ਮੇਅਰ ਨੇ ਆਰੰਭ ਕਰਵਾਏ ਸੋਹਾਣਾ ਅਤੇ ਸੈਕਟਰ 69 ਵਿਚ 30 ਲੱਖ ਰੁਪਏ ਦੇ ਵਿਕਾਸ ਕਾਰਜ
ਪੂਰੇ ਸ਼ਹਿਰ ਵਿੱਚ ਵਿਤਕਰਾ ਰਹਿਤ ਅਤੇ ਪਾਰਦਰਸ਼ੀ ਵਿਕਾਸ ਕਾਰਜ ਮੇਰੀ ਜ਼ਿੰਮੇਵਾਰੀ : ਮੇਅਰ ਜੀਤੀ ਸਿੱਧੂ
5 Dariya News
ਮੁਹਾਲੀ 22-Sep-2021
ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸੋਹਾਣਾ ਅਤੇ ਸੈਕਟਰ 69 ਵਿਚ 30 ਲੱਖ ਰੁਪਏ ਦੇ ਪੇਵਰ ਬਲਾਕਾਂ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਸਨ।ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਪੂਰੇ ਸ਼ਹਿਰ ਦੇ ਵਿਕਾਸ ਕਾਰਜ ਉਨ੍ਹਾਂ ਦੀ ਜ਼ਿੰਮੇਵਾਰੀ ਹਨ ਉਥੇ ਇਸ ਦੇ ਤਹਿਤ ਵੱਖ ਵੱਖ ਇਲਾਕੇ ਦੇ ਲੋਕਾਂ ਦੀਆਂ ਲੋੜਾਂ ਅਤੇ ਉਨ੍ਹਾਂ ਦੀ ਸਲਾਹ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਨਗਰ ਨਿਗਮ ਕੋਲ ਫੰਡਾਂ ਦੀ ਥੁੜ੍ਹ ਦੇਖਦੇ ਹੋਏ ਵੱਖ ਵੱਖ ਵਸੀਲਿਆਂ ਰਾਹੀਂ ਫੰਡ ਅਰਜਿਤ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਵੱਖ ਵੱਖ ਵਿਭਾਗਾਂ ਤੋਂ ਆਉਣ ਵਾਲੀਆਂ ਵੱਡੀਆਂ ਰਕਮਾਂ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੀ ਇਹ ਰਾਸ਼ੀ ਸਾਬਕਾ ਸਿਹਤ ਮੰਤਰੀ ਤੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਵੱਲੋਂ ਨਿੱਜੀ ਦਿਲਚਸਪੀ ਲੈ ਕੇ ਨਗਰ ਨਿਗਮ ਨੂੰ ਦਿਵਾਈ ਗਈ ਹੈ। ਨ੍ਹਾਂ ਕਿਹਾ ਕਿ ਮੁਹਾਲੀ ਵਿਚ ਵਿਤਕਰਾ ਰਹਿਤ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਪੂਰੀ ਪਾਰਦਰਸ਼ਤਾ ਦਾ ਧਿਆਨ ਵਿਕਾਸ ਪੱਖੋਂ ਰੱਖਿਆ ਜਾ ਰਿਹਾ ਹੈ ਕਿਉਂਕਿ ਪੂਰੇ ਸ਼ਹਿਰ ਨੇ ਉਨ੍ਹਾਂ ਨੂੰ ਮੇਅਰ ਦੇ ਅਹੁਦੇ ਦੀ ਵੱਡੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਉਹ ਤੇ ਉਨ੍ਹਾਂ ਦੀ ਟੀਮ ਇਸ ਜ਼ਿੰਮੇਵਾਰੀ ਨੂੰ ਪੂਰਾ ਕਰਨ ਲਈ ਹਰ ਉਪਰਾਲਾ ਕਰ ਰਹੀ ਹੈ।ਇਸ ਮੌਕੇ ਸੋਹਾਣਾ ਤੋਂ ਕੌਂਸਲਰ ਹਰਜੀਤ ਸਿੰਘ ਭੋਲੂ ਬੈਦਵਾਨ, ਬੂਟਾ ਸਿੰਘ ਸੋਹਾਣਾ, ਮਾਸਟਰ ਸੁਖਦੇਵ ਸਿੰਘ, ਹਰਦਿਆਲ ਚੰਦ, ਗੁਰਮੀਤ ਸਿੰਘ, ਤਰਨਜੀਤ ਸਿੰਘ ਤੇ ਸੈਕਟਰ 69 ਤੋਂ ਪ੍ਰੋਫੈਸਰ ਗੁਰਮੁਖ ਸਿੰਘ, ਚੈਰੀ ਸਿੱਧੂ ਤੇ ਹੋਰ ਪਤਵੰਤਿਆਂ ਸਮੇਤ ਨਗਰ ਨਿਗਮ ਦੀ ਇੰਜੀਨੀਅਰਿੰਗ ਟੀਮ ਦੇ ਅਧਿਕਾਰੀ ਹਾਜ਼ਰ ਸਨ।