5 Dariya News

ਭਾਜਪਾ ਦੀ ਸਰਕਾਰ ਬਣਨ ’ਤੇ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਇਆ ਜਾਵੇਗਾ : ਫਤਹਿ ਬਾਜਵਾ

5 Dariya News

ਬਟਾਲਾ 14-Feb-2022

ਭਾਰਤੀ ਜਨਤਾ ਪਾਰਟੀ ਹਲਕਾ ਬਟਾਲਾ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਵਜਾ ਨੇ ਅੱਜ ਖਜ਼ੂਰੀ ਗੇਟ ਬਟਾਲਾ ਵਿਖੇ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਕਹਿਣੀ ਤੇ ਕਰਨੀ ਵਿਚ ਕੋਈ ਅੰਤਰ ਨਹੀਂ ਹੈ ਅਤੇ ਭਾਜਪਾ ਵੱਲੋਂ ਜੋ ਵਾਅਦੇ ਲੋਕਾਂ ਨਾਲ ਕੀਤੇ ਜਾਂਦੇ ਹਨ ਉਨ੍ਹਾਂ ਨੂੰ ਪੂਰਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਆਪਣੇ ਪੋ੍ਰਗਰਾਮ ਦੌਰਾਨ ਜਣਵਿਰੋਧੀ ਫੈਸਲੇ ਲੈਂਦੇ ਹੋਏ ਲੋਕਾਂ ਨੂੰ ਜੰਮ ਕੇ ਲੁੱਟਿਆ ਹੈ ਜਿਸ ਦੇ ਚਲਦਿਆਂ ਲੋਕਾਂ ਵਿਚ ਵਿਰੋਧੀ ਪਾਰਟੀਆਂ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਦੇ ਚਲਦਿਆਂ ਅੱਜ ਪੰਜਾਬ ’ਚ ਬੇਰੋਜਗਾਰੀ ਵਧਦੀ ਜਾ ਰਹੀ ਹੈ ਅਤੇ ਰੋਜਗਾਰ ਨਾ ਹੋਣ ਦੇ ਚਲਦਿਆਂ ਪੰਜਾਬ ਦੇ ਨੌਜਵਾਨ ਵਿਦੇਸ਼ ਜਾਣ ਲਈ ਮਜ਼ਬੂਰ ਹਨ।  ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਹਮੇਸ਼ਾ ਲੋਕਾਂ ਨੂੰ ਬੇਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ਤੇ ਹਲਕਾ ਬਟਾਲਾ ਦੇ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਹਲਕਾ ਦੇ ਬੱਚਿਆਂ ਨੂੰ ਬੇਹਤਰ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਬੱਚੇ ਪੜ੍ਹ ਲਿਖ ਕੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਇਸ ਮੌਕੇ ਉਨ੍ਹਾਂ ਨਾਲ ਰਕੇਸ਼ ਭਾਟੀਆ, ਹੀਰਾ ਵਾਲੀਆ, ਐਡ. ਰਵਿੰਦਰ ਸ਼ਰਮਾ, ਅਜੇ ਰਿਸ਼ੀ ਰਿੰਕੂ ਆਦਿ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।