5 Dariya News

ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨਾਂ ਦੇ ਮੰਤਰੀ ਮੰਡਲ ਦਾ ਅਸਤੀਫ਼ਾ ਕੀਤਾ ਸਵੀਕਾਰ

5 Dariya News

ਚੰਡੀਗੜ੍ਹ 18-Sep-2021

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀ ਮੰਡਲ ਦਾ ਅਸਤੀਫਾ ਦੇ ਦਿੱਤਾ ਹੈ।ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਉਨਾਂ ਦਾ ਅਤੇ ਉਨਾਂ ਦੇ ਮੰਤਰੀ ਮੰਡਲ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਰਾਜਪਾਲ ਨੇ ਉਨਾਂ ਨੂੰ ਅਤੇ ਉਨਾਂ ਦੇ ਮੰਤਰੀ ਮੰਡਲ ਨੂੰ ਬਦਲਵੇਂ ਪ੍ਰਬੰਧ ਹੋਣ ਤੱਕ ਰੋਜ਼ਮਰਾ ਦਾ ਕੰਮਕਾਜ ਚਲਾਉਣ ਲਈ ਕਿਹਾ।