5 Dariya News

ਸੁੰਦਰ ਸ਼ਾਮ ਅਰੋੜਾ ਵਲੋਂ 78 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ

ਚੰਡੀਗੜ੍ਹ ਰੋਡ ’ਤੇ ਗੁਰਦੁਆਰਾ ਸਾਹਿਬ ਤੱਕ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ 1.5 ਕਿਲੋਮੀਟਰ ਲੰਬੀ ਸੜਕ

5 Dariya News

ਹੁਸ਼ਿਆਰਪੁਰ 22-Nov-2021

ਸਥਾਨਕ ਚੰਡੀਗੜ੍ਹ ਰੋਡ ’ਤੇ ਕਿਲਾ ਬਰੂਨ ਖੇਤਰ ਵਿਚ ਪੈਟਰੋਲ ਪੰਪ ਤੋਂ ਗੁਰਦੁਆਰਾ ਸਾਹਿਬ ਤੱਕ 1.5 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਂਦਿਆਂ ਐਮ.ਐਲ.ਏ. ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ਹਿਰ ਦਾ ਚਹੁੰਮੁਖੀ ਵਿਕਾਸ ਉਨ੍ਹਾਂ ਦੀ ਮੁਢ ਤੋਂ ਤਰਜ਼ੀਹ ਰਿਹਾ ਹੈ ਜਿਸ ਤਹਿਤ ਅੱਜ ਕਰੀਬ 78 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਹੈ।ਵੱਖ-ਵੱਖ ਖੇਤਰਾਂ ’ਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਕੰਮ ਸ਼ੁਰੂ ਕਰਵਾਉਂਦਿਆਂ ਵਿਧਾਇਕ ਅਰੋੜਾ ਨੇ ਦੱਸਿਆ ਕਿ ਚੰਡੀਗੜ੍ਹ ਰੋਡ ’ਤੇ 20 ਲੱਖ ਰੁਪਏ ਦੀ ਲਾਗਤ ਨਾਲ 1.5 ਕਿਲੋਮੀਟਰ ਸੜਕ ਦਾ ਨਿਰਮਾਣ ਕਰਵਾਇਆ ਜਾਵੇਗਾ ਅਤੇ ਇਸੇ ਤਰ੍ਹਾਂ ਗੁਰਦੁਆਰਾ ਸਾਹਿਬ ਤੋਂ ਸਰਬਜੀਤ ਸਿੰਘ ਸਰਪੰਚ ਵਾਲੀ ਗਲੀ ਨੂੰ 20 ਫੁੱਟ ਬਨਾਉਂਦਿਆਂ 25 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ। 

ਉਨ੍ਹਾਂ ਦੱਸਿਆ ਕਿ ਸੰਤ ਨਗਰ ਮੁਹੱਲੇ ਵਿਚ 18 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ 7 ਲੱਖ ਰੁਪਏ ਦੀ ਲਾਗਤ ਨਾਲ ਧਾਮੀ ਵਾਲੀ ਗਲੀ ਬਣਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਐਲੀਮੈਂਟਰੀ ਸਕੂਲ ਕਿਲਾ ਬਰੂਨ ਦੀ ਚਾਰਦੀਵਾਰੀ ਲਈ 3 ਲੱਖ ਰੁਪਏ ਅਤੇ ਧਰਮਸ਼ਾਲਾ ਦੀ ਉਸਾਰੀ ਲਈ 5 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ ਦੇ ਸ਼ਹਿਰੀ ਖੇਤਰਾਂ ਵਿਚ ਲਾਮਿਸਾਲ ਵਿਕਾਸ ਕਾਰਜ ਕਰਵਾਏ ਗਏ ਹਨ ਜਿਸ ਨਾਲ ਵੱਖ-ਵੱਖ ਖੇਤਰਾਂ ਦੇ ਲੋਕਾਂ ਨੂੰ ਵੱਡੀਆਂ ਸਹੂਲਤਾਂ ਮਿਲੀਆਂ ਹਨ।ਇਸ ਮੌਕੇ ਸਰਪੰਚ ਕੁਲਦੀਪ ਅਰੋੜਾ, ਦੇਵ ਰਾਜ, ਬਖਸ਼ੀਸ਼ ਸਿੰਘ, ਸਰਪੰਚ ਤਜਿੰਦਰ ਸਿੰਘ, ਪੰਚ ਚਰਨਜੀਤ ਅਤੇ ਬਲਵੀਰ ਕੌਰ, ਸਾਬਕਾ ਸਰਪੰਚ ਰਣਜੀਤ ਸਿੰਘ, ਸੁਰਜੀਤ ਸਿੰਘ, ਜਗੀਰ ਸਿੰਘ, ਨਰਿੰਦਰ ਸਿੰਘ, ਜੈ ਪਾਲ, ਬਚਨ ਸਿੰਘ, ਕੈਪਟਨ ਕਰਮ ਚੰਦ, ਕੁਲਦੀਪ ਅਰੋੜਾ, ਤਰਸੇਮ ਲਾਲ, ਬਲਾਕ ਸੰਮਤੀ ਮੈਂਬਰ ਮੰਜੂ ਆਦਿ ਮੌਜੂਦ ਸਨ।