5 Dariya News

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੋਂ ਹਰ ਵਰਗ ਖੁਸ਼ : ਸੁੰਦਰ ਸ਼ਾਮ ਅਰੋੜਾ

ਪਿੰਡ ਡਾਡਾ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਸੌਂਪਿਆ 21.5 ਲੱਖ ਰੁਪਏ ਦਾ ਚੈੱਕ

5 Dariya News

ਹੁਸ਼ਿਆਰਪੁਰ 12-Dec-2021

ਹਲਕਾ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੋਂ ਸਮਾਜ ਦਾ ਹਰੇਕ ਵਰਗ ਖੁਸ਼ ਹੈ। ਉਹ ਪਿੰਡ ਡਾਡਾ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 21.5 ਲੱਖ ਰੁਪਏ ਦਾ ਚੈੱਕ ਸੌਂਪਣ ਉਪਰੰਤ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।ਸ਼੍ਰੀ ਅਰੋੜਾ ਨੇ ਕਿਹਾ ਕਿ ਚੰਨੀ ਸਰਕਾਰ ਨੇ ਸੂਬੇ ਵਿਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ, ਜਿਸ ਸਦਕਾ ਅੱਜ ਪੂਰੇ ਸੂਬੇ ਵਿਚ ਤੇਜ਼ੀ ਨਾਲ ਵਿਕਾਸ ਕੰਮ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਮੇਤ ਸਾਰੇ ਮੰਤਰੀ ਅਤੇ ਵਿਧਾਇਕ ਹਰ ਵਰਗ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਖੁਦ ਜਾ ਕੇ ਹੱਲ ਕਰ ਰਹੇ ਹਨ।

ਸ਼੍ਰੀ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਵੀ ਵਿਕਾਸ ਕਾਰਜਾਂ ਦੀ ਰਫਤਾਰ ਹੋਰ ਤੇਜ਼ ਕਰ ਦਿੱਤੀ ਗਈ ਹੈ ਅਤੇ ਲਗਾਤਾਰ ਸ਼ਹਿਰਾਂ ਤੇ ਪਿੰਡਾਂ ਵਿਚ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਕਾਂਗਰਸ ਸਰਕਾਰ ਪ੍ਰਤੀ ਵਿਸ਼ਵਾਸ ਨਾਲ 2022 ਵਿਧਾਨ ਸਭਾ ਚੋਣਾਂ ਵਿਚ ਦੁਬਾਰਾ ਕਾਂਗਰਸ ਦੀ ਸਰਕਾਰ ਬਣਨਾ ਤੈਅ ਹੈ। ਸ਼੍ਰੀ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਵੀ ਵਿਕਾਸ ਕਾਰਜਾਂ ਦੀ ਰਫਤਾਰ ਹੋਰ ਤੇਜ਼ ਕਰ ਦਿੱਤੀ ਗਈ ਹੈ ਅਤੇ ਲਗਾਤਾਰ ਸ਼ਹਿਰਾਂ ਤੇ ਪਿੰਡਾਂ ਵਿਚ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਕਾਂਗਰਸ ਸਰਕਾਰ ਪ੍ਰਤੀ ਵਿਸ਼ਵਾਸ ਨਾਲ 2022 ਵਿਧਾਨ ਸਭਾ ਚੋਣਾਂ ਵਿਚ ਦੁਬਾਰਾ ਕਾਂਗਰਸ ਦੀ ਸਰਕਾਰ ਬਣਨਾ ਤੈਅ ਹੈ।ਇਸ ਮੌਕੇ ਬਲਾਕ ਪ੍ਰਧਾਨ ਦਿਹਾਤੀ ਕੈਪਟਨ ਕਰਮ ਚੰਦ, ਸਰਪੰਚ ਕੁਲਦੀਪ ਅਰੋੜਾ, ਸਰਪੰਚ ਸੁਰਜੀਤ ਰਾਮ, ਨੰਬਰਦਾਰ ਅਵਤਾਰ ਚੰਦ, ਕਸ਼ਮੀਰੀ ਲਾਲ, ਸ਼ਮਾ ਰਾਣੀ, ਰੋਸ਼ਨ ਲਾਲ, ਸੰਤੋਸ਼ ਕੌਰ, ਰੂਪ ਲਾਲ, ਪਵਨ ਕੁਮਾਰ, ਸੁਰੇਸ਼ ਕੁਮਾਰ, ਨਿਰਮਲ, ਕੌਂਸਲਰ ਸੁਰੇਸ਼ ਕੁਮਾਰ  ਤੋਂ ਇਲਾਵਾ ਹੋਰ ਵੀ ਮੌਜੂਦ ਸਨ।