5 Dariya News

ਸ਼ਹਿਰ ਵਾਸੀਆਂ ਵਲੋਂ ਭਾਜਪਾ ਨੂੰ ਮਿਲ ਰਿਹਾ ਹੈ ਭਾਰੀ ਸਮਰਥਨ : ਕੰਵਰ ਪ੍ਰਤਾਪ ਬਾਜਵਾ

5 Dariya News

ਬਟਾਲਾ 08-Feb-2022

ਅੱਜ ਵਿਧਾਨ ਸਭਾ ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੇ ਪੁੱਤਰ ਕੰਵਰ ਪ੍ਰਤਾਪ ਸਿੰਘ ਬਾਜਵਾ ਵਲੋਂ ਰਣਜੀਤ ਨਗਰ ਅਤੇ ਗੋਲਡਨ ਐਵੀਨਿਊ ਵਿਖੇ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕੰਵਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਵਲੋਂ ਭਾਜਪਾ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ ਅਤੇ ਸ਼ਹਿਰ ਵਾਸੀ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ’ਚ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਇਕ ਮਾਤਰ ਅਜਿਹੀ ਪਾਰਟੀ ਹੈ ਜੋ ਗੱਲਾਂ ਕਰਨ ਦੀ ਬਜਾਏ ਕੰਮ ਕਰਨ ’ਚ ਜ਼ਿਆਦਾ ਵਿਸ਼ਵਾਸ ਰੱਖਦੀ ਹੈ ਅਤੇ ਅੱਜ ਤੱਕ ਜੋ ਵੀ ਵਾਅਦੇ ਭਾਜਪਾ ਵਲੋਂ ਲੋਕਾਂ ਨਾਲ ਕੀਤੇ ਗਏ ਹਨ, ਉਨ੍ਹਾਂ ਨੂੰ ਇਨ ਬਿਨ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਵੱਡੀ ਗਿਣਤੀ ’ਚ ਲੋਕਾਂ ਵਲੋਂ ਭਾਜਪਾ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ, ਉਸ ਤੋਂ ਸਾਫ ਜਾਹਿਰ ਹੁੰਦਾ ਹੈ ਕਿ ਇਸ ਵਾਰ ਲੋਕਾਂ ਨੇ ਭਾਜਪਾ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਲੋਕ ਭਾਰਤੀ ਜਨਤਾ ਪਾਰਟੀ ਨੂੰ ਵੋਟਾਂ ਪਾ ਕੇ ਵੱਡੀ ਲੀਡ ਨਾਲ ਜਿਤਾਉਣਗੇ ਜਦਕਿ ਵਿਰੋਧੀ ਪਾਰਟੀਆਂ ਨੂੰ ਹਾਰ ਦਾ ਮੂੰਹ ਦੇਖਣਾ ਪਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ਉਪਰੰਤ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗਾ।