5 Dariya News

ਪੰਜਾਬ ਸਰਕਾਰ ਵਲੋਂ ਸ਼ਹਿਰੀ ਤੇ ਪੇਂਡੂ ਹਲਕਿਆਂ ਵਿਚ ਪਹਿਲ ਦੇ ਆਧਾਰ ’ਤੇ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜ : ਸੁੰਦਰ ਸ਼ਾਮ ਅਰੋੜਾ

ਹਲਕਾ ਵਿਧਾਇਕ ਨੇ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜਾਂ ਦੀ ਕਰਵਾਈ ਸ਼ੁਰੂਆਤ

5 Dariya News

ਹੁਸ਼ਿਆਰਪੁਰ 07-Jan-2022

ਵਿਧਾਇਕ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਬਜਵਾੜਾ ਅਤੇ ਹਰਕ੍ਰਿਸ਼ਨ ਨਗਰ ਵਿਖੇ 31.67 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰਾਂ ਅਤੇ ਪਿੰਡਾਂ ਵਿਚ ਪਹਿਲ ਦੇ ਆਧਾਰ ’ਤੇ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਇਹ ਕੰਮ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਸਰਕਾਰ ਸ਼ਹਿਰਾਂ ਦੇ ਵਿਕਾਸ ਦੇ ਨਾਲ-ਨਾਲ ਪਿੰਡਾਂ ਵਿਚ ਵੀ ਸਰਵਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਉਨ੍ਹਾਂ ਕਿਹਾ ਕਿ ਮਿਸ਼ਨ ਮੋਡ ਵਿਚ ਪੇਂਡੂ ਖੇਤਰਾਂ ਦੇ ਯੋਗ ਪਰਿਵਾਰਾਂ ਨੂੰ 5 ਮਰਲੇ ਤੱਕ ਦੇ ਪਲਾਟ ਅਲਾਟ ਕਰਨ, ਪੇਂਡੂ ਜਲ ਸਪਲਾਈ ਸਕੀਮਾਂ ਅਧੀਨ ਬਿਜਲੀ ਦੇ ਖੜ੍ਹੇ ਬਕਾਏ ਮੁਆਫ਼ ਕਰਨ, ਪੇਂਡੂ ਜਲ ਸਪਲਾਈ ਸਪਲਾਈ ਕੁਨੈਸ਼ਨਾਂ ਲਈ ਮਹੀਨਾਵਾਰ ਚਾਰਜਿਜ਼ 166 ਤੋਂ ਘਟਾ ਕੇ 50 ਰੁਪਏ ਕੀਤੇ ਗਏ ਹਨ।ਵਿਧਾਇਕ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਵਿਚ ਜਲ ਸਪਲਾਈ ਅਤੇ ਸੀਵਰੇਜ਼ ਦੇ ਬਕਾਏ ਮੁਆਫ਼ ਕਰਨ ਦੇ ਨਾਲ ਕੁਨੈਕਸ਼ਨਾਂ ਲਈ ਮਹੀਨਾਵਾਰ ਜਲ ਸਰਵਿਸਜ ਚਾਰਜਿਜ਼ 105-250 ਰੁਪਏ ਤੋਂ 50 ਰੁਪਏ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਹਮੇਸ਼ਾਂ ਕੋਸ਼ਿਸ਼ ਰਹੀ ਹੈ ਕਿ ਲੋਕ ਹਿੱਤ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਹਰ ਲਾਭਪਾਤਰੀ ਤੱਕ ਪਹੁੰਚੇ।ਇਸ ਮੌਕੇ ਮੇਅਰ ਸ੍ਰੀ ਸੁਰਿੰਦਰ ਕੁਮਾਰ, ਦਿਹਾਤੀ ਬਲਾਕ ਪ੍ਰਧਾਨ ਕੈਪਟਨ ਕਰਮ ਚੰਦ, ਸਰਪੰਚ ਪ੍ਰੀਤੀ, ਰਮਿੰਦਰ ਸਿੰਘ, , ਕੁਲਦੀਪ ਅਰੋੜਾ, ਤਜਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਕਿਰਨ ਮੱਲੀ, ਰਾਮ ਲਾਲ ਬੈਂਸ, ਦੀਪ ਭੱਟੀ, ਚਮਨ ਲਾਲ, ਹਰਜੀਤ ਸਿੰਘ, ਕਰਮਜੀਤ ਸਿੰਘ, ਮਨਮੋਹਨ ਸਿੰਘ ਕਪੂਰ, ਧਰਮਵੀਰ ਪ੍ਰਾਸ਼ਰ, ਸੰਜੀਵ ਕੁਮਾਰ ਮਿੰਟੂ, ਸਰਬਜੀਤ ਸਿੰਘ ਸਾਬੀ, ਰਾਹੁਲ ਗੋਹਿਲ, ਰਾਣਾ ਗੋਹਿਲ, ਸੁਨੀਲ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।