5 Dariya News

ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸਰਹਿੰਦ ਦੇ ਵਾਰਡ ਨੰ:7,ਬੈਂਕ ਕਾਲੋਨੀ ਵਿਖੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

5 Dariya News

ਫ਼ਤਹਿਗੜ੍ਹ ਸਾਹਿਬ 13-Nov-2021

ਸਰਹਿੰਦ ਸ਼ਹਿਰ ਨੂੰ ਸੂਬੇ ਦੇ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਇਥੋਂ ਦੇ ਨਾਗਰਿਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਸਰਹਿੰਦ ਦੇ ਵਾਰਡ ਨੰ:7,ਬੈਂਕ ਕਾਲੋਨੀ ਵਿਖੇ ਗਲੀਆਂ 'ਚ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਹਲਕੇ ਦਾ ਸੇਵਾਦਾਰ ਹੋਣ ਦੇ ਨਾਤੇ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ ਅਤੇ ਹਲਕੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।ਸ. ਨਾਗਰਾ ਨੇ ਕਿਹਾ ਕਿ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਦੀ ਸਹੂਲਤ ਲਈ ਪਹਿਲਾਂ ਸੀਵਰੇਜ ਲਾਈਨਾਂ ਵਿਛਾਈਆਂ ਗਈਆਂ ਅਤੇ ਸੀਵਰੇਜ ਲਾਈਨਾਂ ਵਿਛਾਉਣ ਉਪਰੰਤ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਚੱਲ ਰਿਹਾ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਆਵਾਜਾਈ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਨੂੰ ਪਹਿਲ ਦੇ ਰਹੀ ਹੈ ਅਤੇ ਇਸੇ ਕੜੀ ਤਹਿਤ ਹਲਕੇ ਦਾ ਵਿਕਾਸ ਜੰਗੀ ਪੱਧਰ 'ਤੇ ਜਾਰੀ ਹੈ। ਪੰਜਾਬ ਸਰਕਾਰ ਨੇ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਵਿਕਾਸ ਕਾਰਜ ਵੱਡੇ ਪੱਧਰ 'ਤੇ ਕਰਵਾਏ ਹਨ।ਇਸ ਮੌਕੇ ਸ਼੍ਰੀਮਤੀ ਮਨਦੀਪ ਕੌਰ ਨਾਗਰਾ,ਨਗਰ ਕੌਂਸਲ ਦੇ ਪ੍ਰਧਾਨ ਅਸ਼ੋਕ ਸੂਦ,ਮਾਰਕਿਟ ਕਮੇਟੀ ਦੇ ਚੇਅਰਮੈਨ ਤੇ ਕੌਂਸਲਰ ਗੁਲਸ਼ਨ ਰਾਏ ਬੋਬੀ,ਆਨੰਦ ਮੋਹਨ,ਅਮਰਦੀਪ ਬੈਨੀਪਾਲ,ਜਗਜੀਤ ਸਿੰਘ ਕੋਕੀ,ਅਰਵਿੰਦਰ ਸਿੰਘ ਬਿੱਟੂ ਸਾਰੇ ਕੌਂਸਲਰ,ਅੰਮ੍ਰਿਤਪਾਲ ਸਿੰਘ ਜੱਗੀ,ਜੈਪਾਲ ਰਾਣਾ,ਸਰਪੰਚ ਰਾਜਵਿੰਦਰ ਸਿੰਘ ਲਾਡੀ,ਦਮਨਜੀਤ ਸਿੰਘ ਭੱਲਮਾਜਰਾ,ਨੰਬਰਦਾਰ ਹਰਜੀਤ ਸਿੰਘ,ਸੰਦੀਪ ਸਿੰਘ,ਅਕਸ਼ੇ ਕੁਮਾਰ,ਪਰਮਜੀਤ ਸਿੰਘ ਚੀਮਾ,ਤੇਜਿੰਦਰ ਸਿੰਘ ਲਾਡੀ,ਅਜੈਬ ਸਿੰਘ,ਤੇਜਾ ਸਿੰਘ,ਅਨੂਜ ਜਿੰਦਲ,ਹਾਕਮ ਸਿੰਘ,ਯਸ਼ਪਾਲ ਸੈਕਟਰੀ,ਲਾਡੀ,ਮਹੇਸ਼ ਕੁਮਾਰ,ਦਵਿੰਦਰਪਾਲ ਢਿੰਗਰਾ,ਦੀਪ,ਰਮਨਦੀਪ ਕੌਰ,ਰੂਚਿਕਾ ਜਿੰਦਲ ਤੇ ਹੋਰ ਪਤਵੰਤੇ ਹਾਜ਼ਰ ਸਨ।