨ।ਇਸ ਮੌਕੇ ਬੀਡੀਪੀਓ ਗੁਰਮੀਤ ਸਿੰਘ ਕਾਹਲੋਂ, ਚੇਅਰਮੈਨ ਮਾਰਕਿਟ ਕਮੇਟੀ ਸੁਖਵਿੰਦਰ ਸਿੰਘ ਅਟਾਰੀ, ਚੇਅਰਮੈਨ ਬਲਾਕ ਸੰਮਤੀ ਬਲਵੀਰ ਬਾਠ, ਚੇਅਰਮੈਨ ਪਲੈਨਿੰਗ ਬੋਰਡ ਮਾਸਟਰ ਗੁਲਜ਼ਾਰ ਸਿੰਘ, ਬਲੀ ਸਿੰਘ ਉਸਮਾਨ ਵਾਲਾ, ਸਰਪੰਚ ਇਕਬਾਲ ਸਿੰਘ, ਸੁਖਜਿੰਦਰ ਸਿੰਘ ਆਰਿਫ ਕੇ ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਸਰਪੰਚ, ਪੰਚ ਅਤੇ ਕਾਂਗਰਸੀ ਆਗੂ ਹਾਜ਼ਰ ਸਨ।