5 Dariya News

ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਰੱਖਿਆ ਭਗਵਾਨ ਸ਼੍ਰੀ ਰਾਧਾ ਕ੍ਰਿਸ਼ਨ ਗੇਟ ਦਾ ਨੀਂਹ ਪੱਥਰ

ਸ਼ਹੀਦੀ ਸਭਾ ਸਬੰਧੀ ਸਰਕਾਰ ਵੱਲੋਂ ਪੁਖਤਾ ਪ੍ਰਬੰਧ

5 Dariya News

ਫ਼ਤਹਿਗੜ੍ਹ ਸਾਹਿਬ 23-Dec-2021

ਭਗਵਾਨ ਸ਼੍ਰੀ ਰਾਧਾ ਕ੍ਰਿਸ਼ਨ ਗੇਟ ਦਾ ਨੀਂਹ ਪੱਥਰ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਦੁਆਰਾ ਤ੍ਰਿਵੈਣੀ ਮਹਾਂਦੇਵ ਸ਼ਿਵ ਮੰਦਿਰ ਨੇੜੇ ਐੱਸ.ਬੀ.ਆਈ ਬੈਂਕ, ਸਰਹਿੰਦ ਮੰਡੀ, ਵਿਖੇ ਰੱਖਿਆ ਗਿਆ।ਇਸ ਮੌਕੇ ਸ. ਨਾਗਰਾ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਸਥਾਨਕ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋਣ ਜਾ ਰਹੀ ਹੈ। ਵਿਧਾਇਕ ਨਾਗਰਾ ਨੇ ਦੱਸਿਆ ਕਿ  ਇਸ ਗੇਟ ਦੇ ਨਿਰਮਾਣ ਦਾ ਕੰਮ ਸ਼੍ਰੀ ਬੰਕੇ ਬਿਹਾਰੀ ਸੇਵਾ ਸੰਮਤੀ ਅਤੇ ਅਮਰਨਾਥ ਬਰਫਾਨੀ ਸੇਵਾ ਦੱਲ, ਸਰਹਿੰਦ ਦੀ ਦੇਖ ਰੇਖ ਵਿੱਚ ਕੀਤਾ ਜਾਏਗਾ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਭਾ ਸਬੰਧੀ ਪੰਜਾਬ ਸਰਕਾਰ ਵੱਲੋਂ ਸੰਗਤ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੰਗਤ ਨੂੰ ਕਿਸੇ ਵੀਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।ਸ. ਨਾਗਰਾ ਨੇ ਕਿਹਾ ਕਿ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਲੋਕ ਵੱਖ ਵੱਖ ਧਾਰਮਿਕ ਸਥਾਨਾਂ ਵਿਖੇ ਨਤਮਸਤਕ ਹੋਣ ਲਈ ਆਉਂਦੇ ਹਨ। ਉਹਨਾਂ ਦੱਸਿਆ ਕਿ ਸ਼ਹਿਰ ਵਿਚ ਵੱਖ ਵੱਖ ਥਾਈਂ ਯਾਦਗਾਰੀ ਗੇਟ ਬਣਾਏ ਜਾ ਰਹੇ ਹਨ, ਜਿਹੜੇ ਕਿ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਕਰਨਗੇ ਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਤਿਹਾਸ ਤੇ ਧਾਰਮਿਕ ਅਕੀਦਿਆਂ ਬਾਰੇ ਜਾਣੂ ਕਰਵਾਉਂਦੇ ਰਹਿਣਗੇ।ਸ.ਨਾਗਰਾ ਨੇ ਦੱਸਿਆ ਕਿ ਇਤਿਹਾਸਕ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਨੂੰ ਆਵਾਜਾਈ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੇ ਮੱਦੇਨਜ਼ਰ ਸੜਕਾਂ ਦੀ ਕਾਇਆ ਕਲਪ ਕੀਤੀ ਗਈ ਹੈ।ਇਸ ਮੌਕੇ ਵਿਧਾਇਕ ਨਾਗਰਾ ਦੀ ਧਰਮਪਤਨੀ ਬੀਬੀ ਮਨਦੀਪ ਕੌਰ ਨਾਗਰਾ, ਨਗਰ ਕੌਂਸਲ ਪ੍ਰਧਾਨ ਅਸ਼ੋਕ ਸੂਦ,ਚਰਨਜੀਵ ਸ਼ਰਮਾ,ਆਨੰਦ ਮੋਹਨ,ਪਵਨ ਕਾਲੜਾ ਸਾਰੇ ਕੌਂਸਲਰ,ਅਰੁਣ ਸੁਰੀ,ਅਨਿਲ ਮਧਾਨ,ਸਿੱਪਾ ਸੂਦ,ਅਸ਼ੋਕ ਸੂਦ,ਨਵਦੀਪ ਭਾਰਦਵਾਜ,ਵਰੁਣ ਸਿੰਗਲਾ ਬਨੀ,ਮਹੇਸ਼ ਪੁਰੀ,ਲਖਵਿੰਦਰ ਸਿੰਘ,ਜੱਗੀ ਫਤਿਹਪੁਰ ਤੇ ਹੋਰ ਪਤਵੰਤੇ ਹਾਜ਼ਰ ਸਨ।