ਕਾਂਗਰਸ ਨੇ ਹਮੇਸ਼ਾ ਤੋਂ ਔਰਤਾਂ ਦੇ ਹੱਕਾਂ ਨੂੰ ਮਜ਼ਬੂਤ ਕੀਤਾ ਹੈ : ਮਨੀਸ਼ ਤਿਵਾੜੀ
5 Dariya News
ਮੋਹਾਲੀ/ਨਯਾ ਗਾਂਵ 29-Aug-2021
ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਔਰਤਾਂ ਦੇ ਸਸ਼ਕਤੀਕਰਨ ਬਗੈਰ ਇਕ ਸਮਾਜ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ ਅਤੇ ਕਾਂਗਰਸ ਪਾਰਟੀ ਨੇ ਹਮੇਸ਼ਾ ਤੋਂ ਮਹਿਲਾਵਾਂ ਦੇ ਹੱਕਾਂ ਨੂੰ ਮਜ਼ਬੂਤ ਕੀਤਾ ਹੈ। ਤਿਵਾੜੀ ਨਯਾ ਗਾਂਵ ਸਥਿਤ ਮਹਿਲਾ ਸੇਵਾ ਕੇਂਦਰ ਦੇ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।ਐਮ.ਪੀ ਤਿਵਾੜੀ ਨੇ ਕਿਹਾ ਕਿ ਕਾਂਗਰਸ ਨੇ ਹੀ ਦੇਸ਼ ਨੂੰ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਦਿੱਤੇ। ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਦੇ ਦੌਰ ਚ ਵੀ ਮਹਿਲਾਵਾਂ ਦੇ ਹੱਕ ਮਜ਼ਬੂਤ ਕੀਤੇ ਗਏ ਅਤੇ ਪਾਰਟੀ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਹੇਠ ਦੇਸ਼ ਭਰ ਚ ਕਾਂਗਰਸ ਦੀਆਂ ਸਰਕਾਰਾਂ ਨੇ ਮਹਿਲਾ ਦੇ ਵਿਕਾਸ ਵਾਸਤੇ ਪ੍ਰੋਗਰਾਮ ਚਲਾਏ ਹਨ। ਜਦਕਿ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਮਹਿਲਾਵਾਂ ਨੂੰ ਨਿਗਮ ਚੋਣਾਂ ਚ 50 ਪ੍ਰਤੀਸ਼ਤ ਤੇ ਸਰਕਾਰੀ ਨੌਕਰੀਆਂ 33 ਪ੍ਰਤੀਸ਼ਤ ਰਾਖਵਾਂਕਰਨ ਦੇ ਫ੍ਰੀ ਬੱਸ ਯਾਤਰਾ ਅਤੇ ਵਿਸ਼ੇਸ਼ ਪੁਲੀਸ ਹੈਲਪਲਾਈਨ ਸਣੇ ਸਿੱਖਿਆ ਖੇਤਰ ਅਤੇ ਹੋਰ ਸੁਵਿਧਾਵਾਂ ਨਾਲ ਜੁੜੀਆਂ ਸਕੀਮਾਂ ਰਾਹੀਂ ਸੂਚਿਤ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਮਹਿਲਾਵਾਂ ਦੇ ਸਸ਼ਕਤੀਕਰਨ ਤੋਂ ਬਗੈਰ ਇਕ ਸਮਾਜ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ ਅਤੇ ਕਾਂਗਰਸ ਪਾਰਟੀ ਨੇ ਹਮੇਸ਼ਾਂ ਤੋਂ ਉਨ੍ਹਾਂ ਦੇ ਹੱਕਾਂ ਨੂੰ ਮਜ਼ਬੂਤ ਕੀਤਾ ਹੈ।ਉਥੇ ਹੀ, ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਉਨ੍ਹਾਂ ਕਿਹਾ ਕਿ ਇੱਥੇ ਮੁੱਢਲੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਵਾਸਤੇ ਉਹ ਨਿਗਮ ਕੌਂਸਲ ਨਾਲ ਗੱਲ ਕਰਨਗੇ। ਉਨ੍ਹਾਂ ਨੇ ਇਕ ਵਾਰ ਫਿਰ ਤੋਂ ਦੁਹਰਾਇਆ ਕਿ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪ੍ਰਾਥਮਿਕਤਾ ਹੈ।ਆਲ ਇੰਡੀਆ ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਪਰਮਿੰਦਰ ਕੌਰ ਨੇ ਕਿਹਾ ਕਿ ਇਹ ਮਹਿਲਾ ਸੇਵਾ ਕੇਂਦਰ ਔਰਤਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਕੰਮ ਕਰਦਾ ਹੈ। ਵਿਸ਼ੇਸ਼ ਤੌਰ ਤੇ ਇੱਥੇ ਤੈਨਾਤ ਵਕੀਲਾਂ ਦੀ ਟੀਮ ਸਮਾਜਿਕ ਸ਼ੋਸ਼ਣ ਨਾਲ ਪੀਡ਼ਤ ਮਹਿਲਾਵਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਦੀ ਹੈ।ਮੀਟਿੰਗ ਚ ਹੋਰਨਾਂ ਤੋਂ ਇਲਾਵਾ, ਕੁਲਵਿੰਦਰ ਕੌਰ ਕੌਂਸਲਰ, ਮਨਜੀਤ ਸਿੰਘ, ਮਹਿੰਦਰ ਸਿੰਘ, ਮਹਿੰਦਰ ਕੌਰ, ਦੀਪਿਕਾ ਨੇਗੀ, ਕੇ ਐਨ ਪਾਂਡੇ, ਵਿਮਲਾ ਭੰਡਾਰੀ, ਗਣੇਸ਼, ਡੀਕੇ ਸ਼ਰਮਾ, ਊਸ਼ਾ ਮੈਡਮ ਤੇ ਚੰਦਰ ਕਾਂਤਾ ਵੀ ਮੌਜੂਦ ਰਹੇ।