5 Dariya News

ਸੁਖਮਨੀ ਬਾਜਵਾ ਦੇ ਤਾਬੜਤੋੜ ਪ੍ਰਚਾਰ ਨਾਲ ਵਿਰੋਧੀਆਂ ਦੀ ਨੀਂਦ ਉਡੀ

ਭਾਜਪਾ ਦੀ ਸਰਕਾਰ ਆਉਣ ’ਤੇ ਮਹਿਲਾਵਾਂ ਨੂੰ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ : ਸੁਖਮਨੀ ਬਾਜਵਾ

5 Dariya News

ਬਟਾਲਾ 13-Feb-2022

ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਬੇਟੀ ਸੁਖਮਨੀ ਬਾਜਵਾ ਵਲੋਂ ਫੈਜਪੁਰਾ ਇਲਾਕੇ ’ਚ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਗਿਆ ਅਤੇ ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸੁਖਮਨੀ ਬਾਜਵਾ ਨੇ ਕਿਹਾ ਕਿ ਭਾਜਪਾ ਹੀ ਇਕ ਮਾਤਰ ਅਜਿਹੀ ਪਾਰਟੀ ਹੈ ਜੋ ਹਰ ਵਰਗ ਦੇ ਲੋਕਾਂ ਨੂੰ ਬਣਦਾ ਮਾਣ ਸਨਮਾਨ ਦਿੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ’ਚ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਸਮਰਥਨ ਅਤੇ ਪਿਆਰ ਹਲਕਾ ਵਾਸੀਆਂ ਵਲੋਂ ਫਤਹਿਜੰਗ ਸਿੰਘ ਬਾਜਵਾ ਨੂੰ ਮਿਲ ਰਿਹਾ ਹੈ, ਉਸ ਲਈ ਹਲਕਾ ਵਾਸੀਆਂ ਦਾ ਦਿਲੋ ਧੰਨਵਾਦ ਕਰਦੇ ਹਨ ਅਤੇ ਵਿਸ਼ਵਾਸ ਦਿਵਾਉਂਦੇ ਹਨ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਜਿਥੇ ਪੰਜਾਬ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ, ਉੱਥੇ ਨਾਲ ਹੀ ਪੰਜਾਬ ਦੀਆਂ ਮਹਿਲਾਵਾਂ ਨੂੰ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾ ਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਵਿੰਦਰ ਸਿੰਘ, ਸਵਰਣ ਸਿੰਘ, ਸਤਨਾਮ ਸਿੰਘ, ਮਨਪ੍ਰੀਤ ਸਿੰਘ, ਜੋਬਨਪ੍ਰੀਤ ਸਿੰਘ, ਹਰਪਾਲ ਸਿੰਘ ਆਦਿ ਵੱਡੀ ਗਿਣਤੀ ’ਚ ਇਲਾਕਾ ਵਾਸੀ ਹਾਜ਼ਰ ਸਨ।