5 Dariya News

ਐਸ.ਸੀ ਕਮਿਸ਼ਨ ਦੇ ਮੈਂਬਰ ਵੱਲੋਂ ਸੰਗਤੀਵਾਲਾ ਦਾ ਦੌਰਾ

15 ਨਵੰਬਰ ਨੂੰ ਦੋਵਾਂ ਧਿਰਾਂ ਨੂੰ ਕਮਿਸ਼ਨ ਵਿਖੇ ਸੱਦਿਆ

5 Dariya News

ਸੰਗਤੀਵਾਲਾ/ਸੰਗਰੂਰ 09-Nov-2021

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ਼੍ਰੀ ਚੰਦਰੇਸ਼ਵਰ ਸਿੰਘ ਮੋਹੀ ਨੇ ਅੱਜ ਇੱਕ ਸ਼ਿਕਾਇਤ ਦੀ ਪੜਤਾਲ ਸਬੰਧੀ ਲਹਿਰਾਗਾਗਾ ਦੇ ਪਿੰਡ ਸੰਗਤੀਵਾਲਾ ਵਿਖੇ ਦੌਰਾ ਕੀਤਾ ਗਿਆ। ਸ਼੍ਰੀ ਮੋਹੀ ਨੇ ਦੱਸਿਆ ਕਿ ਪਿੰਡ ਦੇ ਵਸਨੀਕ ਸ਼੍ਰੀ ਅਮਰੀਕ ਸਿੰਘ ਸਮੇਤ ਕੁਝ ਹੋਰ ਵਿਅਕਤੀਆਂ ਵੱਲੋਂ ਪਿਛਲੇ ਸਮੇਂ ਤੋਂ ਚੱਲਦੇ ਆ ਰਹੇ ਇੱਕ ਮਾਮਲੇ ਦੇ ਨਿਪਟਾਰੇ ਲਈ ਕਮਿਸ਼ਨ ਕੋਲ ਬੇਨਤੀ ਕੀਤੀ ਗਈ ਸੀ ਜਿਸ ਦੇ ਚਲਦਿਆਂ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਦੋਵਾਂ ਧਿਰਾਂ ਦਾ ਪੱਖ ਸੁਣਿਆ ਗਿਆ ਹੈ। ਉਨਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਹੁਣ ਦੋਵਾਂ ਧਿਰਾਂ ਦੇ ਨੁਮਾਇੰਦਿਆਂ ਨੂੰ ਆਪਣਾ ਪੱਖ ਪੂਰੇ ਵੇਰਵਿਆਂ ਸਮੇਤ ਦੱਸਣ ਲਈ 15 ਨਵੰਬਰ ਨੂੰ ਕਮਿਸ਼ਨ ਦਫ਼ਤਰ ਚੰਡੀਗੜ ਵਿਖੇ ਸੱਦਿਆ ਗਿਆ ਹੈ ਜਿਸ ਤੋਂ ਬਾਅਦ ਅਗਲੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਮੈਂਬਰ ਸ਼੍ਰੀ ਮੋਹੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਗ੍ਰਾਮ ਪੰਚਾਇਤ ਦੇ ਜਨਰਲ ਮੈਂਬਰਾਂ ’ਤੇ ਧੱਕੇਸ਼ਾਹੀ ਕਰਨ ਦਾ ਕਥਿਤ ਦੋਸ਼ ਲਾਉਂਦਿਆਂ ਮਾਮਲੇ ਦੀ ਸੁਣਵਾਈ ਕਰਨ ਦੀ ਅਪੀਲ ਕੀਤੀ ਗਈ ਸੀ ਜਿਸ ਸਬੰਧੀ ਅੱਜ ਉਪ ਮੰਡਲ ਮੈਜਿਸਟਰੇਟ ਨਵਰੀਤ ਕੌਰ ਸੇਖੋਂ, ਡੀ.ਐਸ.ਪੀ ਮਨੋਜ ਗੋਰਸੀ, ਬੀ.ਡੀ.ਪੀ.ਓ ਕਵਿਤਾ ਗਰਗ, ਜ਼ਿਲਾ ਭਲਾਈ ਅਫ਼ਸਰ ਗੁਰਿੰਦਰਜੀਤ ਸਿੰਘ ਸਮੇਤ ਹੋਰ ਅਧਿਕਾਰੀਆਂ ਸਮੇਤ ਉਨਾਂ ਨੇ ਉਸ ਜਗਾ ਦਾ ਜਾਇਜ਼ਾ ਲਿਆ ਜਿਥੇ ਕਿ ਸ਼ਿਕਾਇਤਕਰਤਾਵਾਂ ਵੱਲੋਂ ਗਰੀਬ ਪਰਿਵਾਰਾਂ ਦੀ ਵਰਤੋਂ ਲਈ ਭਵਨ ਬਣਵਾਉਣ ਅਤੇ ਜਨਤਕ ਪਖਾਨਿਆਂ ਦਾ ਨਿਰਮਾਣ ਕਰਨ ਲਈ ਮੰਗ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਦੋਵਾਂ ਧਿਰਾਂ ਨੂੰ ਇਸ ਮਾਮਲੇ ’ਤੇ ਸੁਣਵਾਈ ਲਈ 15 ਨਵੰਬਰ ਨੂੰ ਕਮਿਸ਼ਨ ਵਿਖੇ ਸੱਦਿਆ ਗਿਆ ਹੈ।