ਚੰਦੂਮਾਜਰਾ ਦੀ ਜਿੱਤ ਵਿੱਚ ਅਹਿਮ ਭੂਮਿਕਾ ਅਦਾ ਕਰੇਗਾ ਯੂਥ ਅਕਾਲੀ ਦਲ : ਐਡਵੋਕੇਟ ਪ੍ਰਿੰਸ
5 ਦਰਿਆ ਨਿਊਜ਼
ਐਸ.ਏ.ਐਸ.ਨਗਰ 06-Mar-2014
ਪ੍ਰੋ, ਪ੍ਰੇਮ ਸਿੰਘ ਚੰਦੂਮਾਜਰਾ ਦੀ ਜਿੱਤ ਵਿੱਚ ਯੂਥ ਅਕਾਲੀ ਦਲ ਅਹਿਮ ਭੂਮਿਕਾ ਨਿਭਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਐਡਵੋਕੇਟ ਹਰਮਨ ਪ੍ਰੀਤ ਸਿੰਘ ਪ੍ਰਿੰਸ ਨੇ ਫੇਜ਼-6 ਵਿਖੇ ਯੂਥ ਅਕਾਲੀ ਦਲ ਦੇ ਵਰਕਰਾਂ ਦੀ ਅਹਿਮ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ। ਉਨ੍ਹਾਂ ਇਸ ਮੌਕੇ ਕਿਹਾ ਕਿ ਕਾਂਗਰਸ ਪਾਰਟੀ ਨੇ ਨੌਜਵਾਨਾਂ ਦਾ ਭਵਿੱਖ ਤਬਾਹ ਕੀਤਾ ਹੈ। ਕਾਂਗਰਸ ਪਾਰਟੀ ਨੇ ਬੇਰੁਜਗਾਰੀ, ਭ੍ਰਿਸ਼ਟਚਾਰ, ਮਹਿੰਗਾਈ, ਵੱਡੇ-ਵੱਡੇ ਘੁਟਾਲਿਆਂ ਤੇ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਵੱਲ ਧਕੇਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਾਂਝੀ ਸਰਕਾਰ ਨੇ ਨੌਜਵਾਨਾਂ ਦੀ ਭਲਾਈ ਲਈ ਵਿਸ਼ੇਸ਼ ਕਦਮ ਚੁੱਕੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਖੇਡਾਂ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਸ਼ ਸੁਖਬੀਰ ਸਿੰਘ ਬਾਦਲ ਅਤੇ ਵਿਕਰਮ ਸਿੰਘ ਮਜੀਠੀਆ ਦੀ ਦੂਰ ਦਰਸ਼ੀ ਸੋਚ ਦਾ ਸਦਕਾ ਨੌਜਵਾਨਾਂ ਨੂੰ ਇਕ ਨਵੀਂ ਦਿਸ਼ਾ ਪ੍ਰਧਾਨ ਕੀਤੀ ਗਈ ਹੈ। ਪ੍ਰੋ. ਚੰਦੂਮਾਜਰਾ ਬਾਰੇ ਉਨ੍ਹਾਂ ਕਿਹਾ ਕਿ ਪ੍ਰੋa ਸਾਹਿਬ ਨੇ ਆਪਣਾ ਸਮੁੱਚਾ ਜੀਵਨ ਪੰਜਾਬ ਦੇ ਲੋਕ-ਹਿੱਤਾਂ ਦੀ ਰਾਖੀ ਲਈ ਸੰਘਰਸ਼ ਵਿੱਚ ਲਗਾਇਆ ਹੈ ਅਤੇ ਹੁਣ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਪ੍ਰੋa ਚੰਦੂਮਾਜਰਾ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਕਰਾਈਏ। ਇਸ ਮੌਕੇ ਚਰਨਜੀਤ ਸਿੰਘ ਚੰਨੀ, ਨਵਨੀਤ ਸਿੰਘ, ਕਰਨ ਪਹਿਲਵਾਨ, ਗੁਰਜੀਤ ਸਿੰਘ, ਸਰਬਜੀਤ ਸਿੰਘ, ਹਮੀਦ ਖਾਨ ਮਣਾਨਾ, ਜਸਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਰੋਬੀਨ ਸਿੰਘ, ਸੈਂਟੀ, ਸਪਨ, ਜਗਰੂਪ ਸਿੰਘ, ਮਨਜਿੰਦਰ ਸਿੰਘ, ਅਮਨਦੀਪ ਸਿੰਘ, ਸੁਪਨੀਤ ਸਿੰਘ ਆਦਿ ਹਾਜਰ ਸਨ।