5 Dariya News

ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ : ਸੁੰਦਰ ਸ਼ਾਮ ਅਰੋੜਾ

ਵਿਧਾਇਕ ਨੇ ਵਾਰਡ ਨੰਬਰ 35 ਦੇ ਮੁਹੱਲਾ ਪ੍ਰਹਲਾਦ ਨਗਰ ਤੇ ਅਸ਼ੋਕ ਨਗਰ ’ਚ 21.58 ਲੱਖ ਰੁਪਏ ਦੀ ਲਾਗਤ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜਾਂ ਦੀ ਕਰਵਾਈ ਸ਼ੁਰੂਆਤ

5 Dariya News

ਹੁਸ਼ਿਆਰਪੁਰ 21-Dec-2021

ਹਲਕਾ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜ ਬਿਨ੍ਹਾਂ ਭੇਦ-ਭਾਵ ਲਗਾਤਾਰ ਜਾਰੀ ਹਨ। ਉਹ ਅੱਜ ਹੁਸ਼ਿਆਰਪੁਰ ਵਿਖੇ ਵਾਰਡ ਨੰਬਰ 35 ਦੇ ਮੁਹੱਲਾ ਪ੍ਰਹਲਾਦ ਨਗਰ ਤੇ ਅਸ਼ੋਕ ਨਗਰ ਵਿਚ 21.58 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਨ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਮੇਅਰ ਨਗਰ ਨਿਗਮ ਸ੍ਰੀ ਸੁਰਿੰਦਰ ਕੁਮਾਰ ਵੀ ਮੌਜੂਦ ਸਨ।ਸ੍ਰੀ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਵਾਰਡਾਂ ਵਿਚ ਸੀਵਰੇਜ਼, ਪਾਣੀ, ਗਲੀਆਂ ਤੇ ਸੜਕਾਂ ਦੇ ਨਿਰਮਾਣ ਕਾਰਜਾਂ ਤੋਂ ਇਲਾਵਾ ਸ਼ਹਿਰੀ ਵਾਸੀਆਂ ਦੀ ਸਿਹਤ ਦੇ ਮੱਦੇਨਜ਼ਰ ਸਾਰੀਆਂ ਪਾਰਕਾਂ ਵਿਚ ਓਪਨ ਜਿੰਮ ਲਗਵਾਏ ਗਏ ਹਨ। ਉਨ੍ਹਾਂ ਕਿਹਾ ਕਿ ਵਾਰਡਾਂ ਅਤੇ ਮੁਹੱਲਿਆਂ ਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਵੈਲਫੇਅਰ ਕਮੇਟੀਆਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਕੋਈ ਕਮੀ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਇਸੇ ਸਦਕਾ ਜਨਤਾ ਦਾ ਵਿਸ਼ਵਾਸ ਕਾਂਗਰਸ ਸਰਕਾਰ ਪ੍ਰਤੀ ਹੋਰ ਵਧਿਆ ਹੈ।ਹਲਕਾ ਵਿਧਾਇਕ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਵਿਕਾਸ ਵਿਚ ਇਕ ਨਵਾਂ ਅਧਿਆਏ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਦਕਾ ਵੱਡੇ ਪੱਧਰ ’ਤੇ ਸ਼ੁਰੂ ਕੀਤੇ ਗਏ ਵਿਕਾਸ ਪ੍ਰੋਜੈਕਟਾਂ ਕਾਰਨ ਹੁਸ਼ਿਆਰਪੁਰ ਮੋਹਰੀ ਰੋਲ ਅਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਸੁਰੱਖਿਆ ਦੇ ਵੀ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਜਨਤਾ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਐਡਵੋਕੇਟ ਰਾਕੇਸ਼ ਮਰਵਾਹਾ, ਸ਼ਹਿਰੀ ਕਾਂਗਰਸ ਪ੍ਰਧਾਨ ਮੁਕੇਸ਼ ਡਾਬਰ, ਕੌਂਸਲਰ ਊਸ਼ਾ ਰਾਣੀ ਬੀਟਨ, ਸੁਰਿੰਦਰ ਬੀਟਨ, ਕੌਂਸਲਰ ਅਮਰੀਕ ਚੌਹਾਨ, ਅਸ਼ਵਨੀ ਸ਼ਰਮਾ, ਰੋਸ਼ਨ ਲਾਲ ਕੰਗ, ਪ੍ਰਦੀਪ ਕੁਮਾਰ, ਵਿਨੋਦ ਬੀਟਨ, ਸੁਸ਼ੀਲ ਕੁਮਾਰ, ਹਨੀ, ਬਿਮਲਾ ਰਾਣੀ, ਪ੍ਰੀਤੀ, ਕ੍ਰਿਤਿਕਾ, ਪਰਮਜੀਤ ਤੋਂ ਇਲਾਵਾ ਹੋਰ ਵੀ ਸ਼ਖਸੀਅਤਾਂ ਹਾਜ਼ਰ ਸਨ।