5 Dariya News

ਤਿਵਾੜੀ ਨੇ ਪੰਜਾਬ ਚ ਬੀਐਸਐਫ ਦਾ ਦਾਇਰਾ ਵਧਾਉਣ ਸਬੰਧੀ ਨੋਟੀਫਿਕੇਸ਼ਨ ਵਾਪਸ ਲੈਣ ਦੀ ਮੰਗ ਕੀਤੀ

5 Dariya News

ਚੰਡੀਗੜ੍ਹ/ਨਵੀਂ ਦਿੱਲੀ 08-Dec-2021

ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਕਾਂਗਰਸ ਦੇ ਕੌਮੀ ਬੁਲਾਰੇ ਮਨੀਸ਼ ਤਿਵਾੜੀ ਨੇ ਭਾਰਤ ਸਰਕਾਰ ਤੋਂ ਪੰਜਾਬ ਚ ਬੀਐਸਐਫ ਦਾ ਅੰਤਰਰਾਸ਼ਟਰੀ ਸਰਹੱਦ ਦੇ ਅੰਦਰ ਦਾਇਰਾ 50 ਕਿਲੋਮੀਟਰ ਤਕ ਵਧਾਉਣ ਸਬੰਧੀ ਨੋਟੀਫਿਕੇਸ਼ਨ ਵਾਪਸ ਲੈਣ ਦੀ ਮੰਗ ਕੀਤੀ ਹੈ।ਲੋਕ ਸਭਾ ਚ ਜ਼ੀਰੋ ਆਵਰ ਦੌਰਾਨ ਬੋਲਦਿਆਂ ਐਮ.ਪੀ ਤਿਵਾੜੀ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਮੁਤਾਬਕ ਕਾਨੂੰਨ ਵਿਵਸਥਾ ਸੂਬੇ ਦਾ ਵਿਸ਼ਾ ਹੈ ਅਤੇ ਪੰਜਾਬ ਦੇ ਅੰਦਰ 50 ਕਿਲੋਮੀਟਰ ਤਕ ਬੀਐਸਐਫ ਦਾ ਦਾਇਰਾ ਵਧਾਉਣ ਦੀ ਮਨਜ਼ੂਰੀ ਦੇਣਾ ਦੇ ਸੰਘੀ ਢਾਂਚੇ ਦਾ ਉਲੰਘਣ ਹੈ।ਐਮ.ਪੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਬੀਐਸਐਫ ਦਾ ਦਾਇਰਾ ਵਧਾਉਣ ਵਿਰੁੱਧ ਪਹਿਲਾਂ ਹੀ ਇਕ ਸੰਕਲਪ ਪਾਸ ਕਰ ਚੁੱਕੀ ਹੈ। ਜਿਸ ਦੇ ਤਹਿਤ ਭਾਰਤ ਸਰਕਾਰ ਨੂੰ ਸੂਬਾ ਸਰਕਾਰ ਨੂੰ ਭਰੋਸੇ ਚ ਲਏ ਬਗੈਰ ਦਾਇਰਾ ਵਧਾਉਣ ਸਬੰਧੀ ਜਾਰੀ ਨੋਟੀਫਿਕੇਸ਼ਨ ਵਾਪਸ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਇਹ ਸਪਸ਼ਟ ਕਰਦਾ ਹੈ ਕਿ ਕਾਨੂੰਨ ਵਿਵਸਥਾ ਸੂਬੇ ਦਾ ਵਿਸ਼ਾ ਹੈ ਤੇ ਸੂਬੇ ਅੰਦਰ ਕਾਨੂੰਨ ਵਿਵਸਥਾ ਤੇ ਬੀਐਸਐਫ ਦਾ ਕੋਈ ਅਧਿਕਾਰ ਨਹੀਂ ਹੈ।