5 Dariya News

ਹਲਕਾ ਸਨੌਰ ਵਿਖੇ ਬਿਕਰਮ ਚਹਿਲ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਬਿਕਰਮ ਚਹਿਲ ਦੇ ਮਾਤਾ-ਪਿਤਾ ਨੇ ਵੀ ਪਿੰਡ ਬਹਿਲ ਵਿਖੇ ਕੀਤਾ ਚੋਣ ਪ੍ਰਚਾਰ

5 Dariya News

ਸਨੌਰ 08-Feb-2022

ਵਿਧਾਨ ਸਭਾ ਹਲਕਾ ਸਨੌਰ ਤੋਂ ਭਾਜਪਾ, ਪੰਜਾਬ ਲੋਕ ਕਾਂਗਰਸ ਤੇ ਅਕਾਲੀ ਦਲ ਸੰਯੁਕਤ ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਲਈ ਅੱਜ ਉਹਨਾਂ ਦੇ ਮਾਤਾ ਪਿਤਾ ਵੀ ਚੋਣ ਪ੍ਰਚਾਰ ਵਿੱਚ ਕੁੱਦ ਪਏ ਹਨ। ਬਿਕਰਮ ਚਹਿਲ ਦੇ ਪਿਤਾ ਭਰਤਇੰਦਰ ਸਿੰਘ ਚਹਿਲ ਤੇ ਮਾਤਾ ਸਰਦਾਰਨੀ ਜਸਵਿੰਦਰ ਕੌਰ ਨੇ ਪਿੰਡ ਬਹਿਲ ਵਿਖੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਤੇ ਬਹੁਤ ਸਾਰੇ ਲੋਕ ਹਾਜ਼ਰ ਸਨ।ਦੱਸ ਦੱਈਏ ਕਿ ਬਿਕਰਮ ਚਹਿਲ ਹਲਕਾ ਸਨੌਰ ਵਿਖੇ ਪਹਿਲਾਂ ਹੀ ਆਪਣੇ ਸਮਾਜ ਸੇਵੀ ਕੰਮਾਂ ਕਾਰਨ ਇਕ ਵੱਖਰੀ ਪਹਿਚਾਣ ਬਣਾ ਚੁੱਕੇ ਹਨ ਤੇ ਇਕ ਉੱਘੇ ਸਮਾਜ ਸੇਵੀ ਵੱਜੋਂ ਜਾਣੇ ਜਾਂਦੇ ਹਨ। ਉਹਨਾਂ ਦੀ ਚੋਣ ਮੁਹਿੰਮ ਨੂੰ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹਲਕੇ ਦੇ ਬਜ਼ੁਰਗਾਂ, ਨੌਜਵਾਨਾਂ ਤੇ ਔਰਤਾਂ ਵਿੱਚ ਉਹਨਾਂ ਦੀਆਂ ਚੋਣਾਂ ਮੀਟਿੰਗਾਂ ਦੌਰਾਨ ਉਤਸ਼ਾਹ ਵੇਖਣ ਵਾਲਾ ਹੁੰਦਾ ਹੈ। ਅੱਜ ਪਿੰਡ ਬਹਿਲ ਵਿਖੇ ਵੀ ਉਹਨਾਂ ਦੇ ਮਾਤਾ-ਪਿਤਾ ਵੱਲੋਂ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਗਿਆ।