5 Dariya News

ਵਧੀਕ ਮੁੱਖ ਚੋਣ ਅਫਸਰ ਪੰਜਾਬ ਬੀ. ਸ਼੍ਰੀਨਿਵਾਸਨ ਨੇ ਜ਼ਿਲੇ ਅੰਦਰ ਸਥਾਪਿਤ ਕੀਤੇ ਗਏ ਸਟਰਾਂਗ ਰੂਮਾਂ ਦੀ ਸੁਰੱਖਿਆ ਦਾ ਲਿਆ ਜਾਇਜ਼ਾ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਟਰਾਂਗ ਰੂਮਾਂ ਦੀ ਸੁਰੱਖਿਆ ਦੇ ਕੀਤੇ ਗਏ ਪੁਖਤਾ ਪ੍ਰਬੰਧ-ਜ਼ਿਲ੍ਹਾ ਚੋਣ ਅਫ਼ਸਰ

5 Dariya News

ਤਰਨ ਤਾਰਨ 02-Mar-2022

ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀ ਬੀ. ਸ੍ਰੀਨਿਵਾਸਨ ਨੇ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲੇ ਅੰਦਰ ਸਥਾਪਿਤ ਕੀਤੇ ਗਏ ਵੱਖ-ਵੱਖ ਸਟ੍ਰਾਂਗ ਰੂਮਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਗੁਲਨੀਤ ਸਿੰਘ ਖੁਰਾਣਾ ਵੀ ਉਹਨਾਂ ਦੇ ਨਾਲ ਸਨ।ਇਸ ਦੌਰਾਨ ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀ ਬੀ ਸ੍ਰੀਨਿਵਾਸਨ ਨੇ ਪੰਜਾਬ ਲਾਅ ਕਾਲਜ ਉਸਮਾ ਵਿਖੇ ਵਿਧਾਨ ਸਭਾ ਹਲਕਾ 023 ਪੱਟੀ, ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ਼ ਨੂਰਦੀ ਰੋਡ ਤਰਨ ਤਾਰਨ ਵਿਖੇ ਵਿਧਾਨ ਸਭਾ ਹਲਕਾ 021 ਤਰਨ ਤਾਰਨ ਤੇ ਵਿਧਾਨ ਸਭਾ ਹਲਕਾ 022 ਖੇਮਕਰਨ ਅਤੇ ਇਸੇ ਤਰਾਂ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਸਥਾਪਿਤ ਕੀਤੇ ਗਏ ਵਿਧਾਨ ਸਭਾ ਹਲਕਾ 024 ਖਡੂਰ ਸਾਹਿਬ ਲਈ ਬਣਾਏ ਗਏ ਸਟ੍ਰਾਂਗ ਰੂਮਾਂ ਦਾ ਦੌਰਾ ਕਰਕੇ ਪੁਲਿਸ ਸੁਰੱਖਿਆ ਅਤੇ ਹੋਰ ਪੁਖਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਲੋੜੀਂਦੇ ਆਦੇਸ਼ ਦਿੱਤੇ।

ਇਸ ਮੌਕੇ ਵਧੀਕ ਮੁੱਖ ਚੋਣ ਅਫ਼ਸਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਸਥਾਪਿਤ ਕੀਤੇ ਗਏ ਸਟਰਾਂਗ ਰੂਮਾਂ ਲਈ ਕੀਤੇ ਗਏ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿੱਥੇ 24 ਘੰਟੇ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ), ਹਥਿਆਰਬੰਦ ਪੁਲਿਸ ਅਤੇ ਪੰਜਾਬ ਪੁਲਿਸ ਤਾਇਨਾਤੀ ਦੇ ਨਾਲ ਤਿੰਨ ਪੱਧਰੀ ਸੁਰੱਖਿਆ ਉਪਾਅ ਸਥਾਪਤ ਕੀਤੇ ਹਨ। ਸੁਰੱਖਿਆ ਬਲ 24 ਘੰਟੇ ਸਟਰਾਂਗ ਰੂਮਾਂ ਦੀ ਸਖ਼ਤ ਨਿਗਰਾਨੀ ਕਰ ਰਹੇ ਹਨ। ਹਰੇਕ ਸਟਰਾਂਗ ਰੂਮਾਂ ਦੀ ਨਿਗਰਾਨੀ ਲਈ ਸੀਸੀਟੀਵੀ ਕੈਮਰੇ ਲਗਾਏ ਹਨ, ਜਿਨਾਂ ਦਾ ਵਿਯੂ ਸਟਰਾਂਗ ਰੂਮ ਦੇ ਬਾਹਰ ਐਲ. ਈ. ਡੀ ਰਾਹੀ ਦਿੱਤਾ ਗਿਆ ਹੈ।ਇਸ ਮੌਕੇ ਵਧੀਕ ਮੁੱਖ ਚੋਣ ਅਫਸਰ ਵਲੋਂ ਸੀਸੀਟੀਵੀ ਕੈਮਰਿਆਂ ਦੀ ਲਾਈਵ ਫੀਡਿੰਗ ਨੂੰ ਮੋਨੀਟਰਿੰਗ ਕਰਨ ਲਈ ਬਣਾਏ ਫੈਸਿਲੀਟੇਸ਼ਨ ਸੈਂਟਰ-ਕਮ-ਕੰਟਰੋਲ ਰੂਮਾਂ ਦਾ ਵੀ ਜਾਇਜ਼ਾ ਲਿਆ, ਜਿੱਥੇ ਚੋਣ ਲੜ ਰਹੇ ਉਮੀਦਵਾਰ ਜਾਂ ਉਹਨਾਂ ਦੇ ਨੁਮਾਇੰਦੇ ਆ ਕੇ ਸਟਰਾਂਗ ਰੂਮਾਂ ਦੇ ਕੀਤੇ ਗਏ ਸੁਰੱਖਿਆ ਪ੍ਰਬੰਧ ਦੀ ਫੁੱਟਜ਼ (ਵਿਯੂ) ਦੇਖ ਸਕਦੇ ਹਨ।

ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫਸਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਪੋਲਿੰਗ ਵਾਲੀਆਂ ਵੋਟਿੰਗ ਮਸ਼ੀਨਾਂ ਸਟਰਾਂਗ ਰੂਮਾਂ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੱਖੀਆਂ ਗਈਆਂ ਹਨ। ਕਿਸੇ ਵੀ ਅਧਿਕਾਰੀ ਨੂੰ ਸਟਰਾਂਗ ਰੂਮ ਦੇ ਅੰਦਰ ਜਾਣ ਦੀ ਆਗਿਆ ਨਹੀਂ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ 24 ਘੰਟੇ ਪੁਲਿਸ ਪ੍ਰਸੋਨਲ ਤੇ ਸੀ.ਏ.ਪੀ.ਐਫ ਦੇ ਜਵਾਨ ਤਾਇਨਾਤ ਹਨ। ਤਾਇਨਾਤ ਕੀਤੇ ਗਏ ਪੁਲਿਸ ਪ੍ਰਸੋਨਲ ਲਈ ਲਾਗਬੁੱਕ (ਡਿਊਟੀ ਰੋਸਟਰ) ਲੱਗਾ ਹੋਇਆ ਹੈ। ਵੋਟਿੰਗ ਮਸ਼ੀਨਾਂ ਦੀ ਸੁਰੱਖਿਆ /ਮੋਨੀਟਰਿੰਗ ਲਈ ਸਟਰਾਂਗ ਰੂਮਾਂ ਵਿਖੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ।ਜ਼ਿਲ੍ਹਾ ਚੋਣ ਅਫਸਰ ਨੇ  ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਟਰਾਂਗ ਰੂਮਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਦਾ ਕੰਮ ਅਮਨ-ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।ਇਸ ਮੌਕੇ ਰਿਟਰਨਿੰਗ ਅਫ਼ਸਰ ਪੱਟੀ ਸ਼੍ਰੀਮਤੀ ਅਲਕਾ ਕਾਲੀਆ, ਰਿਟਰਨਿੰਗ ਅਫ਼ਸਰ ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਰਿਟਰਨਿੰਗ ਅਫ਼ਸਰ ਖੇਮਕਰਨ ਸ੍ਰੀ ਸਕੱਤਰ ਸਿੰਘ ਬੱਲ ਅਤੇ ਰਿਟਰਨਿੰਗ ਅਫ਼ਸਰ ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।