5 Dariya News

ਆਈ.ਏ.ਐਸ ਅਧਿਕਾਰੀ ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਸੰਗਰੂਰ ਵਜੋਂ ਅਹੁਦਾ ਸੰਭਾਲਿਆ

5 Dariya News

ਸੰਗਰੂਰ 02-Apr-2022

2014 ਬੈਚ ਦੇ ਆਈ.ਏ.ਐਸ ਅਧਿਕਾਰੀ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਨੂੰ ਜ਼ਿਲ੍ਹਾ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਸਮੂਹ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਗੁਲਦਸਤੇ ਭੇਟ ਕਰਦਿਆਂ ਨਿੱਘਾ ਸਵਾਗਤ ਕੀਤਾ ਗਿਆ।ਰਸਮੀ ਤੌਰ ਉਤੇ ਆਪਣਾ ਅਹੁਦਾ ਸੰਭਾਲਣ ਮਗਰੋਂ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਲਤੀਫ਼ ਅਹਿਮਦ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਰੁਨ ਸ਼ਰਮਾ ਸਮੇਤ ਵੱਖ ਵੱਖ ਸਬ ਡਵੀਜ਼ਨਾਂ ਦੇ ਉਪ ਮੰਡਲ ਮੈਜਿਸਟਰੇਟ ਤੋਂ ਜ਼ਿਲ੍ਹੇ ਵਿੱਚ ਚੱਲ ਰਹੇ ਕਾਰਜਾਂ ਬਾਰੇ ਸੰਖੇਪ ਜਾਇਜ਼ਾ ਲਿਆ। ਉਨ੍ਹਾਂ ਕਿਹਾ ਲੋਕਾਂ ਨੂੰ ਸਾਫ਼ ਸੁਥਰੀਆਂ, ਸਮਾਂਬੱਧ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।ਇਸ ਮੌਕੇ ਉਪ ਮੰਡਲ ਮੈਜਿਸਟਰੇਟ ਸੰਗਰੂਰ ਸ਼੍ਰੀ ਚਰਨਜੋਤ ਸਿੰਘ ਵਾਲੀਆ, ਉਪ ਮੰਡਲ ਮੈਜਿਸਟਰੇਟ ਧੂਰੀ ਸ਼੍ਰੀਮਤੀ ਇਸਮਤ ਵਿਜੇ ਸਿੰਘ, ਉਪ ਮੰਡਲ ਮੈਜਿਸਟਰੇਟ ਸੁਨਾਮ ਸ਼੍ਰੀ ਜਸਪ੍ਰੀਤ ਸਿੰਘ, ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਸ਼੍ਰੀ ਰਾਜੇਸ਼ ਸ਼ਰਮਾ, ਉਪ ਮੰਡਲ ਮੈਜਿਸਟਰੇਟ ਲਹਿਰਾ ਸ਼੍ਰੀਮਤੀ ਨਵਰੀਤ ਕੌਰ ਸੇਖੋਂ, ਉਪ ਮੰਡਲ ਮੈਜਿਸਟਰੇਟ ਬਰਨਾਲਾ ਸ੍ਰੀ ਵਰਜੀਤ ਵਾਲੀਆ, ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਗਗਨਦੀਪ ਸਿੰਘ ਅਤੇ ਡੀ ਸੀ ਦਫਤਰ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।