5 Dariya News

ਭਾਜਪਾ ਉਮੀਦਵਾਰ ਫਤਹਿ ਬਾਜਵਾ ਦੀ ਬੇਟੀ ਸੁਖਮਨੀ ਬਾਜਵਾ ਨੇ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ

5 Dariya News

ਬਟਾਲਾ 17-Feb-2022

ਹਲਕਾ ਬਟਾਲਾ ਤੋਂ ਭਾਜਪਾ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਬੇਟੀ ਸੁਖਮਨੀ ਬਾਜਵਾ ਵਲੋਂ ਅੱਜ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ ਗਿਆ ਅਤੇ ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸੁਖਮਨੀ ਬਾਜਵਾ ਨੇ ਕਿਹਾ ਭਾਜਪਾ ਨੇ ਹਮੇਸ਼ਾ ਹੀ ਲੋਕਾਂ ਦੀ ਸੇਵਾ ਅਤੇ ਦੇਸ਼ ਦੀ ਤਰੱਕੀ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਉਨ੍ਹਾਂ ਨੂੰ ਲੁੱਟਿਆ ਹੈ ਅਤੇ ਸੂਬੇ ਦੀ ਤਰੱਕੀ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ ਜਿਸਦੇ ਨਤੀਜੇ ਵਜੋਂ ਅੱਜ ਪੰਜਾਬ ਬਾਕੀ ਸੂਬਿਆਂ ਨਾਲੋਂ ਵਿਕਾਸ ਪੱਖੋਂ ਕਾਫੀ ਪਿੱਛੜ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਸੂਬੇ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ’ਤੇ ਲਿਆਂਦਾ ਜਾਵੇਗਾ ਅਤੇ ਲੋਕਾਂ ਨੂੰ ਬੇਹਤਰ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ ਨਾਲ ਨੌਜਵਾਨ ਨੂੰ ਰੋਜ਼ਗਾਰ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਵਲੋਂ ਭਾਜਪਾ ਨੂੰ ਜੋ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ, ਉਸ ਤੋਂ ਇੰਝ ਜਾਪਦਾ ਹੈ ਕਿ ਸ਼ਹਿਰ ਵਾਸੀ ਫਤਹਿਜੰਗ ਸਿੰਘ ਬਾਜਵਾ ਨੂੰ ਵੱਡੀ ਲੀਡ ਨਾਲ ਜਿਤਾਉਣਗੇ ਇਸ ਮੌਕੇ ਉਨ੍ਹਾਂ ਨਾਲ ਮਲਕੀਅਤ ਸਿੰਘ ਚੌੜੇ, ਸੰਦੀਪ ਕੌਰ ਚੌੜੇ, ਜਰਨੈਲ ਸਿੰਘ ਚੌੜੇ, ਬਲਵਿੰਦਰ ਸਿੰਘ ਉਮਰਪੁਰਾ ਆਦਿ ਹਾਜ਼ਰ ਸਨ।