5 Dariya News

ਪ੍ਰਸ਼ਾਸ਼ਨ ਵੱਲੋਂ ਮਿਸ਼ਨ ਰੈਡ ਸਕਾਈ ਅਧੀਨ, ਨਸ਼ੇ 'ਤੇ ਨਿਰਭਰ 200 ਵਿਅਕਤੀਆਂ ਨੂੰ ਕਰਵਾਇਆ ਰੋਜ਼ਗਾਰ ਮੁਹੱਈਆ

ਡੀ.ਸੀ. ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਸ਼ਾ ਗ੍ਰਸਤ 500 ਵਿਅਕਤੀਆਂ ਦਾ 30 ਨਵੰਬਰ ਤੱਕ ਕੀਤਾ ਜਾਵੇ ਮੁੜ ਵਸੇਬਾ

5 Dariya News

ਲੁਧਿਆਣਾ 24-Sep-2021

ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਪ੍ਰੋਗਰਾਮ ਅਧੀਨ ਪ੍ਰਗਤੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਲੁਧਿਆਣਾ ਵਿੱਚ ਮਿਸ਼ਨ ਰੈਡ ਸਕਾਈ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ 200 ਤੋਂ ਵੱਧ ਨਸ਼ੇ 'ਤੇ ਨਿਰਭਰ ਵਿਅਕਤੀਆਂ ਨੂੰ ਰੋ}ਗਾਰ ਯਕੀਨੀ ਬਣਾਇਆ ਗਿਆ ਹੈ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਦੇ ਨਾਲ, ਸ੍ਰੀ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਦੇ 50 ਅਧਿਕਾਰੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਨਸ਼ੇ 'ਤੇ ਨਿਰਭਰ 500 ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ, ਉਨ੍ਹਾਂ ਵਿੱਚੋਂ ਹਰੇਕ 10 ਨੌਜਵਾਨਾਂ ਨੂੰ ਹੁਨਰ ਵਿਕਾਸ ਜਾਂ ਸਿਖਲਾਈ ਪ੍ਰੋਗਰਾਮ ਰਾਹੀਂ ਨੌਕਰੀ ਦੇ ਮੌਕੇ ਪ੍ਰਦਾਨ ਕੀਤੇ ਜਾਣ।ਉਨ੍ਹਾਂ ਕਿਹਾ ਕਿ ਇਸ ਮਿਸ਼ਨ ਦੇ ਤਹਿਤ, ਹਰੇਕ ਅਧਿਕਾਰੀ ਵੱਲੋਂ ਨਸ਼ੇ 'ਤੇ ਨਿਰਭਰ 10 ਵਿਅਕਤੀਆਂ ਦੀ ਪਛਾਣ ਕੀਤੀ ਹੈ ਜਿਨ੍ਹਾਂ ਨੂੰ ਹੁਨਰ ਵਿਕਾਸ/ਸਿਖਲਾਈ ਪ੍ਰੋਗਰਾਮਾਂ ਰਾਹੀਂ ਉਨ੍ਹਾਂ ਦੀ ਸਮਰੱਥਾ ਵਧਾਉਣ ਦੇ ਨਾਲ-ਨਾਲ ਨੌਕਰੀ ਦੇ ਵੱਖ-ਵੱਖ ਮੌਕੇ ਪ੍ਰਦਾਨ ਕੀਤੇ ਜਾਣਗੇ ਤਾਂ ਜੋ ਉਹ ਦੂਜਿਆਂ ਦੀ ਤਰ੍ਹਾਂ ਰੋਜ਼ੀ-ਰੋਟੀ ਕਮਾ ਸਕਣ।ਉਨ੍ਹਾਂ ਕਿਹਾ ਕਿ 30 ਨਵੰਬਰ ਤੱਕ 500 ਨਸ਼ੇ 'ਤੇ ਨਿਰਭਰ ਲੋਕਾਂ ਨੂੰ ਰੁਜ਼ਗਾਰ ਦੇ ਮੌਕਿਆਂ ਦਾ ਟੀਚਾ ਪ੍ਰਾਪਤ ਕਰ ਲਿਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਦੇ ਅਧਿਕਾਰੀਆਂ ਨੂੰ ਇਨ੍ਹਾਂ ਨਸ਼ੀਲੇ ਪਦਾਰਥਾਂ 'ਤੇ ਨਿਰਭਰ ਲੋਕਾਂ ਨੂੰ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵੀ ਕਿਹਾ।ਸ੍ਰੀ ਸ਼ਰਮਾ ਨੇ ਉਨ੍ਹਾਂ ਨੂੰ ਆਪਣੀ ਹੁਨਰ ਵਿਕਾਸ ਸਿਖਲਾਈ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਤਾਂ ਜੋ ਉਹ ਵੱਖ-ਵੱਖ ਨੌਕਰੀਆਂ ਦੇ ਮੌਕਿਆਂ ਦਾ ਲਾਭ ਉਠਾ ਸਕਣ।ਡਿਪਟੀ ਕਮਿਸ਼ਨਰ ਨੇ ਸੂਬੇ ਵਿੱਚ ਵੱਧ ਤੋਂ ਵੱਧ ਰੁਜ਼ਗਾਰ ਪੈਦਾ ਕਰਕੇ ਰਾਜ ਵਿੱਚ ਪਹਿਲਾ ਸਥਾਨ ਹਾਸਲ ਕਰਨ ਲਈ ਲੁਧਿਆਣਾ (ਡੀ.ਬੀ.ਈ.ਈ.) ਦੀ ਸਮੁੱਚੀ ਟੀਮ ਦੀ ਸ਼ਲਾਘਾ ਵੀ ਕੀਤੀ।