ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮੱਥਾ ਟੇਕਣ ਮਗਰੋਂ ਅੰਬਿਕਾ ਸੋਨੀ ਵਲੋਂ ਪੇਂਡੂ ਇਲਾਕਿਆਂ 'ਚ ਚੋਣ ਪ੍ਰਚਾਰ ਸ਼ੁਰੂ
5 ਦਰਿਆ ਨਿਊਜ਼
ਐਸ .ਏ.ਐਸ.ਨਗਰ 30-Mar-2014
ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅੰਬਿਕਾ ਸੋਨੀ ਵਲੋਂ ਅੱਜ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਸਮੇਤ ਨਜ਼ਦੀਕੀ ਪਿੰਡ ਸੋਹਾਣਾ ਦੇ ਇਤਿਹਾਸਿਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮੱਥਾ ਟੇਕ ਕੇ ਪੇਂਡੂ ਇਲਾਕਿਆਂ ਵਿਚ ਆਪਣੀ ਚੋਣ ਪ੍ਰਚਾਰ ਮੁਹਿੰਮ ਆਰੰਭ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਜਨਰਲ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਅੱਜ ਸਵੇਰੇ 10 ਵਜੇ ਸ੍ਰੀਮਤੀ ਅੰਬਿਕਾ ਸੋਨੀ ਅਤੇ ਵਿਧਾਇਕ ਸ੍ਰ. ਸਿੱਧੂ ਆਪਣੇ ਸਮਰਥਕਾਂ ਸਮੇਤ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਅਤੇ ਉਥੇ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਕੇ ਆਪਣੀ ਜਿੱਤ ਲਈ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀਮਤੀ ਸੋਨੀ ਅਤੇ ਸ੍ਰ. ਸਿੱਧੂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ।
ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ 'ਤੇ ਇਲਾਕੇ ਦੇ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਵਲੋਂ ਕਾਂਗਰਸੀ ਆਗੂਆਂ ਦਾ ਜ਼ੋਰਦਾਰ ਸੁਆਗਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੋਹਾਲੀ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਜਿੰਦਰ ਸਿੰਘ ਰਾਣਾ, ਬੂਟਾ ਸਿੰਘ ਸੋਹਾਣਾ, ਜਸਬੀਰ ਸਿੰਘ ਮਣਕੂ, ਹਰਚਰਨ ਸਿੰਘ ਗਿੱਲ ਸਾਬਕਾ ਸਰਪੰਚ ਲਾਂਡਰਾਂ, ਐਡਵੋਕੇਟ ਸੁਸ਼ੀਲ ਕੁਮਾਰ ਅੱਤਰੀ, ਹਰਜੀਤ ਸਿੰਘ ਘੋਲੂ, ਸੌਰਵ ਸ਼ਰਮਾ, ਸੁਸ਼ੀਲ ਸ਼ਰਮਾ, ਹਰਚੰਦ ਸਿੰਘ, ਕ੍ਰਿਸ਼ਨ ਕੁਮਾਰ ਸੇਠੀ, ਜੋਗਿੰਦਰ ਸਿੰਘ ਜੋਗੀ, ਚੌ. ਹਰੀਪਾਲ ਚੋਲਟਾ ਕਲਾਂ, ਜੀ.ਐੱਸ. ਮਾਨ, ਐੱਚ.ਐੱਸ. ਢਿੱਲੋਂ, ਇੰਦਰਜੀਤ ਸਿੰਘ ਖੋਖਰ, ਗਗਨ ਧਾਲੀਵਾਲ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਕਰਮ ਸਿੰਘ ਮਾਣਕਪੁਰ ਕਲੱਰ, ਕਰਮਜੀਤ ਸਿੰਘ ਭਾਗੋਮਾਜਰਾ, ਚੌ. ਦੀਪ ਚੰਦ ਗੋਬਿੰਦਗੜ੍ਹ, ਚੌ. ਰਿਸ਼ੀਪਾਲ ਸਨੇਟਾ ਸਾਬਕਾ ਸਰਪੰਚ ਸਨੇਟਾ, ਰਣਜੀਤ ਸਿੰਘ ਗਿੱਲ ਜਗਤਪੁਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ।