5 Dariya News

ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ’ਚੋਂ 5 ਸੀਟਾਂ ’ਤੇ ਆਮ ਆਦਮੀ ਪਾਰਟੀ ਜੇਤੂ

5 Dariya News

ਹੁਸ਼ਿਆਰਪੁਰ 10-Mar-2022

ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਹੋਏ ਮਤਦਾਨ ਦੀ ਗਿਣਤੀ ਦੌਰਾਨ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਵਿਚੋਂ 5 ਵਿਧਾਨ ਸਭਾ ਹਲਕਿਆਂ ਵਿਚ ਆਮ ਆਦਮੀ ਪਾਰਟੀ ਨੇ ਜਿੱਤ ਹਾਸਲ ਕੀਤੀ ਹੈ। ਅੱਜ ਵੋਟਾਂ ਦੀ ਗਿਣਤੀ ਤੋਂ ਬਾਅਦ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਬ੍ਰਹਮ ਸ਼ੰਕਰ ਜਿੰਪਾ 13,859 ਵੋਟਾਂ ਨਾਲ ਜੇਤੂ ਰਹੇ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ 37253 ਵੋਟਾਂ ਪਈਆਂ। ਉੜਮੁੜ ਵਿਧਾਨ ਸਭਾ ਹਲਕੇ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਜਸਵੀਰ ਸਿੰਘ ਰਾਜਾ ਗਿੱਲ 4190 ਵੋਟਾਂ ਨਾਲ ਜੇਤੂ ਰਹੇ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ 38386 ਵੋਟਾਂ ਪਈਆਂ। 

ਦਸੂਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਕਰਮਵੀਰ ਸਿੰਘ ਘੁੰਮਣ 8587 ਵੋਟਾਂ ਨਾਲ ਜੇਤੂ ਰਹੇ ਜਦਕਿ ਕਾਂਗਰਸ ਪਾਰਟੀ ਦੇ ਉਮੀਦਵਾਰ 34685 ਵੋਟਾਂ ਪਈਆਂ। ਸ਼ਾਮਚੁਰਾਸੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਰਵਜੋਤ ਸਿੰਘ 21356 ਵੋਟਾਂ ਨਾਲ ਜੇਤੂ ਰਹੇ ਜਦਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ 39374 ਵੋਟਾਂ ਪਈਆਂ। ਮੁਕੇਰੀਆਂ ਤੋਂ ਭਾਜਪਾ ਦੇ ਉਮੀਦਵਾਰ ਸ੍ਰੀ ਜੰਗੀ ਲਾਲ ਮਹਾਜਨ 2691 ਵੋਟਾਂ ਨਾਲ ਜੇਤੂ ਰਹੇ ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ 38353 ਵੋਟਾਂ ਪਈਆਂ।ਇਸੇ ਤਰ੍ਹਾਂ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਰਾਜ ਕੁਮਾਰ 7646 ਵੋਟਾਂ ਨਾਲ ਜੇਤੂ ਰਹੇ ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ 39729 ਵੋਟਾਂ ਪਈਆਂ। ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਜੈ ਕ੍ਰਿਸ਼ਨ 4179 ਵੋਟਾਂ ਨਾਲ ਜੇਤੂ ਰਹੇ ਜਦਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ 28162 ਵੋਟਾਂ ਪਈਆਂ।