5 Dariya News

ਬਲਬੀਰ ਸਿੰਘ ਸਿੱਧੂ ਦੀ ਚੋਣ ਮੁਹਿੰਮ ਨੂੰ ਮਿਲੀ ਜ਼ਬਰਦਸਤ ਤਾਕਤ

ਮੁਹਾਲੀ ਦੇ ਪਤਵੰਤੇ ਉਦਯੋਗਪਤੀਆਂ ਨੇ ਦਿੱਤਾ ਬਲਬੀਰ ਸਿੰਘ ਸਿੱਧੂ ਨੂੰ ਖੁੱਲ੍ਹਾ ਸਮਰਥਨ

5 Dariya News

ਮੁਹਾਲੀ 16-Feb-2022

ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਕਈ ਸਾਬਕਾ ਪ੍ਰਧਾਨਾਂ ਸਮੇਤ ਵੱਡੀ ਗਿਣਤੀ ਸਨਅਤਕਾਰਾਂ ਅਤੇ ਮੋਹਤਬਰਾਂ ਨੇ ਬਲਬੀਰ ਸਿੰਘ ਸਿੱਧੂ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ  ਨੂੰ ਆਪਣਾ ਖੁੱਲ੍ਹਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਨਾਲ ਮੋਹਾਲੀ ਹਲਕੇ ਵਿਚ ਬਲਬੀਰ ਸਿੰਘ ਸਿੱਧੂ ਦੀ ਚੋਣ ਮੁਹਿੰਮ ਨੂੰ ਜ਼ਬਰਦਸਤ ਤਾਕਤ ਮਿਲੀ ਹੈ ਅਤੇ ਇਹ ਬਲਬੀਰ ਸਿੰਘ ਸਿੱਧੂ ਦੀ ਜਿੱਤ ਵੱਲ ਇਕ ਹੋਰ ਕਦਮ  ਹੈ।ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਇਨ੍ਹਾਂ ਮੋਹਤਬਰਾਂ ਅਤੇ ਪਤਵੰਤਿਆਂ ਨੇ ਕਿਹਾ ਕਿ ਬਲਬੀਰ ਸਿੰਘ ਸਿੱਧੂ ਹਮੇਸ਼ਾਂ ਸਨਅਤਕਾਰਾਂ ਦੇ ਨਾਲ ਖੜ੍ਹਦੇ ਰਹੇ ਹਨ  ਅਤੇ ਮੋਹਾਲੀ ਨਗਰ ਨਿਗਮ ਵਿਚ ਅਮਰਜੀਤ ਸਿੰਘ ਜੀਤੀ ਸਿੱਧੂ  ਦੇ ਮੇਅਰ ਬਣਨ ਉਪਰੰਤ ਪਿਛਲੇ ਇਕ ਸਾਲ ਵਿਚ  ਉਦਯੋਗਿਕ ਸੈਕਟਰਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਦੇ ਕੰਮ ਹੋਏ ਹਨ ਅਤੇ ਚੱਲ ਵੀ ਰਹੇ ਹਨ। ਉਨ੍ਹਾਂ ਕਿਹਾ ਕਿ ਉਦਯੋਗ ਕਿਸੇ ਵੀ ਸ਼ਹਿਰ ਜਾਂ ਸੂਬੇ ਦੀ ਰੀੜ੍ਹ ਦੀ ਹੱਡੀ ਹਨ  ਇਸ ਲਈ ਉਦਯੋਗਿਕ ਕੇਂਦਰਾਂ ਵਿਚ ਬੁਨਿਆਦੀ ਢਾਂਚਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਇਸ ਮੌਕੇ ਬੋਲਦਿਆਂ ਇਹ ਵੀ ਕਿਹਾ ਕਿ ਹਾਲੇ ਵੀ ਸਨਅਤੀ ਸੈਕਟਰਾਂ ਵਿਚ ਹੋਰ ਵਿਕਾਸ ਕਾਰਜਾਂ ਦੀ ਲੋੜ ਹੈ।ਇਸ ਮੌਕੇ ਬੋਲਦਿਆਂ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਅਤੇ ਮੁਹਾਲੀ ਦੀਆਂ ਸਨਅਤਾਂ ਨਾਲ ਜੁੜੇ ਹੋਏ ਹਨ  ਤੇ ਇੱਥੋਂ ਦੀਆਂ ਸਮੱਸਿਆਵਾਂ ਤੋਂ ਭਲੀ ਭਾਂਤ ਜਾਣੂ ਹਨ। 

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਹਮੇਸ਼ਾਂ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਦੇ ਭਰਪੂਰ ਯਤਨ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਮੁਹਾਲੀ ਦੇ ਸਨਅਤੀ ਸੈਕਟਰਾਂ ਦੀ ਗੱਲ ਹੈ ਤਾਂ ਸਨਅਤਾਂ ਦੇ ਨਵੇਂ ਸੈਕਟਰਾਂ ਨੂੰ ਮੁਹਾਲੀ ਨਗਰ ਨਿਗਮ ਦੇ ਅਧੀਨ ਲੈ ਕੇ ਇਨ੍ਹਾਂ ਵਿੱਚ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਗਏ ਹਨ ਸੜਕਾਂ ਦੀ ਉਸਾਰੀ ਕੀਤੀ ਗਈ ਹੈ, ਬਰਸਾਤੀ ਪਾਣੀ ਅਤੇ ਸੀਵਰੇਜ ਦੀ ਨਿਕਾਸੀ ਦੀ ਸਮੱਸਿਆ ਨੂੰ ਦੂਰ ਕੀਤਾ ਗਿਆ ਹੈ, ਪਾਰਕ ਵਿਕਸਤ ਕੀਤੇ ਗਏ ਹਨ  ਅਤੇ ਖ਼ਾਸ ਤੌਰ ਤੇ ਫੇਜ਼ ਅੱਠ ਬੀ ਦੇ ਨਾਲ ਸਥਿਤ ਡੰਪਿੰਗ ਗਰਾਊਂਡ ਦੀ ਸਮੱਸਿਆ ਨੂੰ ਦੂਰ ਕਰਨ ਲਈ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਸਨਅਤਕਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਨਅਤਕਾਰਾਂ ਦੇ ਸੁਝਾਅ ਅਨੁਸਾਰ ਸਨਅਤੀ ਸੈਕਟਰਾਂ ਦੇ ਵਿਕਾਸ ਲਈ ਹਰ ਕਦਮ ਚੁੱਕਦੇ ਰਹਿਣਗੇ।ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਜਸਪ੍ਰੀਤ ਸਿੰਘ ਗਿੱਲ ਕੌਂਸਲਰ, ਪ੍ਰਮੋਦ ਮਿੱਤਰਾ ਕੌਂਸਲਰ, ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ ਅਨੁਰਾਗ ਅਗਰਵਾਲ, ਹਰਿੰਦਰਪਾਲ ਸਿੰਘ ਬਿੱਲਾ ਸਾਬਕਾ ਪ੍ਰਧਾਨ ਨਗਰ ਕੌਂਸਲ ਮੁਹਾਲੀ, ਆਰਐਸ ਸਚਦੇਵਾ, ਐਚ ਐਸ ਢੀਂਡਸਾ, ਗੁਰਮੀਤ ਸਿੰਘ ਭਾਟੀਆ, ਕੇ ਐਸ ਮਾਹਲ, ਏਜੇ ਸਿੰਘ (ਟਾਇਨੋਰ),  ਪੀਐਸ ਸਾਹਨੀ (ਵਿੰਡਸਰ), ਸੁਰਜੀਤ ਸਿੰਘ ਸੇਠੀ ਗਿਲਾਰਡ, ਆਈ ਐਸ ਛਾਬੜਾ, ਐਚ ਐਸ ਢੀਂਡਸਾ,  ਗੁਰਪ੍ਰਤਾਪ ਸਿੰਘ ਬਾਠ, ਡਾ ਜੇ ਪੀ ਸਿੰਘ, ਸੁਰਜੀਤ ਸਿੰਘ, ਆਈਡੀ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਤੇ ਸਨਅਤਕਾਰ ਹਾਜ਼ਰ ਸਨ।