5 Dariya News

ਅਵਤਾਰ ਸਿੰਘ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜਰੀ ਵਿੱਚ ਪਨਕੋਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

5 Dariya News

ਚੰਡੀਗੜ੍ਹ 09-Dec-2021

ਅਵਤਾਰ ਸਿੰਘ ਨੇ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ਹਾਜਰੀ ਵਿੱਚ ਪਨਕੋਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ।ਉਪ ਮੁੱਖ ਮੰਤਰੀ ਸ. ਰੰਧਾਵਾ ਨੇ ਨਵ-ਨਿਯੁਕਤ ਚੇਅਰਮੈਨ ਅਵਤਾਰ ਸਿੰਘ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਨਾਂ ਦੀ ਅਗਵਾਈ ਵਿੱਚ ਇਹ ਅਦਾਰਾ ਸਹਿਕਾਰਤਾ ਵਿਭਾਗ ਦੀਆਂ ਲੋਕ ਪੱਖੀ ਖਾਸ ਕਰਕੇ ਕਿਸਾਨ ਪੱਖੀ ਪਹਿਲਕਦਮੀਆਂ ਨੂੰ ਜਮੀਨੀ ਪੱਧਰ ਤੱਕ ਲੈ ਕੇ ਜਾਣਗੇ। ਅਵਤਾਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਜਿੰਮੇਵਾਰੀ ਨੂੰ ਪੂਰੀ ਲਗਨ, ਵਚਨਬੱਧਤਾ ਨਾਲ ਨਿਭਾਉਣਗੇ। ਇਸ ਮੌਕੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਤੇ ਦਵਿੰਦਰ ਸਿੰਘ ਘੁਬਾਇਆ ਵੀ ਹਾਜਰ ਸਨ।