5 Dariya News

37 ਕਾਂਗਰਸੀ ਪਰਿਵਾਰ ਕੰਵਰ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਭਾਜਪਾ ’ਚ ਸ਼ਾਮਲ

ਭਾਜਪਾ ਦੀ ਸਰਕਾਰ ਬਣਨ ’ਤੇ ਹਰ ਵਰਗ ਨੂੰ ਦਿੱਤਾ ਜਾਵੇਗਾ ਬਣਦਾ ਮਾਣ ਸਨਮਾਨ : ਕੰਵਰ ਪ੍ਰਤਾਪ ਬਾਜਵਾ

5 Dariya News

ਬਟਾਲਾ 09-Feb-2022

ਵਿਧਾਨ ਸਭਾ ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਚੋਣ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ ਅਤੇ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ’ਚ ਪਾਰਟੀ ਨਾਲ ਜੁੜ ਰਹੇ ਹਨ। ਅੱਜ ਭਾਜਪਾ ਨੂੰ ਉਸ ਸਮੇਂ ਭਾਰੀ ਬੱਲ ਮਿਲਿਆ ਜਦ ਬਟਾਲਾ ਦੇ ਮਹਿਬੁਦਾਬਾਦ ਵਿਖੇ ਇਸਾਈ ਭਾਈਚਾਰੇ ਦੇ ਕੁੱਲ 37 ਪਰਿਵਾਰ ਕਾਂਗਰਸ ਪਾਰਟੀ ਨੂੰ ਹਮੇਸ਼ਾ ਲਈ ਅਲਵਿਦਾ ਆਖਦੇ ਹੋਏ ਭਾਜਪਾ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੇ ਪੁੱਤਰ ਕੰਵਰ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਭਾਜਪਾ ’ਚ ਸ਼ਾਮਲ ਹੋਏ। ਭਾਜਪਾ ’ਚ ਸ਼ਾਮਲ ਹੋਏ ਪਰਿਵਾਰਾਂ ਦਾ ਕੰਵਰ ਪ੍ਰਤਾਪ ਸਿੰਘ ਬਾਜਵਾ ਵਲੋ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕੰਵਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਾਜਪਾ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਮਹਿਬੁਦਾਬਾਦ ਬਟਾਲਾ ਦੇ 37 ਕਾਂਗਰਸੀ ਪਰਿਵਾਰ ਭਾਪਜਾ ’ਚ ਸ਼ਾਮਲ ਹੋਏ ਹਨ।

ਉਨ੍ਹਾਂ ਕਿਹਾ ਕਿ ਭਾਜਪਾ ’ਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਨੂੰ ਪਾਰਟੀ ’ਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਹੀ ਇਕ ਮਾਤਰ ਅਜਿਹੀ ਪਾਰਟੀ ਹੈ ਜੋ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਦੀ ਹੈ ਅਤੇ ਬਿਨਾਂ ਕਿਸੇ ਭੇਦਭਾਵ ਤੋਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਉਨ੍ਹਾਂ ਵਲੋਂ ਉਮਰਪੁਰਾ ਬਟਾਲਾ ਵਿਖੇ ਵੀ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ ਗਿਆ ਹੈ ਜਿਥੇ ਲੋਕਾਂ ਵਲੋਂ ਭਾਜਪਾ ਨੂੰ ਭਾਰੀ ਸਮਰਥਨ ਦਿੱਤਾ ਗਿਆ ਹੈ ਅਤੇ ਫਤਹਿਜੰਗ ਸਿੰਘ ਬਾਜਵਾ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਭਰੋਸਾ ਦਿਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਹਰ ਵਰਗ ਨੂੰ ਬਣਦਾ ਮਾਣ ਸਨਮਾ ਦਿੱਤਾ ਜਾਵੇਗਾ ਅਤੇ ਸੂਬੇ ਦਾ ਸਰਵਪੱਖੀ ਵਿਕਾਸ ਕਰਵਾ ਕੇ ਸੂਬੇ ਨੂੰ ਮੁੜ ਖੁਸ਼ਹਾਲੀ ਅਤੇ ਤਰੱਕੀ ਦੇ ਰਾਹ ’ਤੇ ਲਿਆਂਦਾ ਜਾਵੇਗਾ।