5 Dariya News

ਅੰਬਿਕਾ ਸੋਨੀ ਭਲਕੇ ਪੁੱਜਣਗੇ ਆਨੰਦਪੁਰ ਸਾਹਿਬ

ਮੁਹਾਲੀ ਵਿਖੇ ਸਿੱਧੂ ਦੀ ਅਗਵਾਈ ਹੇਠ ਹੋਵੇਗਾ ਸਵਾਗਤ

5 ਦਰਿਆ ਨਿਊਜ਼

ਐਸ.ਏ.ਐਸ.ਨਗਰ 24-Mar-2014

ਲੋਕਸਭਾ ਹਲਕਾ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਅੰਬਿਕਾ ਸੋਨੀ ਭਲਕੇ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾਣਗੇ ਅਤੇ ਇਸ ਦੌਰਾਨ ਮੁਹਾਲੀ ਦੇ ਵਾਈ ਪੀ ਐਸ ਚੌਂਕ ਤੇ 25.03.2014 ਨੂੰ ਸਵੇਰੇ 10.30 ਵਜੇ ਪਹੁੰਚਣ ਤੇ ਉਨ੍ਹਾਂ ਦਾ ਸਵਾਗਤ ਜਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਅਤੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਵਲੋਂ ਕੀਤਾ ਜਾਵੇਗਾ| ਇਸ ਸਬੰਧੀ ਸ੍ਰ. ਸਿੱਧੂ ਨੇ ਦੱਸਿਆ ਕਿ ਭਲਕੇ ਬੀਬੀ ਅੰਬਿਕਾ ਸੋਨੀ ਚੰਡੀਗੜ੍ਹ ਦੇ ਏਅਰਪੋਰਟ ਤੋਂ ਆਨੰਦਪੁਰ ਸਾਹਿਬ ਰਵਾਨਾ ਹੋਣਗੇ ਅਤੇ ਮੁਹਾਲੀ ਵਿੱਚੋਂ ਦੀ ਹੋ ਕੇ ਜਾਣਗੇ|

ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਬੀਬੀ ਅੰਬਿਕਾ ਸੋਨੀ ਵਰਗੇ ਕੱਦਾਵਰ ਆਗੂ ਨੂੰ ਚੋਣ ਮੈਦਾਨ ਵਿੱਚ ਲਿਆਉਣ ਨਾਲ ਇਲਾਕੇ ਦੇ ਕਾਂਗਰਸੀ ਵਰਕਰਾਂ ਦੇ ਹੌਂਸਲੇ ਬੁਲੰਦ ਹਨ| ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਰੀਆਂ ਹੀ ਸੀਟਾਂ ਤੇ ਕਾਂਗਰਸ ਦੇ ਉਮੀਦਵਾਰ ਜੇਤੂ ਹੋਣਗੇ ਅਤੇ ਅਕਾਲੀ ਦਲ ਨੂੰ ਮੂੰਹ ਦੀ ਖਾਣੀ ਪਵੇਗੀ| ਉਨ੍ਹਾਂ ਕਿਹਾ ਕਿ ਪੰਜਾਬ ਦੇ ਹੋਰਨਾਂ ਹਲਕਿਆਂ ਵਿੱਚ ਵੀ ਦਿੱਗਜ ਕਾਂਗਰਸੀ ਆਗੂਆਂ ਨੂੰ ਚੋਣ ਲੜਾਈ ਜਾ ਰਹੀ ਹੈ ਜਿਸ ਨਾਲ ਪੰਜਾਬ ਦਾ ਸਿਆਸੀ ਮਾਹੌਲ ਹੀ ਬਦਲ ਗਿਆ ਹੈ ਅਤੇ ਅਸਲ ਮਾਇਨੇ ਵਿੱਚ ਅਕਾਲੀ-ਭਾਜਪਾ ਗਠਜੋੜ ਨੂੰ ਭਾਜੜਾਂ ਪਈਆਂ ਹੋਈਆਂ ਹਨ ਕਿਉਂਕਿ ਉਨ੍ਹਾਂ ਨੂੰ ਆਪਣੀ ਕਰਾਰੀ ਹਾਰ ਦਿਖਾਈ ਦੇ ਰਹੀ ਹੈ| ਸਾਰਿਆਂ ਨੂੰ ਪੁਰਜੋਰ ਅਪੀਲ ਕੀਤੀ ਜਾਂਦੀ ਹੈ ਕਿ ਉਹ ਹੁਮਹੁਮਾਹ ਕੇ ਪਹੁੰਚਣ|