5 Dariya News

ਭਾਜਪਾ ਦੀ ਸਰਕਾਰ ਬਣਨ 'ਤੇ ਪੰਜਾਬ 'ਚ ਨਵਾਂ ਬਦਲਾਅ ਲਿਆਂਦਾ ਜਾਵੇਗਾ : ਫ਼ਤਹਿਜੰਗ ਬਾਜਵਾ

5 Dariya News

ਬਟਾਲਾ 10-Feb-2022

ਵਿਧਾਨ ਸਭਾ ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫ਼ਤਹਿਜੰਗ ਸਿੰਘ ਬਾਜਵਾ ਨੇ ਆਪਣੀ ਚੋਣ ਮੁਹਿੰਮ ਨੂੰ  ਹੋਰ ਤੇਜ ਕਰਦੇ ਹੋਏ ਭਾਜਪਾ ਦੇ ਸਮੂਹ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਜਲੰਧਰ ਰੋਡ ਸਥਿਤ ਆਪਣੇ ਦਫ਼ਤਰ ਵਿਖੇ ਬੁਲਾਈ ਜਿਥੇ ਉਨ੍ਹਾਂ ਨੇ ਭਾਜਪਾ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਚੋਣ ਪ੍ਰਚਾਰ ਦੇ ਲਈ ਅਗਾਂਹ ਦੀ ਰਣਨੀਤੀ ਬਣਾਈ । ਇਸ ਮੌਕੇ ਗੱਲਬਾਤ ਕਰਦੇ ਹੋਏ ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ 'ਚ ਭਾਜਪਾ ਨੂੰ  ਲੋਕਾਂ ਵੱਲੋਂ ਭਾਰੀ ਸਮਰਥਨ ਮਿਲ ਰਿਹਾ ਹੈ, ਉਸ ਨਾਲ ਸਾਫ ਜਾਹਿਰ ਹੁੰਦਾ ਹੈ ਕਿ ਇਸ ਵਾਰ ਪੰਜਾਬ ਦੇ ਲੋਕਾਂ ਨੇ ਭਾਜਪਾ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕਾਂ ਦੇ ਹਿੱਤਾਂ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ।

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਹਮੇਸ਼ਾ ਪੰਜਾਬ ਤੇ ਪੰਜਾਬ ਵਾਸੀਆਂ ਦੇ ਭਲੇ ਲਈ ਕੰਮ ਕੀਤਾ ਹੈ ਅਤੇ ਪੰਜਾਬੀਆਂ ਦੀਆਂ ਮੁਸ਼ਕਲਾਂ ਨੂੰ  ਪਹਿਲ ਦੇ ਅਧਾਰ 'ਤੇ ਹਲ ਕਰਵਾਇਆ ਹੈ । ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 'ਚ ਭਾਜਪਾ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਸਰਕਾਰ ਬਣਾਏਗੀ ਅਤੇ ਸਰਕਾਰ ਬਣਨ 'ਤੇ ਪੰਜਾਬ 'ਚ ਨਵਾ ਬਦਲਾਅ ਲਿਆਂਦਾ ਜਾਵੇਗਾ ਅਤੇ ਲੋਕਾਂ ਨੂੰ  ਬੇਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਐਡ. ਰਵਿੰਦਰ ਸ਼ਰਮਾ, ਰਾਕੇਸ਼ ਭਾਟੀਆ, ਸੁਰੇਸ਼ ਭਾਟੀਆ, ਹੀਰਾ ਵਾਲੀਆ, ਅੰਬਿਕਾ ਖੰਨਾ, ਰਾਜੇਸ਼ ਮਰਵਾਹ, ਭੂਸ਼ਣ ਬਜਾਜ ਸਮੇਤ ਵੱਡੀ ਗਿਣਤੀ 'ਚ ਭਾਜਪਾ ਵਰਕਰ ਹਾਜ਼ਰ ਸਨ।