ਅਕਾਲੀ ਦਲ ਦੀ ਮੀਟਿੰਗ ਹੋਈ
5 ਦਰਿਆ ਨਿਊਜ਼
ਮਾਨਸਾ 22-Mar-2014
ਮਾਨਸਾ ਦੇ ਨਵ ਨਿਯੁਕਤ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਅਰੋੜਾ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਹੋਈ ਜਿਸ ਵਿੱਚ ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਨਰੇਸ਼ ਮਿੱਤਲ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ 'ਤੇ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਅਰੋੜਾ ਤੇ ਨਰੇਸ਼ ਮਿੱਤਲ ਨੇ ਦੱਸਿਆ ਕਿ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਮਾਨਸਾ ਦੇ ਹਰ ਇੱਕ ਵਾਰਡ ਵਿੱਚ ਮੀਟਿੰਗਾਂ ਕਰਨਗੇ। ਉਹਨਾਂ ਦੱਸਿਆ ਕਿ ਅੱਜ ਮਾਨਸਾ ਦਾ ਵਿਕਾਸ ਸਭ ਤੋਂ ਜਿਆਦਾ ਅਕਾਲੀ ਭਾਜਪਾ ਸਰਕਾਰ ਸਮੇਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੀਤਾ ਹੈ। ਸਾਨੂੰ ਇਹਨਾਂ ਨੂੰ ਵੱਧ ਤੋਂ ਵੱਧ ਵੋਟ ਪਾ ਕੇ ਜਿਤਾਉਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਮਪਾਲ, ਦਲਜੀਤ ਰੱਖੜਾ, ਗੋਰਾ ਸਿੰਘ, ਭੋਲਾ ਸਿੰਘ, ਲਾਲਜੀਤ ਆਦਿ ਹਾਜਰ ਸਨ।