5 Dariya News

ਹਲਕਾ ਬਟਾਲਾ ਤੋਂ ਭਾਜਪਾ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗੀ : ਫਤਹਿਜੰਗ ਬਾਜਵਾ

5 Dariya News

ਬਟਾਲਾ 11-Feb-2022

ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਚੋਣ ਮੁਹਿੰਮ ਨੂੰ ਜਿਥੇ ਸ਼ਹਿਰ ਵਾਸੀਆਂ ਵੱਲੋਂ ਭਾਰੀ ਸਮਰਥਨ ਮਿਲ ਰਿਹਾ ਹੈ, ਉਥੇ ਪਿੰਡਾਂ ’ਚ ਵੀ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਲੋਕ ਭਾਜਪਾ ਨਾਲ ਜੁੜ ਰਹੇ ਹਨ। ਫਤਹਿਜੰਗ ਸਿੰਘ ਬਾਜਵਾ ਵੱਲੋਂ ਆਪਣੀ ਚੋਣ ਮੁਹਿੰਮ ਨੂੰ ਤੇਜ ਕਰਦੇ ਹੋਏ ਪਿੰਡਾਂ ਵਿਚ ਤਾਬੜਤੋੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਮੀਟਿੰਗਾਂ ਵਿਚ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਵੱਲੋਂ ਫਤਹਿਜੰਗ ਸਿੰਘ ਬਾਜਵਾ ਨੂੰ ਸਮਰਥਨ ਦਿੰਦੇ ਹੋਏ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ। ਅੱਜ ਫਤਹਿਜੰਗ ਸਿੰਘ ਬਾਜਵਾ ਵੱਲੋਂ ਪਿੰਡ ਸਤਕੋਹਾ, ਕੰਡਿਆਲ, ਠੀਕਰੀਵਾਲ ’ਚ ਮੀਟਿੰਗਾਂ ਕਰਕੇ ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ਦੋਂ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਪਾਰਟੀ ਦੇ ਹੱਕ ’ਚ ਲਾਮਬੰਦ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਫਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਨੂੰ ਹਲਕਾ ਵਾਸੀਆਂ ਵੱਲੋਂ ਸਮਰਥਨ ਤੇ ਪਿਆਰ ਦਿੱਤਾ ਜਾ ਰਿਹਾ ਹੈ, ਉਸ ਨਾਲ ਸਾਫ ਜਾਹਿਰ ਹੁੰਦਾ ਹੈ ਕਿ ਇਸ ਵਾਰ ਲੋਕ ਭਾਜਪਾ ਨੂੰ ਵੋਟ ਪਾ ਕੇ ਭਾਰੀ ਬਹੁਮਤ ਨਾਲ ਜਿਤਾਉਣਗੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕਹਿਣੀ ਅਤੇ ਕਰਨੀ ’ਚ ਕੋਈ ਵੀ ਅੰਤਰ ਨਹੀਂ ਹੈ ਕਿਉਂਕਿ ਅੱਜ ਤੱਕ ਜੋ ਵੀ ਵਾਅਦੇ ਭਾਜਪਾ ਵੱਲੋਂ ਲੋਕਾਂ ਨਾਲ ਕੀਤੇ ਗਏ ਹਨ, ਉਨ੍ਹਾਂ ਨੂੰ ਪੂਰਾ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਬੇਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ਤੇ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਹਲਕੇ ਦਾ ਸਰਵਪੱਖੀ ਵਿਕਾਸ ਕਰਵਾ ਕੇ ਇਸ ਦੀ ਨੁਹਾਰ ਬਦਲੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਐਡ. ਰਵਿੰਦਰ ਸ਼ਰਮਾ, ਉਂਕਾਰ ਸਿੰਘ, ਵਿੱਕੀ ਕਾਹਲੋਂ, ਚਮਕੌਰ ਸਿੰਘ, ਕੇਵਲ ਸਿੰਘ, ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।