5 Dariya News

ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜੀ ਦੀ ਫੀਸ ਵਸੂਲਣ ’ਤੇ ਲਗਾਮ ਲਾਉਣਾ ਕਰਾਂਤੀਕਾਰੀ ਫ਼ੈਸਲਾ : ਮਾਲਵਿੰਦਰ ਸਿੰਘ ਕੰਗ

ਫ਼ੈਸਲੇ ਨਾਲ ਲੱਖਾਂ ਮਾਪਿਆਂ ਨੂੰ ਰਾਹਤ ਮਿਲੇਗੀ, ਪ੍ਰਾਈਵੇਟ ਸਕੂਲਾਂ ਦੀ ਮਨਮਰਜੀ ਹੋਵੇਗੀ ਖ਼ਤਮ : ਮਾਲਵਿੰਦਰ ਸਿੰਘ ਕੰਗ

5 Dariya News

ਚੰਡੀਗੜ੍ਹ 30-Mar-2022

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਵਸੂਲੀਆਂ ਜਾਂਦੀਆਂ ਫੀਸਾਂ ਅਤੇ ਮਨਮਾਨੀ ’ਤੇ ਲਗਾਮ ਲਾਉਣ ਦੇ ਫ਼ੈਸਲੇ ਨੂੰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਤਿਹਾਸਕ ਕਰਾਰ ਦਿੱਤਾ ਹੈ। ‘ਆਪ’ ਪੰਜਾਬ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਫ਼ੈਸਲੇ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਫ਼ੈਸਲਾ ਪੰਜਾਬ ਦੀ ਸਿੱਖਿਆ ਵਿਵਸਥਾ ਲਈ ਕਰਾਂਤੀਕਾਰੀ ਸਿੱਧ ਹੋਵੇਗਾ। ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਅਤੇ ਮਹਿੰਗੀ ਫੀਸ ਕਾਰਨ ਵਿਦਿਆਰਥੀਆਂ ਦੇ ਮਾਪਿਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਆਮ ਲੋਕ ਚਾਹੁੰਦੇ ਸਨ ਕਿ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਅਤੇ ਫੀਸ ’ਤੇ ਲਗਾਮ  ਲੱਗੇ, ਪਰ ਪਿਛਲੀਆਂ ਸਰਕਾਰਾਂ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਇਸ ਫ਼ੈਸਲੇ ਨਾਲ ਆਉਣ ਵਾਲੇ ਸਮੇਂ ’ਚ ਪੰਜਾਬ ਦੇ ਲੱਖਾਂ ਮਾਪਿਆਂ ਨੂੰ ਰਾਹਤ ਮਿਲੇਗੀ ਅਤੇ ਉਨ੍ਹਾਂ ਦੀਆਂ ਆਰਥਿਕ ਪ੍ਰੇਸ਼ਾਨੀਆਂ ਘੱਟ ਹੋਣਗੀਆਂ। ਕੰਗ ਨੇ ਇਸ ਇਤਿਹਾਸਕ ਫ਼ੈਸਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਅਤੇ ਇਸ ਨੂੰ ਪ੍ਰਾਇਮਰੀ ਅਤੇ ਮਿਡਲ ਸਿੱਖਿਆ ਵਿਵਸਥਾ ਵਿੱਚ ਕਰਾਂਤੀਕਾਰੀ ਬਦਲਾਅ ਲਿਆਉਣ ਵਾਲਾ ਫ਼ੈਸਲਾ ਦੱਸਿਆ।