5 Dariya News

ਪਿੰਡਾਂ ਅਤੇ ਕਾਲੋਨੀਆਂ ਦੀ ਤਰਸਯੋਗ ਹਾਲਤ ਦੇ ਜ਼ਿੰਮੇਵਾਰ ਕਾਂਗਰਸੀ : ਸੰਜੀਵ ਵਸ਼ਿਸ਼ਟ

5 Dariya News

ਮੋਹਾਲੀ 12-Feb-2022

ਮੁਹਾਲੀ ਦੇ ਪਿੰਡਾਂ ਅਤੇ ਕਾਲੋਨੀਆਂ ਦੀ ਹਾਲਤ ਇਸ ਸਮੇਂ ਬਹੁਤ ਤਰਸਯੋਗ ਬਣੀ ਹੋਈ ਹੈ। ਪਾਣੀ ਸੀਵਰੇਜ ਵਿਵਸਥਾ ਦਾ ਬੁਰਾ ਹਾਲ ਅਤੇ ਥਾਂ-ਥਾਂ ਕੂੜੇ ਦੇ ਢੇਰ ਲੱਗਣ ਨਾਲ ਬਿਮਾਰੀਆਂ ਫੈਲ ਰਹੀਆਂ ਹਨ। ਇਹ ਗੱਲਾਂ ਮੁਹਾਲੀ ਤੋਂ ਭਾਜਪਾ ਦੇ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਸ਼ਨੀਵਾਰ ਨੂੰ ਆਪਣੇ ਚੋਣ ਪ੍ਰਚਾਰ ਦੌਰਾਨ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਮੌਕੇ ਕਹੀਆਂ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਜਦ ਵੀ ਮੋਹਾਲੀ ਦੇ ਪਿੰਡਾਂ ਅਤੇ ਕਾਲੋਨੀਆਂ ਵਿਚ ਲੋਕਾਂ ਨਾਲ ਮਿਲਣ ਜਾਂਦੇ ਹਨ ਤਾਂ ਉਨ੍ਹਾਂ ਇਲਾਕਿਆਂ ਵਿਚ ਉਨ੍ਹਾਂ ਨੂੰ ਗੰਦਗੀ ਦੇ ਢੇਰਾਂ ਅਤੇ ਟੁੱਟੀਆਂ ਸੜਕਾਂ ਤੋਂ ਇਲਾਵਾ ਕੁੱਝ ਨਹੀਂ ਮਿਲਿਆ। ਵਸ਼ਿਸ਼ਟ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਵੀ ਜਿੱਥੇ ਪਿੰਡਾਂ ਵਿਚ ਕੁੱਝ ਸੜਕਾਂ ਬਣਾਈਆਂ ਗਈਆਂ ਹਨ, ਉਹ ਵੀ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਭੇਜੇ ਫ਼ੰਡਾਂ ਨਾਲ ਬਣਾਈਆਂ ਗਈਆਂ ਹਨ। ਇਸ ਦੇ ਨਾਲ ਕੇਂਦਰੀ ਅਮਰਤਵ ਯੋਜਨਾ ਦੇ ਤਹਿਤ ਹੀ ਹੋਏ ਹੋਰ ਕਈ ਲੋਕ ਭਲਾਈ ਦੇ ਕੰਮ ਹੋਏ। 

ਜਿਨ੍ਹਾਂ ਨੂੰ ਆਪਣਾ ਦੱਸਦੇ ਹੋਏ ਕਾਂਗਰਸੀ ਸਰਕਾਰ ਆਪਣੇ ਫ਼ੰਡਾਂ ਰਾਹੀਂ ਵਿਕਾਸ ਦੇ ਕੰਮ ਦੱਸਦੇ ਹੋਏ ਆਪਣੀ ਪਿੱਠ ਥਪਥਪਾ ਰਹੀ ਹੈ।ਪਿੰਡਾਂ ਅਤੇ ਕਾਲੋਨੀਆਂ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਵਸ਼ਿਸ਼ਟ ਨੇ ਕਿਹਾ ਕਿ ਜੇਕਰ ਯੂ.ਪੀ ਵਿਚ ਦੇਖਿਆ ਜਾਵੇ ਤਾਂ ਯੋਗੀ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋੜਵੰਦ ਲੋਕਾਂ ਲਈ ਲਾਗੂ ਕੀਤੀਆਂ ਬਿਹਤਰ ਸਹੂਲਤਾਂ ਦਾ ਪੰਜਾਬ ਵਿਚ ਕੋਈ ਲਾਭ ਨਹੀਂ ਹੋਇਆ। ਇਸ ਦਾ ਇੱਕ ਕਾਰਨ ਇਹ ਸੀ ਕਿ ਪੰਜਾਬ ਦੀ ਕਾਂਗਰਸ ਸਰਕਾਰ ਨਹੀਂ ਚਾਹੁੰਦੀ ਸੀ ਕਿ ਲੋਕ ਇੱਥੇ ਮੋਦੀ ਸਰਕਾਰ ਦੇ ਗੁਣਗਾਨ ਕਰਨ। ਕਾਂਗਰਸ ਸਰਕਾਰ ਨੇ ਸਿਰਫ਼ ਅਤੇ ਸਿਰਫ਼ ਆਪਣੇ ਸਿਆਸੀ ਹਿਤਾਂ ਲਈ ਪੰਜਾਬ ਦੇ ਗਰੀਬ ਅਤੇ ਲੋੜਵੰਦ ਲੋਕਾਂ ਦਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਉਹ ਪੰਜਾਬ ਵਿਚ ਵੀ ਬਦਲਾਅ ਲਿਆਉਣਗੇ ਅਤੇ ਮੋਦੀ ਸਰਕਾਰ ਲਿਆ ਕੇ ਉਹ ਸਾਰੀਆਂ ਸਹੂਲਤਾਂ ਦਾ ਲਾਭ ਉਠਾਉਣਗੇ ਜੋ ਮੋਦੀ ਸਰਕਾਰ ਵੱਲੋਂ ਦੂਜੇ ਰਾਜਾਂ ਵਿਚ ਦਿੱਤੀਆਂ ਜਾ ਰਹੀਆਂ ਹਨ।