5 Dariya News

ਭਾਜਪਾ ਦੀ ਸਰਕਾਰ ਬਣਨ ਤੇ ਪੰਜਾਬ ’ਚ ਆਵੇਗਾ ਨਵਾ ਬਦਲਾਅ : ਕੰਵਰ ਪ੍ਰਤਾਪ ਬਾਜਵਾ

5 Dariya News

ਬਟਾਲਾ 16-Feb-2022

ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੇ ਪੁੱਤਰ ਕੰਵਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੇ ਜਾ ਰਹੇ ਡੋਰ-ਟੂ-ਡੋਰ ਚੋਣ ਪ੍ਰਚਾਰ ਨੇ ਵਿਰੋਧੀਆਂ ਦੀ ਚੋਣ ਮੁਹਿੰਮ ਨੂੰ ਬਹੁਤ ਪਿਛੇ ਛੱਡ ਦਿੱਤਾ ਹੈ। ਅੱਜ ਕੰਵਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਗੌਂਸਪੁਰਾ ਬਟਾਲਾ ’ਚ ਡੋਰ-ਟੂ-ਡੋਰ ਚੋਣ ਪ੍ਰਚਾਰ ਕਰਕੇ ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਕੰਵਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਅਤੇ ਪੰਜਾਬੀਆਂ ਦੇ ਵਿਰੁੱਧ ਫੈਸਲੇ ਲੈਂਦੇ ਹੋਏ ਉਨ੍ਹਾਂ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹੀ ਇਕ ਮਾਤਰ ਅਜਿਹੀ ਪਾਰਟੀ ਹੈ ਜੋ ਬਿੰਨਾਂ ਕਿਸੇ ਪੱਖਪਾਤ ਤੋਂ ਹਰ ਪਿੰਡ ’ਚ ਸ਼ਹਿਰ ਦਾ ਵਿਕਾਸ ਕਰਵਾਉਂਦੀ ਹੈ ਤੇ ਲੋਕਾਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ ਹਲਕਾ ਬਟਾਲਾ ਤੋਂ ਜਿਸ ਤਰ੍ਹਾਂ ਲੋਕਾਂ ਅਤੇ ਵਪਾਰੀਆਂ ਵੱਲੋਂ ਭਾਜਪਾ ਨੂੰ ਸਮਰਥਨ ਮਿਲ ਰਿਹਾ ਹੈ ਉਸ ਨਾਲ ਭਾਜਪਾ ਦੀ ਜਿੱਤ ਲੱਗਭਗ ਤੈਅ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕ ਭਾਜਪਾ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ਤੇ ਪੰਜਾਬ ’ਚ ਨਵਾ ਬਦਲਾਅ ਆਵੇਗਾ ਅਤੇ ਪੰਜਾਬ ਨੂੰ ਨਸ਼ਾ ਮੁਕਤ ਤੇ ਮਾਫੀਆ ਮੁਕਤ ਕਰਕੇ ਲੋਕਾਂ ਨੂੰ ਬੇਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।